Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 6:54 am

+91 90915 01313 , +91 90916 01313

punjabbanni@gmail.com
punjabbani@yahoo.com

ਚੋਣਾਂ ’ਚ ਝਟਕਿਆਂ ਨੇ ਕਾਂਗਰਸ ਨੂੰ ਵਿਚਾਰਕ ਤੌਰ ’ਤੇ ਦੀਵਾਲੀਆ ਬਣਾਇਆ: ਨੱਢਾ

ਚੋਣਾਂ ’ਚ ਝਟਕਿਆਂ ਨੇ ਕਾਂਗਰਸ ਨੂੰ ਵਿਚਾਰਕ ਤੌਰ ’ਤੇ ਦੀਵਾਲੀਆ ਬਣਾਇਆ: ਨੱਢਾ

ਚੋਣਾਂ ’ਚ ਝਟਕਿਆਂ ਨੇ ਕਾਂਗਰਸ ਨੂੰ ਵਿਚਾਰਕ ਤੌਰ ’ਤੇ ਦੀਵਾਲੀਆ ਬਣਾਇਆ: ਨੱਢਾ
ਨਵੀਂ ਦਿੱਲੀ : ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਕਿ ਕਾਂਗਰਸ ਨੂੰ ਚੋਣਾਂ ’ਚ ਲਗਾਤਾਰ ਮਿਲ ਰਹੇ ਝਟਕਿਆਂ ਨੇ ਪਾਰਟੀ ਦੇ ਮੁਖੀ ਮਲਿਕਾਰਜੁਨ ਖੜਗੇ ਨੂੰ ਵਿਚਾਰਕ ਤੌਰ ’ਤੇ ਦੀਵਾਲੀਆ ਬਣਾ ਦਿੱਤਾ ਹੈ। ਉਨ੍ਹਾਂ ਰਾਹੁਲ ਗਾਂਧੀ ’ਤੇ ਨਿਸ਼ਾਨਾ ਸੇਧਦਿਆਂ ਦਾਅਵਾ ਕੀਤਾ ਕਿ ਵਿਰੋਧੀ ਧਿਰ ਵੱਲੋਂ ਹੁਕਮਰਾਨ ਪਾਰਟੀ ’ਤੇ ਦਹਿਸ਼ਤਗਰਦੀ ਦਾ ਠੱਪਾ ਲਗਾਉਣਾ ਆਪਣੇ ‘ਨਾਕਾਮ ਉਤਪਾਦ’ ਨੂੰ ਬਚਾਉਣ ਦੀ ਕੋਸ਼ਿਸ਼ ਹੈ। ਨੱਢਾ ਨੇ ਇਕ ਬਿਆਨ ’ਚ ਕਿਹਾ ਕਿ ਮੁਲਕ ਦੀ ਸਭ ਤੋਂ ਪੁਰਾਣੀ ਪਾਰਟੀ ਦੀ ਹਾਲਤ ਇੰਨੀ ਤਰਸਯੋਗ ਹੋ ਗਈ ਹੈ ਕਿ ਹਰ ਕਿਸੇ ਨੂੰ ਇਸ ਦਾ ਦੁੱਖ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੜਗੇ ਨੂੰ ਕਾਂਗਰਸ ਪ੍ਰਤੀ ਲੋਕਾਂ ਦੇ ਡਿੱਗਦੇ ਭਰੋਸੇ ਅਤੇ ਵਾਰ ਵਾਰ ਚੋਣਾਂ ਹਾਰਨ ਬਾਰੇ ਸਵੈ-ਪੜਚੋਲ ਕਰਨੀ ਚਾਹੀਦੀ ਹੈ। ਭਾਜਪਾ ਪ੍ਰਧਾਨ ਨੇ ਕਿਹਾ ਕਿ ਲੋਕ ਜਾਣਦੇ ਹਨ ਕਿ ਕਿਹੜੀ ਪਾਰਟੀ ਦੇਸ਼ ਵਿਰੋਧੀ ਤਾਕਤਾਂ, ਸ਼ਹਿਰੀ ਨਕਸਲੀਆਂ ਅਤੇ ਦੇਸ਼ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਦੀ ਹਮਾਇਤ ਕਰਦੀ ਹੈ। ਨੱਢਾ ਦਾ ਇਹ ਬਿਆਨ ਖੜਗੇ ਵੱਲੋਂ ਭਾਜਪਾ ਨੂੰ ਦਹਿਸ਼ਤਗਰਦਾਂ ਦੀ ਪਾਰਟੀ ਕਰਾਰ ਦੇਣ ਮਗਰੋਂ ਆਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਮੋਦੀ ਦੀਆਂ ਲੋਕ ਅਤੇ ਗਰੀਬ ਪੱਖੀ ਨੀਤੀਆਂ ਨੂੰ ਚੁਣੌਤੀ ਦੇਣ ਦੇ ਅਸਮਰੱਥ ਹੈ ਅਤੇ ਉਸ ਦਾ ਸਾਰਾ ਜ਼ੋਰ ਭਾਜਪਾ ਤੇ ਮੋਦੀ ਨੂੰ ਗਾਲ੍ਹਾਂ ਕੱਢਣ ਅਤੇ ਮੁਲਕ ਨੂੰ ਬਦਨਾਮ ਕਰਨ ’ਚ ਲੱਗਾ ਹੋਇਆ ਹੈ।

Advertisement
Advertisement
Advertisement
Advertisement
Scroll to Top