Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:56 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਸਰਕਾਰ ਕਰ ਰਹੀ ਹੈ ਦੀਵਾਲੀ ਤੱਕ ਦਿੱਲੀ ਦੀਆਂ ਸੜਕਾਂ `ਤੇ ਪੁਰਾਣੇ ਡੀਜ਼ਲ ਅਤੇ ਪੈਟਰੋਲ ਵਾਹਨਾਂ ਦਾ ਪਤਾ ਲਗਾਉਣ ਲਈ ਆਨਲਾਈਨ ਪ੍ਰਣਾਲੀ ਲਾਗੂ

ਕੇਂਦਰ ਸਰਕਾਰ ਕਰ ਰਹੀ ਹੈ ਦੀਵਾਲੀ ਤੱਕ ਦਿੱਲੀ ਦੀਆਂ ਸੜਕਾਂ `ਤੇ ਪੁਰਾਣੇ ਡੀਜ਼ਲ ਅਤੇ ਪੈਟਰੋਲ ਵਾਹਨਾਂ ਦਾ ਪਤਾ ਲਗਾਉਣ ਲਈ ਆਨਲਾਈਨ ਪ੍ਰਣਾਲੀ ਲਾਗੂ

ਕੇਂਦਰ ਸਰਕਾਰ ਕਰ ਰਹੀ ਹੈ ਦੀਵਾਲੀ ਤੱਕ ਦਿੱਲੀ ਦੀਆਂ ਸੜਕਾਂ `ਤੇ ਪੁਰਾਣੇ ਡੀਜ਼ਲ ਅਤੇ ਪੈਟਰੋਲ ਵਾਹਨਾਂ ਦਾ ਪਤਾ ਲਗਾਉਣ ਲਈ ਆਨਲਾਈਨ ਪ੍ਰਣਾਲੀ ਲਾਗੂ
ਦਿੱਲੀ : ਦਿੱਲੀ ਵਿਚ ਵਧਦੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਕੇਂਦਰ ਸਰਕਾਰ ਨੇ ਇਕ ਨਵਾਂ ਫੈਸਲਾ ਲੈਂਦਿਆਂ ਦੀਵਾਲੀ ਤੱਕ ਦਿੱਲੀ ਦੀਆਂ ਸੜਕਾਂ `ਤੇ ਪੁਰਾਣੇ ਡੀਜ਼ਲ ਅਤੇ ਪੈਟਰੋਲ ਵਾਹਨਾਂ ਦਾ ਪਤਾ ਲਗਾਉਣ ਲਈ ਔਨਲਾਈਨ ਪ੍ਰਣਾਲੀ ਲਾਗੂ ਕੀਤੀ ਜਾਵੇਗੀ, ਜਿਸ `ਚ ਫਾਸਟੈਗ ਡੇਟਾ ਅਤੇ ਵਾਹਨ ਡੇਟਾਬੇਸ ਦੀ ਵਰਤੋਂ ਕੀਤੀ ਜਾਵੇਗੀ । ਜਿਸ `ਚ ਅਧਿਕਾਰੀ ਯੋਗ ਫਿਟਨੈਸ ਅਤੇ ਪ੍ਰਦੂਸ਼ਣ ਸਰਟੀਫਿਕੇਟ ਤੋਂ ਬਿਨਾਂ ਵਾਹਨਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦਾ ਈ-ਚਲਾਨ ਜਾਰੀ ਕਰਨਗੇ । ਕੇਂਦਰ ਸਰਕਾਰ ਨੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਨਵੀਂ ਤਕਨੀਕ ਲਿਆਉਣ ਦਾ ਫੈਸਲਾ ਕੀਤਾ ਹੈ । ਈ-ਚਲਾਨ ਦੀ ਇਹ ਪ੍ਰਣਾਲੀ ਸਭ ਤੋਂ ਪਹਿਲਾਂ ਦਿੱਲੀ `ਚ ਲਾਗੂ ਕੀਤੀ ਜਾਵੇਗੀ। ਇਸ ਲਈ ਦਿੱਲੀ `ਚ ਦਾਖਲ ਹੋਣ ਵਾਲੇ 52 ਰਸਤਿਆਂ `ਤੇ ਈ-ਡਿਟੈਕਸ਼ਨ ਰਾਹੀਂ ਚਲਾਨ ਜਾਰੀ ਕੀਤਾ ਜਾਵੇਗਾ । ਕੁਝ ਦਿਨਾਂ ਬਾਅਦ ਇਸ ਨੂੰ ਪੂਰੇ ਦੇਸ਼ `ਚ ਲਾਗੂ ਕਰਨ ਦੀ ਯੋਜਨਾ ਹੈ। ਫਾਸਟੈਗ ਡੇਟਾ ਅਤੇ ਵਾਹਨ ਡੇਟਾਬੇਸ ਦੀ ਵਰਤੋਂ ਸੜਕਾਂ `ਤੇ ਪੁਰਾਣੇ ਡੀਜ਼ਲ ਅਤੇ ਪੈਟਰੋਲ ਵਾਹਨਾਂ ਦਾ ਪਤਾ ਲਗਾਉਣ ਲਈ ਕੀਤੀ ਜਾਵੇਗੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਰਾਹੀਂ ਜਿਹੜੇ ਵਾਹਨ ਬਿਨਾਂ ਫਿਟਨੈਸ ਅਤੇ ਪ੍ਰਦੂਸ਼ਣ ਸਰਟੀਫਿਕੇਟ ਤੋਂ ਸੜਕਾਂ `ਤੇ ਚੱਲ ਰਹੇ ਹਨ, ਉਨ੍ਹਾਂ ਦਾ ਪਤਾ ਲਗਾਇਆ ਜਾਵੇਗਾ ।
ਵਾਹਨਾਂ ਦੇ ਚਲਾਨ ਕੱਟਣ ਲਈ ਹਾਈਵੇਅ `ਤੇ ਵਿਸ਼ੇਸ਼ ਤੌਰ `ਤੇ ਈ-ਡਿਟੈਕਸ਼ਨ ਸਿਸਟਮ ਲਗਾਇਆ ਗਿਆ ਹੈ। ਇਹ ਸਿਸਟਮ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਦਾ ਹੈ ਅਤੇ ਜੇਕਰ ਦਸਤਾਵੇਜ਼ਾਂ `ਚ ਕੋਈ ਕਮੀ ਪਾਈ ਜਾਂਦੀ ਹੈ ਤਾਂ ਇਸ ਬਾਰੇ ਸੂਚਿਤ ਕਰਦੀ ਹੈ। ਇਸ ਤੋਂ ਬਾਅਦ ਸਿਸਟਮ ਤੁਰੰਤ ਉਸ ਵਾਹਨ ਦੇ ਮਾਲਕ ਨੂੰ ਚਲਾਨ ਬਾਰੇ ਸੂਚਿਤ ਕਰਦਾ ਹੈ । ਈ-ਡਿਟੈਕਸ਼ਨ ਸਿਸਟਮ ਦਿੱਲੀ ਦੀਆਂ ਸੜਕਾਂ `ਤੇ ਚੱਲ ਰਹੀਆਂ 10 ਤੋਂ 15 ਸਾਲ ਪੁਰਾਣੀਆਂ ਡੀਜ਼ਲ ਅਤੇ ਪੈਟਰੋਲ ਕਾਰਾਂ `ਤੇ ਸ਼ਿਕੰਜਾ ਕੱਸੇਗਾ। ਸੂਤਰਾਂ ਮੁਤਾਬਕ ਦੀਵਾਲੀ ਤੱਕ ਈ-ਡਿਟੈਕਸ਼ਨ ਸਿਸਟਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਨਾਲ ਟਰਾਂਸਪੋਰਟ ਵਿਭਾਗ ਨੂੰ ਪਤਾ ਲੱਗੇਗਾ ਕਿ ਕਿਹੜੇ ਵਾਹਨ ਪ੍ਰਦੂਸ਼ਣ ਫੈਲਾ ਰਹੇ ਹਨ। ਫਿਰ ਉਨ੍ਹਾਂ ਦਾ ਈ-ਚਲਾਨ ਕੱਟਿਆ ਜਾਵੇਗਾ। ਇਸ ਦੇ ਲਈ ਫਾਸਟੈਗ ਅਤੇ ਹੋਰ ਵੇਰਵਿਆਂ ਨੂੰ ਕੈਪਚਰ ਕਰਨ ਲਈ ਕੈਮਰੇ ਲਗਾਏ ਜਾਣਗੇ । ਦਿੱਲੀ `ਚ 10 ਸਾਲ ਤੋਂ ਪੁਰਾਣੇ ਵਾਹਨਾਂ ਨੂੰ ਸੜਕਾਂ `ਤੇ ਚਲਾਉਣ ਦੀ ਇਜਾਜ਼ਤ ਨਹੀਂ ਹੈ। ਇਸ ਦੇ ਬਾਵਜੂਦ ਸੜਕਾਂ `ਤੇ ਵਾਹਨ ਦੌੜਦੇ ਨਜ਼ਰ ਆ ਰਹੇ ਹਨ। ਇਸ ਨਵੇਂ ਨਿਯਮ ਤੋਂ ਬਾਅਦ ਦੂਜੇ ਰਾਜਾਂ ਦੇ ਵਾਹਨਾਂ ਨੂੰ ਵੀ ਦਿੱਲੀ `ਚ ਦਾਖਲ ਹੋਣ ਲਈ ਈ-ਡਿਟੈਕਸ਼ਨ ਤੋਂ ਗੁਜ਼ਰਨਾ ਪਵੇਗਾ। ਵਾਹਨ ਦੀ ਸਥਿਤੀ ਦੀ ਪਰਵਾਹ ਕੀਤੇ ਬਿਨਾਂ, ਜੇਕਰ ਇਹ 10 ਸਾਲ ਪੁਰਾਣਾ ਹੈ ਅਤੇ ਅਣਫਿੱਟ ਹੈ, ਤਾਂ ਇਸਦਾ ਈ-ਚਾਲਾਨ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top