Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:51 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਿਨਟ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਕੀਤਾ ਹੱਲ

ਕੈਬਿਨਟ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਕੀਤਾ ਹੱਲ

ਕਿਹਾ, ਖਰੜ ਸਹਿਰ ਵਿੱਚ ਜਲਦੀ ਲਗਣਗੇ 5 ਸੀਵਰੇਜ ਟਰੀਟਮੈਂਟ ਪਲਾਂਟ

ਚੰਡੀਗੜ੍ਹ, ਜੂਨ 5

ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਨੀਵਾਰ ਨੂੰ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜ਼ਿਆਦਾਤਰ ਮੁਸ਼ਕਲਾਂ ਨੂੰ ਮੌਕੇ ਤੇ ਹੀ ਹੱਲ ਕੀਤਾ। ਇਸ ਤੋਂ ਇਲਾਵਾ ਰਹਿੰਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵੱਖੋਂ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।

ਮੰਤਰੀ ਵੱਲੋਂ ਖਰੜ ਸ਼ਹਿਰ ਵਿੱਚ ਤੇਜ਼ੀ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਖਰੜ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਅਤੇ ਇਥੋਂ ਦਾ ਵਿਕਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੇਜ਼ੀ ਲਿਆਂਦੀ ਗਈ ਹੈ।

ਮੰਤਰੀ ਨੇ ਦੱਸਿਆ ਕਿ ਖਰੜ ਸ਼ਹਿਰ ਦੇ ਬਰਸਾਤੀ ਪਾਣੀ ਦੇ ਨਿਕਾਸ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਖਰੜ ਸ਼ਹਿਰ ਨੂੰ ਨਹਿਰੀ ਪਾਣੀ ਦੇਣ ਦਾ ਪ੍ਰੋਜੈਕਟ ਬੜੇ ਜ਼ੋਰਾਂ ਤੇ ਚਲ ਰਿਹਾ ਹੈ ਅਤੇ ਬਹੁਤ ਜਲਦੀ ਖਰੜ ਸਹਿਰ ਦੇ ਜੋਨ ਏ ਨੂੰ ਪਾਣੀ ਦੀ ਸਪਲਾਈ ਸ਼ੁਰੂ ਹੋ ਜਾਵੇਗੀ ।

ਉਨਾਂ ਕਿਹਾ ਕਿ ਖਰੜ ਸਹਿਰ ਵਿੱਚ 5 ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਦਾ ਕੰਮ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਵਿੱਚ 6 ਟਿਊਬਵੈਲ ਜੋ ਕਿ ਪਿੱਛਲੇ ਤਿੰਨ ਸਾਲਾਂ ਤੋ ਜਨਰੇਟਰ ਤੋ ਚਲ ਰਹੇ ਹਨ, ਇਨ੍ਹਾਂ ਟਿਊਬਵੈਲ ਲਈ ਬਿਜਲੀ ਦਾ ਕੂਨੈਕਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਉਨਾਂ ਦੱਸਿਆ ਸ਼ਹਿਰ ਲਈ ਹੋਰ 6 ਨਵੇਂ ਟਿਊਬਵੈਲ ਲਗਾਉਣ ਲਈ ਵੀ ਟੈਂਡਰ ਹੋ ਚੁੱਕੇ ਹਨ ਜਿਸ ਦੀ ਕਾਰਵਾਈ ਜਲਦੀ ਮੁਕੰਮਲ ਹੋ ਜਵੇਗੀ। ਖਰੜ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਓਵਰ ਬ੍ਰਿਜ ਨੂੰ ਸਜਾਇਆ ਜਾ ਰਿਹਾ ਹੈ। ਉਨਾਂ ਕਿਹਾ ਖਰੜ ਸ਼ਹਿਰ ਦੀ ਹਰਿਆਲੀ ਵਧਾਉਣ ਅਤੇ ਹੋਰ ਸੁੰਦਰ ਬਣਾਉਣ ਲਈ ਜੰਗਲਾਤ ਵਿਭਾਗ ਨੂੰ ਲਗਭਗ 20,000 ਫੁੱਲਦਾਰ ਪੌਦਾ ਲਗਾਉਣ ਦੀ ਹਦਾਇਤ ਕੀਤੀ ਗਈ ਹੈ।

ਅਨਮੋਲ ਗਗਨ ਮਾਨ ਨੇ ਖਰੜ ਦੇ ਵਿਕਾਸ ਵਿੱਚ ਲੋਕਾਂ ਨੂੰ ਵਧ ਚੜਕੇ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨਾਂ ਨੇ ਲੋਕਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜਾਂ ’ਤੇ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਤਰੁੱਟੀ ਨਾ ਰਹੇ ਅਤੇ ਵਿਕਾਸ ਸਬੰਧੀ ਸਾਰੇ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਹੋ ਸਕਣ।

ਇਸ ਮੌਕੇ ਐਸ ਡੀ ਐਮ ਖਰੜ ਰਵਿੰਦਰ ਸਿੰਘ, ਸੀਵਰੇਜ ਬੋਰਡ ਦੇ ਐਕਸੀਅਨ ਪੰਕਜ ਸ਼ਰਮਾ, ਖਰੜ ਦੇ ਕਾਰਜ ਸਾਧਕ ਅਫਸਰ ਗੁਰਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਹਾਕਮ ਸਿੰਘ, ਐੱਮ ਸੀ ਰਾਮ ਸਰੂਪ ਸ਼ਰਮਾ, ਵਨੀਤ ਜੈਨ ਤੋਂ ਇਲਾਵਾ, ਲੇਬਰ ਕੋਆਰਡੀਨੇਟਰ ਰਘਬੀਰ ਸਿੰਘ, ਗੁਰਮੀਤ ਸਿੰਘ ਕਰਮਜੀਤ ਸਿੰਘ ਵਾਲੀਆਂ ਅਤੇ ਹੋਰ ਉਘੇ ਪਤਵੰਤੇ ਤੇ ਵਿਸ਼ੇਸ਼ ਤੌਰ ਤੇ ਹਾਜਰ ਸਨ।

Advertisement
Advertisement
Advertisement
Advertisement
Scroll to Top