Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:19 pm

+91 90915 01313 , +91 90916 01313

punjabbanni@gmail.com
punjabbani@yahoo.com

ਭਵਾਨੀਗੜ੍ਹ ਦੇ ਭਾਜਪਾ ਆਗੂ ਜੀਵਨ ਕੁਮਾਰ ਗਰਗ ਦੇ ਸੁਰੱਖਿਆ ਗਾਰਡ ਨਵਜੋਤ ਸਿੰਘ ਦੀ ਭੇਤਭਰੀ ਹਾਲਤ ਵਿੱਚ ਮੌਤ

ਭਵਾਨੀਗੜ੍ਹ ਦੇ ਭਾਜਪਾ ਆਗੂ ਜੀਵਨ ਕੁਮਾਰ ਗਰਗ ਦੇ ਸੁਰੱਖਿਆ ਗਾਰਡ ਨਵਜੋਤ ਸਿੰਘ ਦੀ ਭੇਤਭਰੀ ਹਾਲਤ ਵਿੱਚ ਮੌਤ

ਭਵਾਨੀਗੜ੍ਹ ਦੇ ਭਾਜਪਾ ਆਗੂ ਜੀਵਨ ਕੁਮਾਰ ਗਰਗ ਦੇ ਸੁਰੱਖਿਆ ਗਾਰਡ ਨਵਜੋਤ ਸਿੰਘ ਦੀ ਭੇਤਭਰੀ ਹਾਲਤ ਵਿੱਚ ਮੌਤ
ਸੰਗਰੂਰ : ਪੰਜਾਬ ਦੇ ਜਿ਼ਲਾ ਸੰਗਰੂਰ ਦੇ ਸ਼ਹਿਰ ਭਵਾਨੀਗੜ੍ਹ ਦੇ ਭਾਜਪਾ ਆਗੂ ਜੀਵਨ ਕੁਮਾਰ ਗਰਗ ਦੇ ਸੁਰੱਖਿਆ ਗਾਰਡ ਨਵਜੋਤ ਸਿੰਘ (28) ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਸਰਕਾਰੀ ਕਾਰਬਾਈਨ ਤੋਂ ਚੱਲੀ ਗੋਲੀ ਕਾਰਨ ਉਸ ਦੀ ਮੌਤ ਹੋ ਗਈ। ਨਵਜੋਤ ਸਿੰਘ ਮਾਲਵਾ ਇਨਕਲੇਵ, ਭਾਦਸੋਂ ਰੋਡ, ਪਟਿਆਲਾ ਦਾ ਰਹਿਣ ਵਾਲਾ ਸੀ । ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਜਦੋਂ ਉਹ ਆਪਣੀ ਸਕਾਰਪੀਓ ਕਾਰ ਵਿੱਚ ਪਟਿਆਲਾ ਤੋਂ ਭਵਾਨੀਗੜ੍ਹ ਜਾ ਰਿਹਾ ਸੀ ਤਾਂ ਕੁਝ ਕਿਲੋਮੀਟਰ ਬਾਅਦ ਉਸ ਦੀ ਸਕਾਰਪੀਓ ਗੱਡੀ ਪਿੰਡ ਧਬਲਾਨ ਦੇ ਟੀ-ਪੁਆਇੰਟ ’ਤੇ ਰੁਕੀ ਤਾਂ ਉਸ ਵਿੱਚੋਂ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਉਸ ਦੇ ਮੱਥੇ `ਤੇ ਗੋਲੀ ਦਾ ਨਿਸ਼ਾਨ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਪਸਿਆਣਾ ਦੇ ਐਸਐਚਓ ਇੰਸਪੈਕਟਰ ਤੇ ਉਨ੍ਹਾਂ ਦੀ ਟੀਮ ਮੌਕੇ ’ਤੇ ਪੁੱਜੀ ਅਤੇ ਮੁੱਢਲੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਪਹੁੰਚਾਇਆ।ਇਸ ਦੌਰਾਨ ਭਾਜਪਾ ਆਗੂ ਜੀਵਨ ਗਰਗ ਵਾਸੀ ਭਵਾਨੀਗੜ੍ਹ ਨੇ ਦੱਸਿਆ ਕਿ ਰਾਤ 11 ਵਜੇ ਉਨ੍ਹਾਂ ਨੂੰ ਨਵਜੋਤ ਸਿੰਘ ਦੀ ਮਾਤਾ ਦਾ ਫੋਨ ਆਇਆ ਕਿ ਉਸ ਦੇ ਲੜਕੇ ਦੀ ਭਵਾਨੀਗੜ੍ਹ ਜਾਂਦੇ ਸਮੇਂ ਕਾਰ ਵਿੱਚ ਮੌਤ ਹੋ ਗਈ ਹੈ। ਗਰਗ ਨੇ ਦੱਸਿਆ ਕਿ ਬਾਅਦ ਵਿੱਚ ਉਨ੍ਹਾਂ ਨੇ ਐਸਐਸਪੀ ਸੰਗਰੂਰ ਨੂੰ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਨਵਜੋਤ ਸਿੰਘ ਕੁਝ ਮਹੀਨੇ ਪਹਿਲਾਂ ਉਸ ਦੇ ਨਾਲ ਸੁਰੱਖਿਆ ਗਾਰਡ ਦੀ ਡਿਊਟੀ `ਤੇ ਆਇਆ ਸੀ। ਪਸਿਆਣਾ ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਮੌਤ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Advertisement
Advertisement
Advertisement
Advertisement
Scroll to Top