Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:01 pm

+91 90915 01313 , +91 90916 01313

punjabbanni@gmail.com
punjabbani@yahoo.com

ਹਨੀ ਸੇਠੀ ਨੂੰ ਲੁਧਿਆਣਾ ਦੁਗਰੀ ਪੁਲਸ ਕੀਤਾ ਅਦਾਲਤ ਵਿੱਚ ਪੇਸ਼

ਹਨੀ ਸੇਠੀ ਨੂੰ ਲੁਧਿਆਣਾ ਦੁਗਰੀ ਪੁਲਸ ਕੀਤਾ ਅਦਾਲਤ ਵਿੱਚ ਪੇਸ਼

ਹਨੀ ਸੇਠੀ ਨੂੰ ਲੁਧਿਆਣਾ ਦੁਗਰੀ ਪੁਲਸ ਕੀਤਾ ਅਦਾਲਤ ਵਿੱਚ ਪੇਸ਼
ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਦੇ ਦੁੱਗਰੀ ਥਾਣੇ ਦੀ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਹਨੀ ਸੇਠੀ ਇੱਕ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਵਿਦੇਸ਼ ਦੇ ਵਿੱਚ ਬੈਠੇ ਅਵੀ ਸਿੱਧੂ ‘ਤੇ ਇਲਜ਼ਾਮ ਹਨ ਕਿ ਉਹਨਾਂ ਨੇ ਨਵਜੀਤ ਕੌਰ ਨਾਂ ਦੀ ਇੱਕ ਕੁੜੀ ਦੀ ਤਸਵੀਰਾਂ ਦੇ ਨਾਲ ਛੇੜਛਾੜ ਕੀਤੀ ਹੈ। ਇਸ ਨੂੰ ਲੈ ਕੇ ਕੁੜੀ ਮੀਡੀਆ ਸਾਹਮਣੇ ਆਈ ਜਿਸ ਨੇ ਕਿਹਾ ਕਿ ਉਹ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਆਈ ਹੈ। ਉਸ ਨੇ ਕਿਹਾ ਕਿ ਹਨੀ ਸੇਠੀ ਅਤੇ ਉਸ ਦੇ ਇੱਕ ਹੋਰ ਸਾਥੀ ਵੱਲੋਂ ਉਸ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਉਸ ਦੀ ਤਸਵੀਰ ਨੂੰ ਐਡਿਟ ਕਰਕੇ ਗਲਤ ਤਰੀਕੇ ਨਾਲ ਪੇਸ਼ ਕੀਤੀ ਜਾ ਰਹੀ ਹੈ। ਇੰਨਾ ਹੀ ਨਹੀਂ ਉਸ ਦੀਆਂ ਤਸਵੀਰਾਂ ‘ਤੇ ਗਲਤ ਟਿੱਪਣੀਆਂ ਵੀ ਕੀਤੀਆਂ ਗਈਆਂ ਹਨ। ਉਸ ਨੇ ਜਿਸ ਦੀ ਸ਼ਿਕਾਇਤ ਲੁਧਿਆਣਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਹਨੀ ਸੇਠੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਨੂੰ ਅਦਾਲਤ ਵਿੱਚ ਲਿਆਂਦਾ ਗਿਆ ਹੈ।ਇਸ ਮਾਮਲੇ ਵਿੱਚ ਪੀੜਿਤ ਪੱਖ ਦੇ ਵਕੀਲ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਦੋ ਮੁਲਜ਼ਮ ਸ਼ਾਮਿਲ ਹਨ। ਉਹਨਾਂ ਨੇ ਕਿਹਾ ਕਿ ਹਨੀ ਸੇਠੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦੋਂ ਕਿ ਵਿਦੇਸ਼ ਦੇ ਵਿੱਚ ਬੈਠਾ ਇੱਕ ਹੋਰ ਮੁਲਜ਼ਮ ਜਿਸ ਨਾਲ ਹਨੀ ਸੇਠੀ ਦੇ ਲਿੰਕ ਹਨ ਉਸ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ। ਉਸ ਸਬੰਧੀ ਵੀ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ ਉਹਨਾਂ ਦੱਸਿਆ ਕਿ ਅਜਿਹਾ ਕਰਨ ਪਿੱਛੇ ਉਹਨਾਂ ਦਾ ਕੀ ਮਕਸਦ ਸੀ ਹਾਲੇ ਤੱਕ ਇਹ ਸਾਫ ਨਹੀਂ ਹੋ ਸਕਿਆ ਹੈ। ਉਹਨਾਂ ਕਿਹਾ ਕਿ ਹੋ ਸਕਦਾ ਹੈ ਕਿ ਇਹ ਅਜਿਹਾ ਕੰਮ ਕਰ ਕੇ ਕੁੜੀਆਂ ਨੂੰ ਬਲੈਕਮੇਲ ਕਰਦੇ ਹੋਣ। ਇਸ ਬਾਰੇ ਉਨ੍ਹਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੀ ਖੁਲਾਸਾ ਹੋਵੇਗਾ।

Advertisement
Advertisement
Advertisement
Advertisement
Scroll to Top