Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:12 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ ਸਮਾਣਾ ਨੇ ਕੰਬਾਇਨਾਂ ਦੀ ਕੀਤੀ ਚੈਕਿੰਗ, ਮੰਡੀਆਂ 'ਚ ਚੱਲ ਰਹੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਐਸ. ਡੀ. ਐਮ ਸਮਾਣਾ ਨੇ ਕੰਬਾਇਨਾਂ ਦੀ ਕੀਤੀ ਚੈਕਿੰਗ, ਮੰਡੀਆਂ 'ਚ ਚੱਲ ਰਹੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਐਸ.ਡੀ.ਐਮ ਸਮਾਣਾ ਨੇ ਕੰਬਾਇਨਾਂ ਦੀ ਕੀਤੀ ਚੈਕਿੰਗ, ਮੰਡੀਆਂ ‘ਚ ਚੱਲ ਰਹੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
-ਸੁਪਰ ਐਸ.ਐਮ.ਐਸ ਦੇ ਬਿਨਾਂ ਚੱਲਣ ਵਾਲੀਆਂ ਕੰਬਾਇਨਾਂ ਦੇ ਚਲਾਨ ਕੱਟੇ ਜਾਣਗੇ : ਤਰਸੇਮ ਚੰਦ
ਸਮਾਣਾ, 12 ਅਕਤੂਬਰ : ਐਸ.ਡੀ.ਐਮ ਸਮਾਣਾ ਤਰਸੇਮ ਚੰਦ ਨੇ ਅੱਜ ਪਿੰਡ ਸਹਿਜਪੁਰਾ ਖ਼ੁਰਦ ਵਿਖੇ ਝੋਨੇ ਦੀ ਵਾਢੀ ਕਰ ਰਹੀਆਂ ਕੰਬਾਇਨਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਬਿਨਾਂ ਸੁਪਰ ਐਸ.ਐਮ.ਐਸ ਲਗਾਏ ਵਾਢੀ ਕਰਨ ਵਾਲੀ ਕੰਬਾਇਨ ਦਾ ਗੰਭੀਰ ਨੋਟਿਸ ਲਿਆ ਅਤੇ ਕਿਸਾਨ ਨੂੰ ਤਾੜਨਾ ਕੀਤੀ। ਸਬੰਧਤ ਕਿਸਾਨ ਨੇ ਵੀ ਅਧਿਕਾਰੀਆਂ ਨੂੰ ਭਰੋਸਾ ਦਵਾਇਆ ਕਿ ਉਹ ਬੇਲਰ ਨਾਲ ਪਰਾਲੀ ਦੀਆਂ ਗੰਢਾ ਬਣਾਏਗਾ ਤੇ ਖੇਤ ਵਿੱਚ ਅੱਗ ਨਹੀਂ ਲਗਾਏਗਾ ਅਤੇ ਕਿਸਾਨ ਵੱਲੋਂ ਮੌਕੇ ‘ਤੇ ਹੀ ਬੇਲਰ ਮੰਗਵਾਇਆ ਗਿਆ। ਇਸ ਮੌਕੇ ਐਸ.ਡੀ.ਐਮ ਤਰਸੇਮ ਚੰਦ ਨੇ ਕਿਸਾਨ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਈ ਗਈ ਤਾਂ ਬਣਦੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਚਲਾਨ ਕੱਟਿਆ ਜਾਵੇਗਾ।
ਐਸ.ਡੀ.ਐਮ ਤਰਸੇਮ ਚੰਦ ਨੇ ਸਮਾਣਾ ਸਬ ਡਵੀਜ਼ਨ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਵਾਢੀ ਕਰਵਾਉਣ ਸਮੇਂ ਇਹ ਯਕੀਨੀ ਬਣਾਉਣ ਕਿ ਕੰਬਾਇਨ ‘ਤੇ ਸੁਪਰ ਐਸ.ਐਮ.ਐਮ ਲੱਗਿਆ ਹੋਵੇ। ਉਨ੍ਹਾਂ ਕਿਹਾ ਕਿ ਕਈ ਵਾਰ ਕੰਬਾਇਨਾਂ ਵਾਲੇ ਤੇਲ ਦੀ ਬੱਚਤ ਕਰਨ ਲਈ ਸੁਪਰ ਐਸ.ਐਮ.ਐਸ ਦੀ ਵਰਤੋਂ ਨਹੀਂ ਕਰਦੇ ਜਿਸ ਦਾ ਖ਼ਮਿਆਜ਼ਾ ਕਿਸਾਨ ਨੂੰ ਭੁਗਤਣਾ ਪੈਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਖੇਤਾਂ ਵਿੱਚ ਚੱਲ ਰਹੀਆਂ ਕੰਬਾਇਨਾਂ ਦੀ ਚੈਕਿੰਗ ਕਰਨਗੇ ਤੇ ਜੇਕਰ ਕੋਈ ਕੰਬਾਇਨ ਬਿਨਾਂ ਸੁਪਰ ਐਸ.ਐਮ.ਐਸ ਦੇ ਵਾਢੀ ਕਰਦੇ ਪਾਈ ਗਈ ਤਾਂ ਉਸ ਦਾ ਚਲਾਨ ਮੌਕੇ ‘ਤੇ ਹੀ ਕੱਟਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਪ੍ਰਾਪਤ ਕਰਨ ਲਈ ‘ਉੱਨਤ ਕਿਸਾਨ’ ਐਪ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਕਿਸਾਨ ਨੂੰ ਆਪਣੇ ਨੇੜੇ ਮੌਜੂਦ ਮਸ਼ੀਨਰੀ ਦੀ ਬੁਕਿੰਗ ਆਸਾਨੀ ਨਾਲ ਕਰਵਾਈ ਜਾ ਸਕਦੀ ਹੈ।
ਇਸ ਮੌਕੇ ਸਮਾਣਾ ਅਨਾਜ ਮੰਡੀ ਦਾ ਦੌਰਾ ਵੀ ਕੀਤਾ ਅਤੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਖਰੀਦ ਏਜੰਸੀਆਂ ਨੂੰ ਮੰਡੀਆਂ ‘ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਕਰਨ ਦੀ ਹਦਾਇਤ ਕੀਤੀ ਅਤੇ ਲਿਫ਼ਟਿੰਗ ‘ਚ ਵੀ ਤੇਜ਼ੀ ਲਿਆਉਣ ਲਈ ਕਿਹਾ।

Advertisement
Advertisement
Advertisement
Advertisement
Scroll to Top