Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:57 pm

+91 90915 01313 , +91 90916 01313

punjabbanni@gmail.com
punjabbani@yahoo.com

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ ; ਉਲੰਘਣਾ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ ; ਉਲੰਘਣਾ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ ; ਉਲੰਘਣਾ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰਕੱਸ਼ਾ ਸੰਹਿਤਾ-2023 ਦੀ ਧਾਰਾ 163 ਦੇ ਅਧਿਆਏ 11 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਹੁਕਮ 11 ਅਕਤੂਬਰ ਤੋਂ 10 ਦਸੰਬਰ, 2024 ਤੱਕ ਲਾਗੂ ਰਹਿਣਗੇ।

Advertisement
Advertisement
Advertisement
Advertisement
Scroll to Top