Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:56 pm

+91 90915 01313 , +91 90916 01313

punjabbanni@gmail.com
punjabbani@yahoo.com

ਦਰਦਨਾਕ ਸੜਕ ਹਾਦਸੇ ਵਿਚ ਤਿੰਨ ਘਰਾਂ ਦੇ ਚਿਰਾਗ ਬੁਝੇ

ਦਰਦਨਾਕ ਸੜਕ ਹਾਦਸੇ ਵਿਚ ਤਿੰਨ ਘਰਾਂ ਦੇ ਚਿਰਾਗ ਬੁਝੇ

ਦਰਦਨਾਕ ਸੜਕ ਹਾਦਸੇ ਵਿਚ ਤਿੰਨ ਘਰਾਂ ਦੇ ਚਿਰਾਗ ਬੁਝੇ
ਮੱਧ ਪ੍ਰਦੇਸ : ਭਾਰਤ ਦੇਸ਼ ਦੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਤੇਜ਼ ਰਫ਼ਤਾਰ ਦੇ ਕਹਿਰ ਨੇ ਤਿੰਨ ਘਰਾਂ ਦੇ ਚਰਾਗ ਬੁਝਾ ਦਿੱਤੇ। ਦਰਅਸਲ, ਦੋਸਤਾਂ ਦਾ ਇੱਕ ਗਰੁੱਪ ਮਾਤਾ ਦੇ ਦਰਸ਼ਨਾਂ ਲਈ ਮੰਦਰ ਗਿਆ ਸੀ। ਫਿਰ ਸਾਰੇ ਕਾਰ ਵਿਚ ਵਾਪਸ ਪਰਤ ਰਹੇ ਸਨ। ਇਸ ਦੌਰਾਨ ਕਾਰ ਹਾਦਸੇ ਦਾ ਸਿਕਾਰ ਹੋ ਗਈ । ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ।ਗਵਾਲੀਅਰ ਵਿਚ ਮਾਤਾ ਦੇ ਮੰਦਰ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਤੇਜ਼ ਰਫਤਾਰ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਇਸ ਭਿਆਨਕ ਹਾਦਸੇ ‘ਚ 3 ਦੋਸਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 2 ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਪੁਲਿਸ ਅਨੁਸਾਰ ਸੜਕ ’ਤੇ ਅਵਾਰਾ ਪਸ਼ੂਆਂ ਦੇ ਅਚਾਨਕ ਆ ਜਾਣ ਕਾਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਗਵਾਲੀਅਰ ਵਿਚ ਝਾਂਸੀ ਰੋਡ ਥਾਣਾ ਖੇਤਰ ਸਥਿਤ ਗਵਾਲੀਅਰ-ਝਾਂਸੀ ਹਾਈਵੇਅ ਉਤੇ ਸਿਥੋਲੀ ‘ਚ ਇਹ ਭਿਆਨਕ ਹਾਦਸਾ ਵਾਪਰਿਆ ਹੈ। ਹਾਦਸੇ ‘ਚ ਕਾਰ ਚਲਾ ਰਹੇ 24 ਸਾਲਾ ਸੰਜੇ ਧਾਕੜ, 22 ਸਾਲਾ ਵਿਵੇਕ ਜੋਸ਼ੀ ਅਤੇ 22 ਸਾਲਾ ਰਿਤਿਕ ਮਾਂਝੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਵਿੱਚ ਸਵਾਰ ਅੰਕਿਤ ਅਤੇ ਮੋਹਿਲ ਜ਼ਖ਼ਮੀ ਹੋ ਗਏ। ਵੀਰਵਾਰ ਰਾਤ ਨੂੰ ਸਾਰੇ ਦੋਸਤ ਸ਼ੀਤਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਮਾਤਾ ਦੇ ਦਰਸ਼ਨ ਕੀਤੇ। ਤਿੰਨ ਮ੍ਰਿਤਕਾਂ ਵਿਚ ਰਿਤਿਕ ਮਾਂਝੀ ਬੀ.ਕਾਮ ਦੇ ਫਾਈਨਲ ਈਅਰ ਦਾ ਵਿਦਿਆਰਥੀ ਸੀ, ਵਿਵੇਕ ਇਕ ਸਾਫਟਵੇਅਰ ਕੰਪਨੀ ਵਿਚ ਕਰਮਚਾਰੀ ਸੀ ਅਤੇ ਸੰਜੇ ਧਾਕੜ ਟੈਕਸੀ ਡਰਾਈਵਰ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਤਿੰਨ ਟੁਕੜੇ ਹੋ ਗਏ। ਮੰਨਿਆ ਜਾ ਰਿਹਾ ਹੈ ਕਿ ਕਾਰ ਦੀ ਸਪੀਡ 100 ਕਿਲੋਮੀਟਰ ਪ੍ਰਤੀ ਘੰਟਾ ਤੋਂ ਜ਼ਿਆਦਾ ਹੋਵੇਗੀ ।

Advertisement
Advertisement
Advertisement
Advertisement
Scroll to Top