Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:45 am

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਮੁਲਾਜ਼ਮਾਂ ਦੀ ਤਨਖ਼ਾਹ ਜਾਰੀ ਨਾਂ ਹੋਣ ਦੇ ਰੋਸ ਵਜੋਂ ਮੁੱਖ ਵਿਭਾਗ ਬੰਦ ਰਹਿਣਗੇ

ਯੂਨੀਵਰਸਿਟੀ ਮੁਲਾਜ਼ਮਾਂ ਦੀ ਤਨਖ਼ਾਹ ਜਾਰੀ ਨਾਂ ਹੋਣ ਦੇ ਰੋਸ ਵਜੋਂ ਮੁੱਖ ਵਿਭਾਗ ਬੰਦ ਰਹਿਣਗੇ

ਯੂਨੀਵਰਸਿਟੀ ਮੁਲਾਜ਼ਮਾਂ ਦੀ ਤਨਖ਼ਾਹ ਜਾਰੀ ਨਾਂ ਹੋਣ ਦੇ ਰੋਸ ਵਜੋਂ ਮੁੱਖ ਵਿਭਾਗ ਬੰਦ ਰਹਿਣਗੇ
ਰਜਿਸਟਰਾਰ ਦਫ਼ਤਰ ਦੀ ਬਿਲਡਿੰਗ ਅੰਦਰ ਕਰਮਚਾਰੀ ਸੰਘ ਵਲੋਂ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ।
ਪਟਿਆਲਾ : ਅਕਤੂਬਰ ਮਹੀਨੇ ਦੀ 10 ਤਰੀਕ ਲੰਘਣ ਦੇ ਬਾਵਜੂਦ ਵੀ ਪੰਜਾਬੀ ਯੂਨੀਵਰਸਿਟੀ ਗੈਰ ਅਧਿਆਪਨ ਕਰਮਚਾਰੀਆਂ ਦੀ ਤਨਖਾਹ ਜਾਰੀ ਨਹੀਂ ਕੀਤੀ ਗਈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੋਜੂਦਾ ਵਿੱਤ ਅਫ਼ਸਰ ਨੇ ਆਪਣਾਂ ਅਸਤੀਫਾ ਕਾਰਜਕਾਰੀ ਵਾਇਸ ਚਾਂਸਲਰ ਨੂੰ ਭੇਜ ਦਿੱਤਾ ਹੈ। ਅੱਜ ਵੀ ਸਾਰਾ ਦਿਨ ਰਜਿਸਟਰਾਰ ਦਫ਼ਤਰ ਦੇ ਵਿਹੜੇ ਵਿੱਚ ਵੱਖ ਵੱਖ ਕਰਮਚਾਰੀਆਂ ਵਲੋਂ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਰਮਚਾਰੀ ਸੰਘ ਅ ਅਤੇ ੲ ਦੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਕਰਮਚਾਰੀਆਂ ਦੀ ਤਨਖਾਹ ਤੁਰੰਤ ਜਾਰੀ ਕਰਨ, ਬਕਾਏ ਦੀ ਅਦਾਇਗੀ ਕਰਨ, ਸਕੱਤਰੇਤ ਪੇਅ ਲਾਗੂ ਕਰਨ ਅਤੇ ਹੋਰ ਵੱਖ ਵੱਖ ਕਰਮਚਾਰੀਆਂ ਦੀਆਂ ਸਮੱਸਿਆਂਵਾਂ ਸਬੰਧੀ ਰਜਿਸਟਰਾਰ ਦਫ਼ਤਰ ਦੇ ਬਾਹਰ ਧਰਨਾ ਸੱਤਵੇਂ ਦਿਨ ਵਿੱਚ ਦਾਖਲ ਹੋ ਗਿਆ। ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਨੇ ਪ੍ਰੈਸ ਬਿਆਨ ਜਾਰੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸ਼ਾਮ ਤੱਕ ਮੁਲਾਜ਼ਮਾਂ ਦੀ ਤਨਖ਼ਾਹ ਜਾਰੀ ਨਾਂ ਕੀਤੀ ਗਈ ਤਾਂ ਸਵੇਰੇ ਯੂਨੀਵਰਸਿਟੀ ਦੇ ਮੁੱਖ ਵਿਭਾਗ ਮੁਕੰਮਲ ਤੌਰ ਤੇ ਬੰਦ ਕੀਤੇ ਜਾਣਗੇ। ਆਗੂਆਂ ਨੇ ਰੋਸ ਪ੍ਰਦਰਸ਼ਨ ਦੌਰਾਨ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਤੋਂ ਰੈਗੂਲਰ ਵਾਇਸ ਚਾਂਸਲਰ ਨਿਯੁਕਤ ਕਰਨ ਦੀ ਮੰਗ ਕੀਤੀ। ਕਰਮਚਾਰੀ ਸੰਘ ਨੇ ਮੋਜੂਦਾ ਰਜਿਸਟਰਾਰ ਅਤੇ ਵਿੱਤ ਅਫ਼ਸਰ ਨੂੰ ਅਸਤੀਫ਼ਾ ਦੇਣ ਦੀ ਸਲਾਹ ਦਿੱਤੀ ਤਾਂ ਕਿ ਯੂਨੀਵਰਸਿਟੀ ਦੇ ਕੰਮਾਂ ਵਿੱਚ ਸੁਧਾਰ ਆ ਸਕੇ। ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਨੇ ਕਿਹਾ ਕਿ ਕੱਲ੍ਹ ਦੇ ਵਿਭਾਗ ਬੰਦ ਕਰਨ ਦੇ ਸੱਦੇ ਤੋਂ ਬਾਅਦ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਜੇਕਰ ਜਲਦ ਗੈਰ ਅਧਿਆਪਨ ਕਰਮਚਾਰੀਆਂ ਦੇ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਹੱਲ ਨਾ ਕੀਤਾ ਤਾਂ ਕਰਮਚਾਰੀਆਂ ਦੇ ਸਾਥ ਨਾਲ ਯੂਨੀਵਰਸਿਟੀ ਅਤੇ ਬਾਹਰਲੇ ਸੈਂਟਰਾਂ ਵਿੱਚ ਮੁਕੰਮਲ ਹੜਤਾਲ ਦਾ ਸੱਦਾ ਦਿੱਤਾ ਜਾਵੇਗਾ।ਇਸ ਮੌਕੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ, ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਧਾਲੀਵਾਲ, ਜਰਨਲ ਸਕੱਤਰ ਅਮਰਜੀਤ ਕੌਰ, ਸਹਾਇਕ ਸਕੱਤਰ ਤੇਜਿੰਦਰ ਸਿੰਘ, ਖਜਾਨਚੀ ਨਵਦੀਪ ਸਿੰਘ, ਸਕੱਤਰ ਗੁਰਪ੍ਰੀਤ ਸਿੰਘ, ਗੁਰਪਿਆਰ ਸਿੰਘ, ਕਮਲਜੀਤ ਸਿੰਘ, ਅਵਤਾਰ ਸਿੰਘ, ਗੁਰਮੁਖ ਸਿੰਘ ਆਦਿ ਵੱਡੀ ਗਿਣਤੀ ਵਿੱਚ ਕਰਮਚਾਰੀ ਸ਼ਾਮਲ ਹੋਏ।

Advertisement
Advertisement
Advertisement
Advertisement
Scroll to Top