Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:58 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਿਰਕਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਿਰਕਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਿਰਕਤ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਆਦਰਸ਼ਾਂ ਉਤੇ ਚੱਲਣ ਦਾ ਸੱਦਾ
ਸ਼ੋਭਾ ਯਾਤਰਾ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਸ਼ਾਮਿਲ ਹੋਈਆਂ ਸੰਗਤਾਂ
ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਦੀ ਸੁ਼ਰੂਆਤ ਕਰਦਿਆਂ ਸਮੂਹ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੋਕਾਂ ਨੂੰ ਬਰਾਬਰੀ ਅਤੇ ਸਮਾਨਤਾ ਦਾ ਸੰਦੇਸ਼ ਦੇਣ ਵਾਲੇ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਆਦਰਸ਼ਾਂ ਉਤੇ ਚੱਲਣ ਦਾ ਸੱਦਾ ਦਿੱਤਾ ਤਾਂ ਜੋ ਬਿਨਾਂ ਪੱਖਪਾਤ ਤੋਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਅੱਜ ਸੁਨਾਮ ਸ਼ਹਿਰ ਦੀ ਵਾਲਮੀਕਿ ਬਸਤੀ ਤੋਂ ਵਿਸ਼ਾਲ ਸ਼ੋਭਾ ਯਾਤਰਾ ਦਾ ਰਸਮੀ ਤੌਰ ‘ਤੇ ਆਗਾਜ਼ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 17 ਅਕਤੂਬਰ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਭਗਵਾਨ ਵਾਲਮੀਕਿ ਜੀ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੁਨਾਮ ਊਧਮ ਸਿੰਘ ਵਾਲਾ ਵਿਖੇ ਹਰ ਸਾਲ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਦੌਰਾਨ ਸਾਰੇ ਭਾਈਚਾਰਿਆਂ ਦੇ ਲੋਕ ਵਧ ਚੜ੍ਹ ਕੇ ਸ਼ਾਮਲ ਹੁੰਦੇ ਹਨ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ।

ਇਸ ਮੌਕੇ ਸ਼ੋਭਾ ਯਾਤਰਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪਨਸੀਡ ਪੰਜਾਬ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਅਤੇ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਮੁਬਾਰਕਬਾਦ ਭੇਟ ਕੀਤੀ ਅਤੇ ਉਨ੍ਹਾਂ ਵੱਲੋ ਦਿਖਾਏ ਮਾਰਗ ਉਤੇ ਚੱਲਣ ਲਈ ਪ੍ਰੇਰਿਤ ਕੀਤਾ।
ਸੋਭਾ ਯਾਤਰਾ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਈਆਂ ਅਤੇ ਝਾਕੀਆਂ ਵੀ ਖਿੱਚ ਦਾ ਕੇਂਦਰ ਬਣੀਆਂ।

Advertisement
Advertisement
Advertisement
Advertisement
Scroll to Top