Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:28 pm

+91 90915 01313 , +91 90916 01313

punjabbanni@gmail.com
punjabbani@yahoo.com

ਰਤਨ ਟਾਟਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਰਤਨ ਟਾਟਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਰਤਨ ਟਾਟਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
ਮਹਾਰਾਸ਼ਟਰ ਵਿਚ ਇਕ-ਰੋਜ਼ਾ ਸੋਗ ਦਾ ਐਲਾਨ
ਮੁੰਬਈ : ਭਾਰਤ ਦੇਸ਼ ਦੇ ਉੱਘੇ ਸਨਅਤਕਾਰ ਰਤਨ ਟਾਟਾ ਦਾ ਅੱਜ ਮੁੰਬਈ ਦੇ ਵਰਲੀ ਇਲਾਕੇ ’ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਅੰਤਿਮ ਸਸਕਾਰ ਤੋਂ ਪਹਿਲਾਂ ਮ੍ਰਿਤਕ ਦੇਹ ਸ਼ਮਸ਼ਾਨਘਾਟ ’ਚ ਲਿਆਂਦੇ ਜਾਣ ਮਗਰੋਂ ਮੁੰਬਈ ਪੁਲੀਸ ਦੀ ਟੁਕੜੀ ਵੱਲੋਂ ਟਾਟਾ ਨੂੰ ਸਲਾਮੀ ਦਿੱਤੀ ਗਈ। ਰਤਨ ਟਾਟਾ ਦਾ ਬੁੱਧਵਾਰ ਦੇਰ ਰਾਤ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ’ਚ ਦੇਹਾਂਤ ਹੋ ਗਿਆ ਸੀ, ਜਿੱਥੇ ਉਹ ਕਾਫੀ ਸਮੇਂ ਤੋਂ ਦਾਖਲ ਸਨ । ਇਸ ਤੋਂ ਪਹਿਲਾਂ ਅੱਜ ਸਵੇਰੇ ਰਤਨ ਟਾਟਾ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਤੋਂ ਸਫ਼ੈਦ ਫੁੱਲਾਂ ਵਿਚ ਸਜੇ ਵਾਹਨ ਰਾਹੀਂ ਦੱਖਣੀ ਮੁੰਬਈ ਸਥਿਤ ਐੱਨਸੀਪੀਏ (ਨੈਸ਼ਨਲ ਸੈਂਟਰ ਫਾਰ ਪਰਫਾਰਮਿੰਗ ਆਰਟਸ) ਵਿਖੇ ਲਿਜਾਈ ਗਈ। ਇਸ ਮੌਕੇ ਵੱਡੀ ਗਿਣਤੀ ਲੋਕਾਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਜਿਨ੍ਹਾਂ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹੋਰ ਕੇਂਦਰੀ ਤੇ ਸੂਬਾਈ ਆਗੂ, ਸਿਆਸਤਦਾਨ, ਬਾਲੀਵੁੱਡ ਦੇ ਸਿਤਾਰੇ, ਸਨਅਤਕਾਰ, ਵਪਾਰੀ-ਕਾਰੋਬਾਰੀ ਅਤੇ ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਸ਼ਾਮਲ ਸਨ। ਜਿਉਂ ਹੀ ਉਨ੍ਹਾਂ ਦੇ ਚਲਾਣੇ ਦੀ ਖ਼ਬਰ ਫੈਲੀ ਤਾਂ ਸਵੇਰ ਸਾਰ ਹੀ ਲੋਕ ਉਨ੍ਹਾਂ ਦੀ ਘਰ ਪੁੱਜਣੇ ਸ਼ੁਰੂ ਹੋ ਗਏ। ਮੁੱਖ ਮੰਤਰੀ ਏਕਨਾਥ ਸ਼ਿੰਦੇ, ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੇ ਹੋਰ ਮੰਤਰੀ ਅਤੇ ਸਨਅਤਕਾਰ ਮੁਕੇਸ਼ ਅੰਬਾਨੀ ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣ ਕੇ ਸਭ ਤੋਂ ਪਹਿਲਾਂ ਹਸਪਤਾਲ ਬ੍ਰੀਚ ਕੈਂਡੀ ਪਹੁੰਚਣ ਵਾਲੇ ਅਹਿਮ ਲੋਕਾਂ ਵਿਚ ਸ਼ੁਮਾਰ ਸਨ। ਮੁੱਖ ਮੰਤਰੀ ਸ਼ਿੰਦੇ ਨੇ ਸਵੇਰੇ ਐਲਾਨ ਕੀਤਾ ਸੀ ਕਿ ਰਤਨ ਟਾਟਾ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦੇ ਦੇਹਾਂਤ ਉਤੇ ਇਕ ਦਿਨ ਦੇ ਸਰਕਾਰੀ ਸੋਗ ਦਾ ਐਲਾਨ ਵੀ ਕੀਤਾ ਹੈ। ਇਸ ਦੌਰਾਨ ਸੂਬੇ ਦੇ ਸਰਕਾਰੀ ਦਫ਼ਤਰਾਂ ਵਿਚ ਕੌਮੀ ਝੰਡੇ ਅੱਧੇ ਝੁਕੇ ਰਹਿਣਗੇ।

Advertisement
Advertisement
Advertisement
Advertisement
Scroll to Top