Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:07 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਖਰੀਦੇ ਝੋਨੇ ਦੀ ਤੁਰੰਤ ਲਿਫਟਿੰਗ ਯਕੀਨੀ ਬਣਾਉਣ ਦੀਆਂ ਸਖ਼ਤ ਹਦਾਇਤਾਂ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਖਰੀਦੇ ਝੋਨੇ ਦੀ ਤੁਰੰਤ ਲਿਫਟਿੰਗ ਯਕੀਨੀ ਬਣਾਉਣ ਦੀਆਂ ਸਖ਼ਤ ਹਦਾਇਤਾਂ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ ਖਰੀਦੇ ਝੋਨੇ ਦੀ ਤੁਰੰਤ ਲਿਫਟਿੰਗ ਯਕੀਨੀ ਬਣਾਉਣ ਦੀਆਂ ਸਖ਼ਤ ਹਦਾਇਤਾਂ
-ਗੋਦਾਮਾਂ ‘ਚ ਗਏ ਟਰੱਕਾਂ ‘ਚੋਂ ਤੁਰੰਤ ਉਤਾਰੀਆਂ ਜਾਣ ਝੋਨੇ ਦੀਆਂ ਬੋਰੀਆਂ, ਕੋਈ ਢਿਲਮੱਠ ਬਰਦਾਸ਼ਤ ਨਹੀਂ ਹੋਵੇਗੀ-ਡਾ. ਪ੍ਰੀਤੀ ਯਾਦਵ
-ਡੀ.ਸੀ. ਵੱਲੋਂ ਏ.ਡੀ.ਸੀ., ਐਸ.ਡੀ.ਐਮਜ, ਖਰੀਦ ਏਜੰਸੀਆਂ, ਖੁਰਾਕ ਤੇ ਸਿਵਲ ਸਪਲਾਈਜ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ
ਪਟਿਆਲਾ, 11 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੀਆਂ ਮੰਡੀਆਂ ‘ਚ ਖਰੀਦ ਕੀਤੀ ਜਾ ਰਹੀ ਝੋਨੇ ਦੀ ਫ਼ਸਲ ਦੀ ਲਿਫਟਿੰਗ ਨਾਲੋ-ਨਾਲ ਕਰਵਾਉਣ ਲਈ ਏ.ਡੀ.ਸੀ. (ਜ) ਇਸ਼ਾ ਸਿੰਗਲ, ਸਮੂਹ ਐਸ.ਡੀ.ਐਮਜ਼, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ, ਖਰੀਦ ਏਜੰਸੀਆਂ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖੇਤੀਬਾੜੀ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਇਹ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ ਖਰੀਦੀ ਜਾ ਰਹੀ ਝੋਨੇ ਦੀ ਫ਼ਸਲ ਦੀ ਤੁਰੰਤ ਲਿਫਟਿੰਗ ‘ਚ ਕੋਈ ਢਿਲਮੱਠ ਬਰਦਾਸ਼ਤ ਨਹੀਂ ਹੋਵੇਗੀ।
ਉਨ੍ਹਾਂ ਨੇ ਸਮੂਹ ਐਸ.ਡੀ.ਐਮਜ਼ ਤੇ ਹੋਰ ਅਧਿਕਾਰੀਆਂ ਨੂੰ ਫੀਲਡ ‘ਚ ਜਾ ਕੇ ਖ਼ੁਦ ਚੈਕਿੰਗ ਕਰਨ ਦੇ ਵੀ ਆਦੇਸ਼ ਦਿੱਤੇ ਤੇ ਕਿਹਾ ਕਿ ਖਰੀਦੇ ਝੋਨੇ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇ ਤਾਂ ਕਿ ਕਿਸਾਨਾਂ ਤੇ ਆੜਤੀਆਂ ਨੂੰ ਕੋਈ ਦਿੱਕਤ ਨਾ ਆਵੇ ਪਰੰਤੂ ਜੇਕਰ ਕੋਈ ਦਿੱਕਤ ਪੈਦਾ ਕਰੇ ਤਾਂ ਉਸ ਨਾਲ ਸਖ਼ਤੀ ਵਰਤੀ ਜਾਵੇ।
ਡਾ. ਪ੍ਰੀਤੀ ਯਾਦਵ ਨੇ ਨਿਰਦੇਸ਼ ਦਿੱਤੇ ਕਿ ਮੰਡੀਆਂ ‘ਚੋਂ ਟਰੱਕਾਂ ‘ਚ ਭਰੀਆਂ ਗਈਆਂ ਬੋਰੀਆਂ ਨੂੰ ਗੋਦਾਮਾਂ ਵਿੱਚ ਲਿਜਾ ਕੇ ਤੁਰੰਤ ਉਤਾਰਨਾ ਯਕੀਨੀ ਬਣਾਇਆ ਜਾਵੇ ਤਾਂ ਕਿ ਮੰਡੀਆਂ ਵਿੱਚ ਝੋਨੇ ਦੀਆਂ ਬੋਰੀਆਂ ਪਈਆਂ ਨਾ ਰਹਿਣ ਤੇ ਉਨ੍ਹਾਂ ਨੂੰ ਨਾਲੋ-ਨਾਲ ਚੁੱਕਿਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਾ ਆਵੇ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਵੀ ਖਰੀਦ ਕੇਂਦਰ ਵਿੱਚ ਕੋਈ ਮੁਸ਼ਕਿਲ ਆ ਰਹੀ ਹੋਵੇ, ਉਸਦਾ ਤੁਰੰਤ ਹੱਲ ਕੱਢਿਆ ਜਾਵੇ ਪਰੰਤੂ ਖਰੀਦੇ ਝੋਨੇ ਦੀ ਲਿਫ਼ਟਿੰਗ ‘ਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ। ਉਨ੍ਹਾਂ ਆਦੇਸ਼ ਦਿੱਤੇ ਕਿ ਸਾਰੀਆਂ ਖਰੀਦ ਏਜੰਸੀਆਂ, ਮੰਡੀ ਬੋਰਡ, ਖੁਰਾਕ ਤੇ ਸਿਵਲ ਸਪਲਾਈਜ ਆਦਿ ਵਿਭਾਗ ਸਬੰਧਤ ਐਸ.ਡੀ.ਐਮ ਤੇ ਡੀ.ਐਸ.ਪੀਜ਼ ਨਾਲ ਤਾਲਮੇਲ ਕਰਦੇ ਹੋਏ ਆਪਣਾ ਕੰਮ ਨਿਪਟਾਉਣ ਤਾਂ ਕਿ ਸਾਡੇ ਕਿਸਾਨਾਂ ਨੂੰ ਮੰਡੀਆਂ ‘ਚ ਘੱਟ ਤੋਂ ਘੱਟ ਸਮੇਂ ਲਈ ਰੁਕਣਾ ਪਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ।

Advertisement
Advertisement
Advertisement
Advertisement
Scroll to Top