Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:43 am

+91 90915 01313 , +91 90916 01313

punjabbanni@gmail.com
punjabbani@yahoo.com

ਬਸਪਾ ਉੱਤਰ ਪ੍ਰਦੇਸ਼ ਦੀਆਂ 9 ਸੀਟਾਂ `ਤੇ ਜਿ਼ਮਨੀ ਚੋਣਾਂ ਇਕੱਲੇ ਹੀ ਲੜੇਗੀ : ਮਾਇਆਵਤੀ

ਬਸਪਾ ਉੱਤਰ ਪ੍ਰਦੇਸ਼ ਦੀਆਂ 9 ਸੀਟਾਂ `ਤੇ ਜਿ਼ਮਨੀ ਚੋਣਾਂ ਇਕੱਲੇ ਹੀ ਲੜੇਗੀ : ਮਾਇਆਵਤੀ

ਬਸਪਾ ਉੱਤਰ ਪ੍ਰਦੇਸ਼ ਦੀਆਂ 9 ਸੀਟਾਂ `ਤੇ ਜਿ਼ਮਨੀ ਚੋਣਾਂ ਇਕੱਲੇ ਹੀ ਲੜੇਗੀ : ਮਾਇਆਵਤੀ
ਲਖਨਊ : ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਅਤੇ ਉੱਤਰ ਪ੍ਰਦੇਸ਼ ਦੀਆਂ 9 ਸੀਟਾਂ `ਤੇ ਜ਼ਿਮਨੀ ਚੋਣਾਂ ਦੇ ਐਲਾਨ ਤੋਂ ਬਾਅਦ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਸਾਰੀਆਂ ਥਾਵਾਂ `ਤੇ ਇਕੱਲੇ ਹੀ ਚੋਣ ਲੜੇਗੀ। ਭਾਰਤ ਦੇ ਚੋਣ ਕਮਿਸ਼ਨ ਵਲੋਂ ਅੱਜ ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਅਤੇ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਖ਼ਾਲੀ ਸੀਟਾਂ `ਚੋਂ 9 ਲਈ ਜ਼ਿਮਨੀ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਬਸਪਾ ਮੁਖੀ ਨੇ ਸੋਸ਼ਲ ਮੀਡੀਆ ਮੰਚ `ਐਕਸ` `ਤੇ ਪੋਸਟ ਕਰ ਕੇ ਕਿਹਾ,“ਭਾਰਤ ਚੋਣ ਕਮਿਸ਼ਨ ਵਲੋਂ ਮਹਾਰਾਸ਼ਟਰ ਅਤੇ ਝਰਾਖੰਡ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦੇ ਅੱਜ ਕੀਤੇ ਗਏ ਐਲਾਨ ਦਾ ਸਵਾਗਤ।“ ਉਨ੍ਹਾਂ ਕਿਹਾ,“ਚੋਣਾਂ ਜਿੰਨੀਆਂ ਘੱਟ ਸਮੇਂ `ਚ ਅਤੇ ਜਿੰਨੀ ਸਫ਼ਾਈ ਨਾਲ ਹੋਣ ਓਨਾ ਹੀ ਬਿਹਤਰ, ਜਿਸ ਦੀ ਪੂਰੀ ਜ਼ਿੰਮੇਵਾਰੀ ਚੋਣ ਕਮਿਸ਼ਨ `ਤੇ ਹੀ ਹੈ। ਬਸਪਾ ਮੁਖੀ ਨੇ ਕਿਹਾ,“ਉੱਤਰ ਪ੍ਰਦੇਸ਼ `ਚ 9 ਵਿਧਾਨ ਸਭਾ ਸੀਟਾਂ `ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ `ਚ ਵੀ ਬਸਪਾ ਆਪਣੇ ਉਮੀਦਵਾਰ ਉਤਾਰੇਗੀ ਅਤੇ ਇਹ ਚੋਣਾਂ ਵੀ ਇਕੱਲੇ ਹੀ ਪੂਰੀ ਤਿਆਰੀ ਨਾਲ ਲੜੇਗੀ।“ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਮੰਗਲਵਾਰ ਨੂੰ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ। ਮਹਾਰਾਸ਼ਟਰ `ਚ ਸਾਰੀਆਂ 288 ਵਿਧਾਨ ਸਭਾ ਸੀਟਾਂ ਲਈ ਇਕ ਪੜਾਅ `ਚ 20 ਨਵੰਬਰ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਝਾਰਖੰਡ `ਚ 2 ਪੜਾਵਾਂ `ਚ ਵਿਧਾਨ ਸਭਾ ਚੋਣਾਂ ਹੋਣਗੀਆਂ, ਜਿਸ ਦੇ ਅਧੀਨ 13 ਅਤੇ 20 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ 23 ਨਵੰਬਰ ਵੋਟਾਂ ਦੀ ਗਿਣਤੀ ਹੋਵੇਗੀ। ਉੱਤਰ ਪ੍ਰਦੇਸ਼ ਦੀਆਂ 9 ਵਿਧਾਨ ਸਭਾ ਸੀਟਾਂ `ਤੇ ਜ਼ਿਮਨੀ ਚੋਣ ਲਈ 12 ਨਵੰਬਰ ਨੂੰ ਵੋਟਿੰਗ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

Advertisement
Advertisement
Advertisement
Advertisement
Scroll to Top