Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:48 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ 12 ਵਿਦਿਆਰਥੀਆਂ ਨੂੰ ਆਈ.ਟੀ. ਸੈਕਟਰ ਦੀਆਂ ਬਹੁ-ਰਾਸ਼ਟਰੀ ਕੰਪਨੀਆਂ ਵਿੱਚ ਨੌਕਰੀਆਂ ਪ੍ਰਾਪਤ

ਪੰਜਾਬੀ ਯੂਨੀਵਰਸਿਟੀ ਦੇ 12 ਵਿਦਿਆਰਥੀਆਂ ਨੂੰ ਆਈ.ਟੀ. ਸੈਕਟਰ ਦੀਆਂ ਬਹੁ-ਰਾਸ਼ਟਰੀ ਕੰਪਨੀਆਂ ਵਿੱਚ ਨੌਕਰੀਆਂ ਪ੍ਰਾਪਤ

ਪੰਜਾਬੀ ਯੂਨੀਵਰਸਿਟੀ ਦੇ 12 ਵਿਦਿਆਰਥੀਆਂ ਨੂੰ ਆਈ.ਟੀ. ਸੈਕਟਰ ਦੀਆਂ ਬਹੁ-ਰਾਸ਼ਟਰੀ ਕੰਪਨੀਆਂ ਵਿੱਚ ਨੌਕਰੀਆਂ ਪ੍ਰਾਪਤ
-ਜ਼ੌਕਸਿਮਾ ਅਤੇ ਈਮੀਕੋਨ ਕੰਪਨੀਆਂ ਵੱਲੋਂ 3 ਲੱਖ ਤੋਂ 7 ਲੱਖ ਰੁਪਏ ਦਰਮਿਆਨ ਦੇ ਪੈਕੇਜ ਦੀ ਕੀਤੀ ਗਈ ਪੇਸ਼ਕਸ਼
-200 ਵਿਦਿਆਰਥੀਆਂ ਨੇ ਦਿੱਤੀ ਇੰਟਰਵਿਊ
ਪਟਿਆਲਾ, 12 ਅਕਤੂਬਰ : ਪੰਜਾਬੀ ਯੂਨੀਵਰਸਿਟੀ ਦੇ 12 ਵਿਦਿਆਰਥੀਆਂ ਨੂੰ ਆਈ.ਟੀ. ਸੈਕਟਰ ਦੀਆਂ ਬਹੁ-ਰਾਸ਼ਟਰੀ ਕੰਪਨੀਆਂ ਜ਼ੌਕਸਿਮਾ ਅਤੇ ਈਮੀਕੋਨ ਵਿੱਚ ਨੌਕਰੀ ਪ੍ਰਾਪਤ ਹੋਈ ਹੈ।
ਪਲੇਸਮੈਂਟ ਸੈੱਲ ਇੰਚਾਰਜ (ਇੰਜੀਨੀਅਰਿੰਗ) ਡਾ. ਜਸਵਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੇਸਮੈਂਟ ਸੈੱਲ ਵੱਲੋਂ ਆਯੋਜਿਤ ਕੈਂਪਸ ਪਲੇਸਮੈਂਟ ਡਰਾਈਵ ਰਾਹੀਂ ਇਹ ਨੌਕਰੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਦੀ ਇਸ ਪਹਿਲੀ ਪਲੇਸਮੈਂਟ ਡਰਾਈਵ ਵਿੱਚ ਆਈ.ਟੀ ਸੈਕਟਰ ਦੀਆਂ ਬਹੁ-ਰਾਸ਼ਟਰੀ ਸੰਸਥਾਵਾਂ ਜ਼ੌਕਸਿਮਾ ਅਤੇ ਈਮੀਕੋਨ ਨੇ ਭਾਗ ਲਿਆ ਅਤੇ 2024-25 ਦੇ ਸੈਸ਼ਨ ਲਈ ਆਪਣੇ ਮੋਹਾਲੀ ਅਤੇ ਨੋਇਡਾ ਵਿਚਲੇ ਸਥਾਨਾਂ ਲਈ ਨੌਕਰੀਆਂ ਦੀ ਪੇਸ਼ਕਸ਼ ਕੀਤੀ । ਯੂਨੀਵਰਸਿਟੀ ਤੋਂ 200 ਵਿਦਿਆਰਥੀਆਂ ਨੇ ਇੰਟਰਵਿਊਆਂ ਵਿੱਚ ਭਾਗ ਲਿਆ ਜਿਨ੍ਹਾਂ ਵਿੱਚੋਂ ਇਨ੍ਹਾਂ 12 ਵਿਦਿਆਰਥੀਆਂ ਨੂੰ ਨੌਕਰੀ ਦੇ ਆਫ਼ਰ ਮਿਲੇ। ਕੰਪਨੀ ਦੇ ਅਧਿਕਾਰੀਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਵਿਸ਼ਿਆਂ ‘ਤੇ ਠੋਸ ਸਮਝ ਰੱਖਣ ਵਾਲੇ ਵਿਦਿਆਰਥੀਆਂ ਨੂੰ 3 ਲੱਖ ਤੋਂ 7 ਲੱਖ ਰੁਪਏ ਦਰਮਿਆਨ ਦੇ ਪੈਕੇਜ ਦੀ ਪੇਸ਼ਕਸ਼ ਕੀਤੀ ਗਈ ਹੈ । ਇਸ ਪਲੇਸਮੈਂਟ ਗਤੀਵਿਧੀ ਦੀ ਅਗਵਾਈ ਪਲੇਸਮੈਂਟ ਸੈੱਲ ਇੰਚਾਰਜ (ਇੰਜੀਨੀਅਰਿੰਗ) ਡਾ. ਜਸਵਿੰਦਰ ਸਿੰਘ ਅਤੇ ਸੀ.ਐੱਸ.ਈ. ਵਿਭਾਗ ਤੋਂ ਡਾ.ਗੌਰਵ ਦੀਪ ਵੱਲੋਂ ਕੀਤੀ ਗਈ । ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਵੱਲੋਂ ਸੰਬੰਧਤ ਵਿਦਿਆਰਥੀਆਂ, ਉਨ੍ਹਾਂ ਦੇ ਵਿਭਾਗ ਅਤੇ ਪਲੇਸਮੈਂਟ ਸੈੱਲ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਲੇਸਮੈਂਟ ਦੇ ਅਜਿਹੇ ਯਤਨਾਂ ਨੂੰ ਸਰਕਾਰੀ ਯੂਨੀਵਰਸਿਟੀਆਂ ਲਈ ਇੱਕ ਮੀਲ ਪੱਥਰ ਵਜੋਂ ਦੇਖਿਆ ਜਾ ਸਕਦਾ ਹੈ, ਜਿੱਥੇ ਵਿਦਿਆਰਥੀ ਆਪਣੀ ਪਹਿਲੀ ਨੌਕਰੀ ਪ੍ਰਾਪਤ ਕਰਨ ਸਮੇਂ ਵੱਧ ਤੋਂ ਵੱਧ ਮੁਕਾਬਲੇ ਵਾਲੇ ਪੈਕੇਜ ਪ੍ਰਾਪਤ ਕਰ ਰਹੇ ਹਨ । ਸੀ.ਐੱਸ.ਈ. ਵਿਭਾਗ ਦੇ ਮੁਖੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਸ ਮੌਕੇ ਬੋਲਦਿਆਂ ਉੱਚ ਤਨਖਾਹ ਅਤੇ ਉੱਚ ਮਿਆਰ ਵਾਲੀਆਂ ਨੌਕਰੀਆਂ ਨੂੰ ਪ੍ਰਾਪਤ ਕਰਨ ਲਈ ਸੰਚਾਰ ਹੁਨਰ ਦੀ ਮਹੱਤਤਾ ‘ਤੇ ਜ਼ੋਰ ਦਿੱਤਾ । ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਇੰਟਰਵਿਊ ਦੌਰਾਨ ਆਤਮਵਿਸ਼ਵਾਸ ਅਤੇ ਸਪਸ਼ਟ ਸੰਚਾਰ ਹੁਨਰ ਦਾ ਪ੍ਰਦਰਸ਼ਨ ਕੀਤਾ, ਉਨ੍ਹਾਂ ਨੂੰ ਬਿਹਤਰ ਪੈਕੇਜਾਂ ਨਾਲ ਨਿਵਾਜਿਆ ਗਿਆ ।

Advertisement
Advertisement
Advertisement
Advertisement
Scroll to Top