Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:55 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸ੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਭਾਰਤੀ ਨਾਗਰਿਕ ਸੁਰਕੱਸ਼ਾ ਸੰਹਿਤਾ-2023 ਦੀ ਧਾਰਾ 163 ਦੇ ਅਧਿਆਇ 11 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11 ਅਕਤੂਬਰ ਤੋਂ 10 ਦਸੰਬਰ, 2024 ਤੱਕ ਲਾਗੂ ਰਹਿਣਗੇ । ਇਥੇ ਇਹ ਵਰਨਣਯੋਗ ਹੈ ਕਿ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ.ਏ.ਐਸ ਨਗਰ ਦੇ ਇਹ ਧਿਆਨ ਵਿਚ ਲਿਆਂਦਾ ਗਿਆ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ । ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ ।

Advertisement
Advertisement
Advertisement
Advertisement
Scroll to Top