Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:17 pm

+91 90915 01313 , +91 90916 01313

punjabbanni@gmail.com
punjabbani@yahoo.com

"ਬਾਲੜੀਆਂ" ਦੀ ਰਾਖੀ ਲਈ ਸਮਾਜ ਨੂੰ ਇਕੱਠੇ ਹੋ ਕੇ ਇੱਕ ਲੋਕ ਲਹਿਰ ਖੜੀ ਕਰਨ ਦੀ ਲੋੜ :  ਪ੍ਰੋਫੈਸਰ ਬਡੁੰਗਰ

"ਬਾਲੜੀਆਂ" ਦੀ ਰਾਖੀ ਲਈ ਸਮਾਜ ਨੂੰ ਇਕੱਠੇ ਹੋ ਕੇ ਇੱਕ ਲੋਕ ਲਹਿਰ ਖੜੀ ਕਰਨ ਦੀ ਲੋੜ : ਪ੍ਰੋਫੈਸਰ ਬਡੁੰਗਰ

“ਬਾਲੜੀਆਂ” ਦੀ ਰਾਖੀ ਲਈ ਸਮਾਜ ਨੂੰ ਇਕੱਠੇ ਹੋ ਕੇ ਇੱਕ ਲੋਕ ਲਹਿਰ ਖੜੀ ਕਰਨ ਦੀ ਲੋੜ : ਪ੍ਰੋਫੈਸਰ ਬਡੁੰਗਰ
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਮਨਾਏ ਜਾਣ ਵਾਲਾ ਦੁਸ਼ਹਿਰੇ ਦਾ ਤਿਉਹਾਰ ਦੇਸ਼ ਭਰ ਦੇ ਵਿੱਚ ਲੋਕਾਂ ਵੱਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ । ਉਹਨਾਂ ਕਿਹਾ ਕਿ ਹਰ ਸਾਲ ਦੁਸ਼ਹਿਰੇ ਦੇ ਮੌਕੇ ਦੇਸ਼ ਦੇ ਲੋਕ ਰਾਵਣ ਦਾ ਪੁਤਲਾ ਫੂਕਦੇ ਹਨ ਤੇ ਜੋ ਰਾਵਨ ਵੱਲੋਂ ਉਸ ਸਮੇਂ ਰੋਲ ਨਿਭਾਇਆ ਗਿਆ ਉਸ ਨੂੰ ਯਾਦ ਕਰਦੇ ਹਨ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਅੱਜ ਹਰ ਪਿੰਡ, ਹਰ ਸ਼ਹਿਰ, ਹਰ ਗਲੀ, ਹਰ ਮੁਹੱਲੇ ਵਿੱਚ ਬੁਰਾਈ ਦੇ ਪ੍ਰਤੀਕ ਅਨਸਰ ਤੁਰੇ ਫਿਰ ਰਹੇ ਹਨ, ਜੋ ਛੋਟੀਆਂ ਛੋਟੀਆਂ ਧੀਆਂ ਭੈਣਾਂ, ਬਾਲੜੀਆਂ ਨਾਲ ਵੀ ਗਲਤ ਹਰਕਤਾਂ ਧੱਕੇਸ਼ਾਹੀਆਂ ਤੇ ਜਿਨਸੀ ਹਰਕਤਾ ਕਰਦੇ ਹਨ, ਜਿਨਾਂ ਦੀਆਂ ਖਬਰਾਂ ਨਿੱਤ ਦਿਨ ਸਮਾਜ ਦੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।
ਉਹਨਾਂ ਕਿਹਾ ਕਿ ਅਜਿਹੇ ਅਨਸਰਾਂ ਖਿਲਾਫ ਇਕੱਠੇ ਹੋ ਕੇ ਸਮਾਜ ਦੇ ਲੋਕਾਂ ਨੂੰ ਇੱਕ ਲੋਕ ਲਹਿਰ ਖੜੀ ਕਰਨ ਦੀ ਲੋੜ ਹੈ ਅਤੇ ਲੋਕਾਂ ਨੂੰ ਇਕੱਠੇ ਹੋ ਕੇ ਇਸ ਮੁੱਦੇ ਤੇ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਇਕੱਠੇ ਹੋ ਕੇ ਅਸੀਂ ਆਪਣੀਆਂ ਧੀਆਂ ਭੈਣਾਂ ਦੀਆਂ ਇੱਜਤਾਂ ਦੀ ਰਾਖੀ ਲਈ ਯੋਗਦਾਨ ਪਾ ਸਕੀਏ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਜਿੱਥੇ ਅੱਜ ਨਿੱਕੀਆਂ ਨਿੱਕੀਆਂ ਬਾਲੜੀਆਂ ਨੂੰ ਸਮਾਜ ਤੇ ਅਨਸਰਾਂ ਵੱਲੋਂ ਆਪਣੀ ਹਫਸ਼ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਉੱਥੇ ਹੀ ਨਸ਼ੇ ਦੇ ਵੱਗ ਰਹੇ ਦਰਿਆਵਾਂ ਪ੍ਰਤੀ ਵੀ ਇੱਕ ਮੁੱਠਤਾ ਦਿਖਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਵਿੱਚ ਵਿਕ ਰਿਹਾ ਨਸ਼ਿਆਂ ਦਾ ਕੋਹੜ ਤੇ ਠਲ ਪਾਈ ਜਾ ਸਕੇ ਉਹਨਾਂ ਕਿਹਾ ਕਿ ਅੱਜ ਨਸ਼ਾ ਵੀ ਦੇਸ਼ ਦੀ ਨੌਜਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ ਤੇ ਨਸ਼ੇ ਦੇ ਆਦੀਆਂ ਵੱਲੋਂ ਆਪਣੇ ਘਰਾਂ ਤੱਕ ਉਜਾੜ ਦਿੱਤੇ ਗਏ ਹਨ ਅਤੇ ਸਮਾਜ ਵਿੱਚ ਅਜਿਹੇ ਕਈ ਅਨਸਰ ਅਜਿਹੇ ਹਨ ਜੋ ਆਪਣੇ ਨਸ਼ੇ ਦੀ ਪੂਰਤੀ ਲਈ ਜਿੱਥੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ, ਉੱਥੇ ਹੀ ਉਹ ਕਈ ਕੀਮਤੀ ਅਜਾਈ ਜਾਨਾ ਨੂੰ ਵੀ ਨੁਕਸਾਨ ਪਹੁੰਚਾਉਂਦੇ ਹਨ ਅਤੇ ਖੁਦ ਵੀ ਨਸ਼ਿਆਂ ਦੇ ਵੱਧ ਸੇਵਨ ਨਾਲ ਆਪਣੀਆਂ ਜਾਨਾਂ ਖੋ ਲੈਂਦੇ ਹਨ ।

Advertisement
Advertisement
Advertisement
Advertisement
Scroll to Top