Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:12 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਹਰਭਜਨ ਸਿੰਘ ਈ.ਟੀ.ਓ.

ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਹਰਭਜਨ ਸਿੰਘ ਈ.ਟੀ.ਓ.

ਕੈਬਨਿਟ ਮੰਤਰੀ ਨੇ ਜੰਡਿਆਲਾ ਗੁਰੂ ਦੇ ਹੁਸ਼ਿਆਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਚੰਡੀਗੜ੍ਹ / ਅੰਮ੍ਰਿਤਸਰ, 31 ਮਈ:

ਪੰਜਾਬ ਭਰ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਸੂਬਾ ਸਰਕਾਰ ਸੱਤਾ ਸੰਭਾਲਣ ਦੇ ਪਹਿਲੇ ਹੀ ਦਿਨ ਤੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।

ਕੈਬਨਿਟ ਮੰਤਰੀ ਨੇ ਅੱਜ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਦਸਵੀਂ ਅਤੇ ਬਾਰਵੀਂ ਕਲਾਸ ਵਿੱਚੋਂ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਹਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਸਿੱਖਿਆ ਨੂੰ ਬੁਲੰਦੀਆਂ ‘ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਕਰੀਬ 250 ਤੋਂ ਵੱਧ ਬੱਚਿਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਉੱਤੇ ਕੀਤਾ ਗਿਆ ਨਿਵੇਸ਼ ਕਦੇ ਵੀ ਵਿਅਰਥ ਨਹੀਂ ਜਾਂਦਾ ਅਤੇ ਸੂਬਾ ਸਰਕਾਰ ਇਸ ਸਚਾਈ ਨੂੰ ਸਮਝਦੇ ਹੋਏ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਸਕੂਲਾਂ ਨੂੰ ਰੌਸ਼ਨ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਉੱਚ ਸਿੱਖਿਆ ਲਈ ਵੀ ਹਰ ਸੰਭਵ ਮਦਦ ਕੀਤੀ ਜਾਏਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ, ਐਸ.ਡੀ.ਐਮ ਸਿਮਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top