Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:40 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਵੱਲੋਂ ਜ਼ਿਲ੍ਹੇ 'ਚ ਪਰਾਲੀ ਸਾੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ

ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਵੱਲੋਂ ਜ਼ਿਲ੍ਹੇ 'ਚ ਪਰਾਲੀ ਸਾੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਜ਼ਿਲ੍ਹੇ ‘ਚ ਪਰਾਲੀ ਸਾੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ
-ਪਟਿਆਲਾ ਜ਼ਿਲ੍ਹੇ ਦੇ ਕਿਸਾਨ ਪਰਾਲੀ ਸੰਭਾਲਣ ਲਈ ਮਸ਼ੀਨਰੀ ਲੈਣ ਵਾਸਤੇ ਕੰਟਰੋਲ ਰੂਮ 0175-2350550 ‘ਤੇ ਸੰਪਰਕ ਕਰਨ
-ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ ਮਸ਼ੀਨਰੀ-ਡੀ.ਸੀ
-ਪਰਾਲੀ ਸੜਨੋ ਰੋਕਣ ਲਈ ਸਿਵਲ ਪ੍ਰਸ਼ਾਸਨ ਤੇ ਅੱਗ ਬੁਝਾਊ ਟੀਮਾਂ ਨਾਲ ਪਟਿਆਲਾ ਪੁਲਿਸ ਵੀ ਸਰਗਰਮ-ਐਸ.ਐਸ.ਪੀ.
ਪਟਿਆਲਾ, 11 ਅਕਤੂਬਰ : ਪਟਿਆਲਾ ਜ਼ਿਲ੍ਹੇ ‘ਚ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਸਮੂਹ ਐਸ.ਡੀ.ਐਮਜ ਤੇ ਡੀ.ਐਸ.ਪੀਜ ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਕੇ ਰਣਨੀਤੀ ਉਲੀਕੀ । ਡਿਪਟੀ ਕਮਿਸ਼ਨਰ ਤੇ ਐਸ. ਐਸ.ਪੀ. ਨੇ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ਼ ਸਮੇਤ ਪੁਲਿਸ ਅਧਿਕਾਰੀਆਂ ਤੇ ਸਮੂਹ ਥਾਣਾ ਮੁਖੀਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਇੰਨ-ਬਿੰਨ ਤੇ ਸਖਤੀ ਨਾਲ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਤਾਇਨਾਤ ਪਿੰਡ ਪੱਧਰ ਤੇ ਕਲਸਟਰ ਪੱਧਰ ਦੇ ਨੋਡਲ ਅਫ਼ਸਰਾਂ ਦੀ ਜੇਕਰ ਕੋਈ ਅਣਗਹਿਲੀ ਸਾਹਮਣੇ ਆਈ ਤਾਂ ਕਾਰਵਾਈ ਕੀਤੀ ਜਾਵੇਗੀ ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਵਾਤਾਵਰਣ ਗੰਧਲਾ ਹੁੰਦਾ ਹੈ ਅਤੇ ਲੋਕਾਂ ਨੂੰ ਇਸ ਨਾਲ ਸਾਂਹ ਤੇ ਹੋਰ ਭਿਆਨਕ ਬਿਮਾਰੀਆਂ ਲੱਗਣ ਦਾ ਖ਼ਤਰਾ ਹੈ, ਇਸ ਲਈ ਕਿਸਾਨ ਪਰਾਲੀ ਸੰਭਾਲਣ ਲਈ ਬੇਲਰ, ਇਨ-ਸੀਟੂ ਤੇ ਐਕਸ-ਸੀਟੂ ਗਤੀਵਿਧੀਆਂ ਵੀ ਤੇਜ ਕੀਤੀਆਂ ਗਈਆਂ ਹਨ, ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 ‘ਤੇ ਸੰਪਰਕ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਤੇ ਖਾਸ ਕਰਕੇ ਕਣਕ ਦੀ ਬਿਜਾਈ ਬਿਨ੍ਹਾਂ ਪਰਾਲੀ ਸਾੜੇ ਕਰਨ ਲਈ ਕਿਸਾਨਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਕਿਸਾਨਾਂ ਨੂੰ ਪਰਾਲੀ ਬਿਨ੍ਹਾਂ ਸਾੜੇ ਇਸਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ।
ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਇਸਦੇ ਬਾਵਜੂਦ ਜੇਕਰ ਕਿਸੇ ਖੇਤ ਵਿੱਚ ਅੱਗ ਲੱਗਦੀ ਹੈ ਤਾਂ ਇਸ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਮੁਤਾਬਕ ਸਬੰਧਤ ਕਲਸੱਟਰ ਅਫ਼ਸਰ, ਨੋਡਲ ਅਫ਼ਸਰ ਤੇ ਸਬੰਧਤ ਇਲਾਕੇ ਦਾ ਥਾਣਾ ਮੁਖੀ ਜਿੰਮੇਵਾਰ ਹੋਵੇਗਾ, ਇਸ ਲਈ ਕੋਈ ਵੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਕਿਸਾਨਾਂ ਤੱਕ ਪਿੰਡ-ਪਿੰਡ ਪਹੁੰਚ ਬਣਾਕੇ ਪਰਾਲੀ ਨਾ ਸਾੜਨ ਲਈ ਜਾਗਰੂਕ ਵੀ ਕਰ ਰਹੀਆਂ ਹਨ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕੋਈ ਵੀ ਕੰਬਾਇਨ ਬਿਨ੍ਹਾਂ ਸੁਪਰ ਐਸ.ਐਮ.ਐਸ. ਚਲਾਏ ਝੋਨੇ ਦੀ ਕਟਾਈ ਨਾ ਕਰੇ ਤੇ ਜੇਕਰ ਅਜਿਹਾ ਸਾਹਮਣੇ ਆਇਆ ਤਾਂ ਕਾਰਵਾਈ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਅਤੇ ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਡੀ.ਐਮਜ਼, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਖੇਤੀਬਾੜੀ ਅਫ਼ਸਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ, ਪਟਿਆਲਾ ਪੁਲਿਸ, ਪੰਜਾਬ ਫਾਇਰ ਸਰਵਿਸ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਆਦਿ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਵੱਲੋਂ ਕਮਰ ਕਸੀ ਗਈ ਹੈ ਅਤੇ ਕਿਸਾਨਾਂ ਤੱਕ ਲਗਾਤਾਰ ਪਹੁੰਚ ਬਣਾਈ ਜਾ ਰਹੀ ਹੈ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ ‘ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top