Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 4:40 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦਾ ਕਾਬੂ

ਸਮਝੌਤਾ ਕਰਵਾਉਣ ਅਤੇ ਹਾਈ ਕੋਰਟ ਵਿੱਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ
ਚੰਡੀਗੜ੍ਹ, 9 ਜੂਨ:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਯਾਮੀਨ ਵਾਸੀ ਮੁਹੱਲਾ ਮਿਲਖ, ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਆਰਥਿਕ ਅਪਰਾਧ ਵਿੰਗ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ ਰਿਸ਼ਤੇਦਾਰਾਂ ਦੇ ਝਗੜੇ ਸਬੰਧੀ ਦਰਜ ਕੇਸ ਵਿੱਚ ਸਮਝੌਤਾ ਕਰਵਾਉਣ ਅਤੇ ਹਾਈ ਕੋਰਟ ਵਿੱਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ।

ਇਸ ਏ.ਐਸ.ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top