Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:27 am

+91 90915 01313 , +91 90916 01313

punjabbanni@gmail.com
punjabbani@yahoo.com

ਡੇਂਗੂ ਅਤੇ ਮਲੇਰੀਆ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ: ਡਾ ਐਰਿਕ

ਡੇਂਗੂ ਅਤੇ ਮਲੇਰੀਆ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ: ਡਾ ਐਰਿਕ

ਡੇਂਗੂ ਅਤੇ ਮਲੇਰੀਆ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ: ਡਾ ਐਰਿਕ
ਫਾਜਿਲਕਾ : ਡਾਇਰੈਕਟਰ ਸਿਹਤ ਵਿਭਾਗ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਵਿੱਚ ਡੇਂਗੂ ਦੇ ਵੱਧ ਰਹੇ ਮਰੀਜਾਂ ਨੂੰ ਮੁੱਖ ਰੱਖਦੇ ਹੋਏ ਡਾ ਐਰਿਕ ਅਤੇ ਡਾ ਕਵਿਤਾ ਦੀ ਪ੍ਰਧਾਨਗੀ ਵਿੱਚ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਨੇ ਜਿਲ੍ਹੇ ਦੇ ਸਾਰੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਅਤੇ ਵਰਕਰ ਦੀ ਵਿਸ਼ੇਸ਼ ਮੀਟਿੰਗ ਦਫ਼ਤਰ ਸਿਵਲ ਸਰਜਨ ਦਫ਼ਤਰ ਵਿਖੇ ਕੀਤੀ ਗਈ । ਇਸ ਸਮੇਂ ਡਾ ਐਰਿਕ ਨੇ ਸਮੂਹ ਸਟਾਫ਼ ਨੂੰ ਕਿਹਾ ਕਿ ਪੰਜਾਬ ਵਿੱਚ ਵੱਧ ਰਹੇ ਕੇਸਾਂ ਅਤੇ ਮੱਛਰਾਂ ਦੀ ਪੈਦਾਇਸ ਕਰਕੇ ਜਿਲ੍ਹੇ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਜਾਣ ਅਤੇ ਆਮ ਲੋਕਾਂ ਖਾਸ ਕਰਕੇ ਸਲੱਮ ਏਰੀਏ ਵਿੱਚ ਮਲੇਰੀਆ ਅਤੇ ਡੇੱਗੂ ਪ੍ਰਤੀ ਪੈਂਫਲਿਟ ਵੰਡ ਕੇ ਅਤੇ ਗਰੁੱਪ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਜਾਵੇ । ਇਸ ਸਮੇਂ 11 ਅਕਤੂਬਰ ਨੂੰ ਅਰਬਨ ਅਤੇ ਰੂਰਲ ਏਰੀਏ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਟੀਮਾਂ ਦਾ ਗਠਨ ਕੀਤਾ ਅਤੇ ਵਿਚਾਰ ਚਰਚਾ ਕੀਤੀ ਗਈ । ਇਸ ਸਮੇਂ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਨੇ ਕਿਹਾ ਕਿ ਡੇਂਗੂ ਪਾਜ਼ੇਟਿਵ ਕੇਸਾਂ ਦੇ ਘਰਾਂ ਵਿੱਚ ਜਾ ਕੇ ਮਰੀਜਾਂ ਦੀ ਦੇਖਰੇਖ ਕੀਤੀ ਜਾਵੇ ਅਤੇ ਨਾਲ ਲੱਗਦੇ ਘੱਟੋ ਘੱਟ 50 ਘਰਾਂ ਦਾ ਸਰਵੇ ਕੀਤਾ ਜਾਵੇ। ਉਹਨਾਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਬੁਖਾਰ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਕੂਲਰਾਂ ਨੂੰ ਹਫ਼ਤੇ ਵਿਚ ਇੱਕ ਵਾਰ ਸਾਫ਼ ਕਰਕੇ ਸੁਕਾ ਕੇ ਦੁਬਾਰਾ ਵਰਤੋਂ ਕਰੋ, ਮੱਛਰਦਾਨੀਆਂ ਦੀ ਵਰਤੋਂ ਕਰੋ, ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਅੱਖਾਂ ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਟੇਸਟ ਕਰਵਾਇਆ ਜਾਵੇ । ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਸਮੇਂ ਵਿਨੋਦ ਖੁਰਾਣਾ, ਹਰਮੀਤ ਸਿੰਘ, ਅਨੀਤਾ ਰਾਣੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top