Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:17 pm

+91 90915 01313 , +91 90916 01313

punjabbanni@gmail.com
punjabbani@yahoo.com

'ਬਿਲ ਲਿਆਓ, ਇਨਾਮ ਪਾਓ' ਸਕੀਮ ਦਾ ਜ਼ਿਲ੍ਹਾ ਨਿਵਾਸੀ ਲਾਭ ਉਠਾਉਣ : ਡਿਪਟੀ ਕਮਿਸ਼ਨਰ

'ਬਿਲ ਲਿਆਓ, ਇਨਾਮ ਪਾਓ' ਸਕੀਮ ਦਾ ਜ਼ਿਲ੍ਹਾ ਨਿਵਾਸੀ ਲਾਭ ਉਠਾਉਣ : ਡਿਪਟੀ ਕਮਿਸ਼ਨਰ

‘ਬਿਲ ਲਿਆਓ, ਇਨਾਮ ਪਾਓ’ ਸਕੀਮ ਦਾ ਜ਼ਿਲ੍ਹਾ ਨਿਵਾਸੀ ਲਾਭ ਉਠਾਉਣ : ਡਿਪਟੀ ਕਮਿਸ਼ਨਰ
-ਕਿਹਾ, ਹਰੇਕ ਮਹੀਨੇ ‘ਮੇਰਾ ਬਿਲ’ ਐਪ ‘ਤੇ ਆਪਣਾ ਬਿੱਲ ਅਪਲੋਡ ਕਰਨ ਵਾਲੇ ਨਾਗਰਿਕਾਂ ਦਾ ਕੱਢਿਆ ਜਾਂਦੇ ਡਰਾਅ
-ਸਕੀਮ ਦਾ ਉਦੇਸ਼ ਲੋਕਾਂ ਨੂੰ ਟੈਕਸ ਕਾਨੂੰਨਾਂ ਬਾਰੇ ਜਾਗਰੂਕ ਕਰਨਾ, ਟੈਕਸ ਨਿਯਮਾਂ ਦੀ ਪਾਲਣ ਤੇ ਖਪਤਾਕਾਰਾਂ ਨੂੰ ਬਿੱਲ ਪ੍ਰਾਪਤ ਲਈ ਪ੍ਰੇਰਿਤ ਕਰਨਾ : ਡੀ.ਸੀ
– ਲੋਕਾਂ ਨੂੰ ‘ਮੇਰਾ ਬਿਲ’ ਐਪ ਦਾ ਲਾਭ ਲੈਣ ਦੀ ਅਪੀਲ
ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਕਰ ਵਿਭਾਗ ਵੱਲੋਂ ‘ਮੇਰਾ ਬਿਲ’ ਐਪ ਰਾਹੀਂ ਚਲਾਈ ਜਾ ਰਹੀ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਨਾਗਰਿਕ ਖਰੀਦੀਆਂ ਵਸਤਾਂ ਤੇ ਸੇਵਾਵਾਂ ਦਾ ਬਿਲ ਜਰੂਰ ਹਾਸਲ ਕਰਕੇ ਇਸ ਨੂੰ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਹਰ ਮਹੀਨੇ 29 ਲੱਖ ਰੁਪਏ ਤੱਕ ਦੇ 290 ਇਨਾਮ ਜਿੱਤ ਸਕਦੇ ਹਨ । ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਸਮਾਨ ਖਰੀਦਣ ਮੌਕੇ ਡੀਲਰ ਕੋਲੋਂ ਇਸਦਾ ਬਿੱਲ ਜਰੂਰ ਲੈਣ ਅਤੇ ਇਸ ਬਿਲ ਨੂੰ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਚਲਾਈ ਜਾ ਰਹੀ ਮੋਬਾਇਲ ਐਪ ਮੇਰਾ ਬਿਲ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਅਪਲੋਡ ਕਰਨ। ਇਨ੍ਹਾਂ ਅਪਲੋਡ ਕੀਤੇ ਗਏ ਬਿਲਾਂ ਵਿੱਚੋਂ ਹਰ ਮਹੀਨੇ ਡਰਾਅ ਕੱਢਿਆ ਜਾਵੇਗਾ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਦਾ ਮੁੱਖ ਉਦੇਸ਼ ਨਾਗਰਿਕਾਂ ਵਿੱਚ ਟੈਕਸ ਕਾਨੂੰਨਾਂ ਬਾਰੇ ਜਾਗਰੂਕਤਾ ਫੈਲਾਉਣਾ, ਟੈਕਸ ਨਿਯਮਾਂ ਦੀ ਪਾਲਣਾ ਕਰਨਾ, ਖਪਤਕਾਰਾਂ ਨੂੰ ਡੀਲਰਾਂ ਤੋਂ ਬਿੱਲ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਾ ਤੇ ਡੀਲਰਾਂ ਨੂੰ ਖਪਤਕਾਰਾਂ ਨੂੰ ਬਿੱਲ ਜਾਰੀ ਕਰਨ ਲਈ ਉਤਸ਼ਾਹਤ ਕਰਨਾ ਹੈ । ਉਨ੍ਹਾਂ ਦੱਸਿਆ ਕਿ ਪੈਟਰੋਲ, ਡੀਜ਼ਲ, ਕੱਚਾ ਤੇਲ, ਹਵਾਬਾਜ਼ੀ, ਟਰਬਾਈਨ ਤੇਲ ਅਤੇ ਸ਼ਰਾਬ ਦੇ ਵਿਕਰੀ ਬਿਲਾਂ ਨੂੰ ਇਸ ਮੇਰਾ ਬਿਲ ਐਪ ਉਪਰ ਅਪਲੋਡ ਨਹੀਂ ਕੀਤਾ ਜਾ ਸਕੇਗਾ ਜਦੋਂ ਕਿ ਖਪਤਕਾਰ ਹੋਰ ਕਿਸੇ ਵੀ ਵਸਤੂ ਦੇ 200 ਰੁਪਏ ਦੇ ਮੁੱਲ ਤੋਂ ਉਪਰਲੇ ਬਿਲਾਂ ਨੂੰ ਅਪਲੋਡ ਕਰ ਸਕਣਗੇ । ਉਨ੍ਹਾਂ ਕਿਹਾ ਕਿ ਹਰ ਮਹੀਨੇ ਰਾਜ ਪੱਧਰ ਉਤੇ 290 ਇਨਾਮ ਕੱਢੇ ਜਾਣਗੇ ਅਤੇ ਹਰ ਜ਼ਿਲ੍ਹੇ ਵਿੱਚ 10 ਇਨਾਮ ਦਿੱਤੇ ਜਾਣਗੇ ਅਤੇ ਇਹ ਇਨਾਮ ਜ਼ਿਲ੍ਹਾ ਪੱਧਰ ‘ਤੇ ਦਿੱਤੇ ਜਾਣਗੇ । ਉਨ੍ਹਾਂ ਦੱਸਿਆ ਕਿ ਉਪਭੋਗਤਾ ਰਿਟੇਲ ਬਿੱਲ ਦੇ ਵੇਰਵੇ ‘ਮੇਰਾ ਬਿੱਲ’ ਐਪ ‘ਤੇ ਅੱਪਲੋਡ ਕਰਨ ਸਮੇਂ ਡੀਲਰ ਦਾ ਜੀਐਸਟੀਆਈਐਨ, ਡੀਲਰ ਦਾ ਪਤਾ, ਬਿੱਲ ਨੰਬਰ ਤੇ ਬਿੱਲ ਰਕਮ ਜਮਾਂ ਕਰੇਗਾ ਅਤੇ ਬਿੱਲ ਨੂੰ ਮਹੀਨੇ ਦੀ ਆਖਰੀ ਮਿਤੀ ਤੋਂ ਪਹਿਲਾਂ ਅਪਲੋਡ ਕਰਨਾ ਜ਼ਰੂਰੀ ਹੈ ਜਿਸ ਮਹੀਨੇ ਵਿੱਚ ਖਰੀਦ ਕੀਤੀ ਗਈ ਹੈ। ਇਕ ਵਿਅਕਤੀ ਇਕ ਮਹੀਨੇ ਦੇ ਦੌਰਾਨ ਸਿਰਫ਼ ਇਕ ਇਨਾਮ ਲਈ ਯੋਗ ਹੋਵੇਗਾ ।

Advertisement
Advertisement
Advertisement
Advertisement
Scroll to Top