Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:42 am

+91 90915 01313 , +91 90916 01313

punjabbanni@gmail.com
punjabbani@yahoo.com

ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ

ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ

ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ
– ਵਿਸ਼ੇਸ਼ ਡੀ ਜੀ ਪੀ ਅਰਪਿਤ ਸ਼ੁਕਲਾ ਨੇ ਕੀਤਾ ਜਲੰਧਰ ਦਾ ਅਚਨਚੇਤ ਦੌਰਾ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
– ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ’ਚ ਲਗਾਏ 600 ਤੋਂ ਵੱਧ ਹਾਈ-ਟੈਕ ਨਾਕੇ: ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ
– ਸਪੈਸ਼ਲ ਡੀ ਜੀ ਪੀ ਨੇ ਸਟਰੀਟ ਕ੍ਰਾਈਮ ਅਤੇ ਨਸ਼ਿਆਂ ਵਿਰੁੱਧ ਸ਼ਿਕੰਜਾ ਕੱਸਣ ਲਈ ਸੀ ਪੀਜ਼/ਐਸ ਐਸ ਪੀਜ਼ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ/ਜਲੰਧਰ, 11 ਅਕਤੂਬਰ : ਸੂਬੇ ’ਚ ਦੁਸਹਿਰਾ ਦੇ ਜਸ਼ਨਾਂ ਅਤੇ ਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਨਾਗਰਿਕਾਂ ਦੀ ਸੁਰੱਖਿਆ ਤੇ ਸਲਾਮਤੀ ਨੂੰ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਲਰਟ ਜਾਰੀ ਕੀਤਾ ਗਿਆ । ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਲੰਧਰ ਦਾ ਅਚਨਚੇਤ ਦੌਰਾ ਕਰਦਿਆਂ ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ 600 ਤੋਂ ਵੱਧ ਹਾਈਟੈਕ ਮਜ਼ਬੂਤ ਨਾਕੇ ਲਗਾਏ ਗਏ ਹਨ ।
ਉਨ੍ਹਾਂ ਦੱਸਿਆ ਕਿ ਨਾਕਿਆਂ ’ਤੇ ਤਾਇਨਾਤ ਪੁਲਿਸ ਕਰਮੀਆਂ ਨੂੰ ਸਾਰੇ ਦੋਪਹੀਆ ਵਾਹਨਾਂ ਅਤੇ ਸ਼ੱਕੀ ਵਾਹਨਾਂ ਦੀ ਵਿਆਪਕ ਚੈਕਿੰਗ ਕਰਨ ਅਤੇ ਸ਼ੱਕੀ ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ । ਸਪੈਸ਼ਲ ਡੀਜੀਪੀ ਨੇ ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਦਾ ਵੀ ਦੌਰਾ ਕੀਤਾ ਅਤੇ ਨਾਕਿਆਂ ’ਤੇ ਤਾਇਨਾਤ ਫੋਰਸ ਨਾਲ ਗੱਲਬਾਤ ਕੀਤੀ। ਬਾਅਦ ਵਿੱਚ ਉਨ੍ਹਾਂ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਸਵਪਨ ਸ਼ਰਮਾ ਦੀ ਮੌਜੂਦਗੀ ਵਿੱਚ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ । ਸਾਰੇ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਉਨ੍ਹਾਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਮੂਹ ਸਟੇਸ਼ਨ ਹਾਉਸ ਅਫਸਰਾਂ (ਐਸ.ਐਚ.ਓਜ਼) ਅਤੇ ਗਜ਼ਟਿਡ ਅਫਸਰਾਂ ਨੂੰ ਤਿਉਹਾਰਾਂ ਦੇ ਸੀਜ਼ਨ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਵੀ ਹਦਾਇਤ ਕੀਤੀ । ਉਨ੍ਹਾਂ ਨੇ ਸੀ.ਪੀਸ਼./ਐਸ.ਐਸ.ਪੀਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਉਹ ਸਟਰੀਟ ਕ੍ਰਾਈਮ ਨੂੰ ਰੋਕਣ ’ਤੇ ਧਿਆਨ ਕੇਂਦਰਿਤ ਕਰਨ ਅਤੇ ਨਸ਼ਾ ਵਿੱਕਰੀ ਵਾਲੀਆਂ ਥਾਵਾਂ ’ਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਫੀਲਡ ਅਫਸਰਾਂ ਨੂੰ ਕਿਹਾ ਕਿ ਉਹ ਨਾਗਰਿਕਾਂ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਅਪਰਾਧਾਂ ਖਾਸ ਤੌਰ ’ਤੇ ਫਿਰੌਤੀ ਕਾਲਾਂ, ਸਨੈਚਿੰਗ, ਚੋਰੀਆਂ ਅਤੇ ਲੁੱਟ-ਖੋਹ ਵਰਗੇ ਅਪਰਾਧਾਂ ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕਰਨ। ਸੀ ਪੀਜ਼/ਐਸ ਐਸ ਪੀਜ਼ ਨੂੰ ਅਪਰਾਧ ਅਤੇ ਨਸ਼ਿਆਂ ਦੇ ਸਬੰਧਤ ਹੌਟਸਪੌਟਸ ਦੀ ਪਛਾਣ ਕਰਨ ਲਈ ਅਪਰਾਧ ਮੈਪਿੰਗ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਸੀਸੀਟੀਵੀ ਨਿਗਰਾਨੀ ਅਤੇ ਗਸ਼ਤ ਨੂੰ ਤੇਜ਼ ਕੀਤਾ ਜਾ ਸਕੇ । ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ ਨੇ ਵੀ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਦਿਖਦਾ ਹੈ ਤਾਂ ਤੁਰੰਤ ਪੁਲਿਸ ਨੂੰ 112 ਹੈਲਪਲਾਈਨ ਨੰਬਰ ’ਤੇ ਸੂਚਿਤ ਕਰਨ ਲਈ ਵੀ ਕਿਹਾ।

Advertisement
Advertisement
Advertisement
Advertisement
Scroll to Top