Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:35 am

+91 90915 01313 , +91 90916 01313

punjabbanni@gmail.com
punjabbani@yahoo.com

ਪੰਚਾਇਤੀ ਚੋਣਾਂ ਨੂੰ ਲੈ ਕੇ ਡਰਾਉਣ ਧਮਕਾਉਣ ਕਰਕੇ ਇੱਕ ਵਿਅਕਤੀ ਵੱਲੋਂ ਤੰਗ ਪ੍ਰੇਸ਼ਾਨ ਹੋ ਕੇ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੇ ਦੋਸ਼ਾਂ ਹੇਠ ਥਾਣਾ ਖੇੜੀ ਗੰਢਿਆ ਪੁਲਸ ਨੇ ਕੀਤਾ 7 ਜਣਿਆਂ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ

ਪੰਚਾਇਤੀ ਚੋਣਾਂ ਨੂੰ ਲੈ ਕੇ ਡਰਾਉਣ ਧਮਕਾਉਣ ਕਰਕੇ ਇੱਕ ਵਿਅਕਤੀ ਵੱਲੋਂ ਤੰਗ ਪ੍ਰੇਸ਼ਾਨ ਹੋ ਕੇ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੇ ਦੋਸ਼ਾਂ ਹੇਠ ਥਾਣਾ ਖੇੜੀ ਗੰਢਿਆ ਪੁਲਸ ਨੇ ਕੀਤਾ 7 ਜਣਿਆਂ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ

ਪੰਚਾਇਤੀ ਚੋਣਾਂ ਨੂੰ ਲੈ ਕੇ ਡਰਾਉਣ ਧਮਕਾਉਣ ਕਰਕੇ ਇੱਕ ਵਿਅਕਤੀ ਵੱਲੋਂ ਤੰਗ ਪ੍ਰੇਸ਼ਾਨ ਹੋ ਕੇ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੇ ਦੋਸ਼ਾਂ ਹੇਠ ਥਾਣਾ ਖੇੜੀ ਗੰਢਿਆ ਪੁਲਸ ਨੇ ਕੀਤਾ 7 ਜਣਿਆਂ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ
ਰਾਜਪੁਰਾ : ਪੰਚਾਇਤੀ ਚੋਣਾਂ ਨੂੰ ਲੈ ਕੇ ਡਰਾਉਣ ਧਮਕਾਉਣ ਕਰਕੇ ਇੱਕ ਵਿਅਕਤੀ ਵੱਲੋਂ ਤੰਗ ਪ੍ਰੇਸ਼ਾਨ ਹੋ ਕੇ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੇ ਦੋਸ਼ਾਂ ਹੇਠ ਥਾਣਾ ਖੇੜੀ ਗੰਢਿਆ ਪੁਲਸ ਨੇ 7 ਵਿਅਕਤੀਆਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ। ਥਾਣਾ ਖੇੜੀ ਗੰਡਿਆਂ ਪੁਲਿਸ ਕੋਲ ਸਾਜਰੁੱਖ ਖਾਨ ਵਾਸੀ ਪਿੰਡ ਨਰੜੂ ਨੇ ਬਿਆਨ ਦਰਜ ਕਰਵਾਏ ਕਿ ਉਸਦੇ ਪਿਤਾ ਗੁਲਜਾਰ ਮੁਹੰਮਦ ਨੇ ਪਿੰਡ ਵਿੱਚ ਮੈਂਬਰ ਪੰਚਾਇਤ ਲਈ ਕਾਗਜ਼ ਭਰੇ ਸਨ ਤਾਂ ਸਰਬਜੀਤ ਸਿੰਘ, ਰਾਜ, ਸਰਨਜੀਤ ਸਿੰਘ, ਜਤਿੰਦਰ ਸਿੰਘ, ਤਰਲੋਚਨ ਸਿੰਘ, ਤਾਰਾ ਸਿੰਘ, ਗੁਰਮੀਤ ਸਿੰਘ ਵਾਸੀਆਨ ਪਿੰਡ ਨਰੜੂ ਨੇ ਉਸਦੇ ਪਿਤਾ ਨੂੰ ਡਰਾਅ ਧਮਕਾ ਕੇ ਕਾਗਜ ਵਾਪਿਸ ਕਰਵਾ ਦਿੱਤੇ ਕਿਉਂਕਿ ਉਹ ਵਿਕਰਮਜੀਤ ਸਿੰਘ ਨੂੰ ਮੈਂਬਰ ਪੰਚਾਇਤ ਬਣਾਉਣਾ ਚਾਹੁੰਦੇ ਸਨ। ਜਿਸ ’ਤੇ ਬਾਅਦ ਵਿੱਚ ਕਹਿੰਦੇ ਕਿ ਗੁਲਜਾਰ ਮੁਹੰਮਦ ਪੈਸੇ ’ਚ ਵਿਕ ਗਿਆ ਅਤੇ ਤੰਗ ਪ੍ਰੇਸ਼ਾਨ ਕਰਨ ਲੱਗ ਪਏ। ਜਿਸ ਕਰਕੇ ਉਨ੍ਹਾਂ ਤੋਂ ਤੰਗ ਹੋ ਕੇ ਉਸਦੇ ਪਿਤਾ ਨੇ ਕਣਕ ਵਾਲੀ ਦਵਾਈ ਖਾ ਲਈ ਤਾਂ ਉਸਦੀ ਸਿਹਤ ਵਿਗੜਦੀ ਦੇਖ ਸਿਵਲ ਹਸਪਤਾਲ ਰਾਜਪੁਰਾ ਇਲਾਜ ਲਈ ਲਿਆਂਦਾ ਤਾਂ ਡਾਕਟਰਾਂ ਨੇ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ। ਜਦੋਂ ਉਹ ਪਟਿਆਲਾ ਪਹੁੰਚੇ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ’ਤੇ ਥਾਣਾ ਖੇੜੀ ਗੰਡਿਆ ਪੁਲਿਸ ਨੇ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਅਧਾਰ ’ਤੇ ਉਕਤ 7 ਜਣਿਆਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top