Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:02 am

+91 90915 01313 , +91 90916 01313

punjabbanni@gmail.com
punjabbani@yahoo.com

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ : ਜਥੇਦਾਰ ਗਿਆਨੀ ਰਘਬੀਰ ਸਿੰਘ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ : ਜਥੇਦਾਰ ਗਿਆਨੀ ਰਘਬੀਰ ਸਿੰਘ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ : ਜਥੇਦਾਰ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐੱਸਜੀਪੀਸੀ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਕੀਤਾ ਗਿਆ ਤਾਂ ਸਾਡੇ ਸਾਰਿਆਂ ਵਲੋਂ ਵੀ ਅਸਤੀਫਾ ਦਿੱਤਾ ਜਾਵੇਗਾ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵਲਟੋਹਾ ਜਿਸਨੇ ਤਖਤਾਂ ਦੇ ਜਥੇਦਾਰਾਂ ਦੀਆਂ ਧੀਆਂ ਭੈਣਾਂ ਬਾਰੇ ਜੋ ਬਿਆਨ ਦਿੱਦਾ ਹੈ ਤੋਂ ਸਪੱਸ਼ਟ ਹੈ ਕਿ ਉਹ ਸਿੱਖ ਨਹੀਂ ਹੋ ਸਕਦਾ। ਦੱਸਣਯੋਗ ਹੈ ਕਿ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ ਕਿਉਂਕਿ ਗਿਆਨੀ ਹਰਪ੍ਰੀਤ ਸਿੰਘ ’ਤੇ ਲਗਾਤਾਰ ਵਿਰਸਾ ਸਿੰਘ ਵਲਟੋਹਾ ਦੇ ਵੱਲੋਂ ਸਵਾਲ ਚੁੱਕੇ ਜਾ ਰਹੇ ਸਨ, ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਬਿਆਨ ਦਿੱਤਾ ਅਤੇ ਵੀਡੀਓ ਜਾਰੀ ਕਰਕੇ ਆਪਣਾ ਅਸਤੀਫਾ ਦੇਣਾ ਦੀ ਪੁਸ਼ਟੀ ਕੀਤੀ ਹੈ। ਦਰਅਸਲ ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਜਾਰੀ ਕਰਕੇ ਅਸਤੀਫੇ ਬਾਰੇ ਜਾਣਕਾਰੀ ਹਾਸਲ ਦਿੱਤੀ। ਉਨ੍ਹਾਂ ਵਿਰਸਾ ਸਿੰਘ ਵਲਟੋਹਾ ਵੱਲੋਂ ਨੀਵੇਂ ਪੱਧਰ ਦੀ ਬਿਆਨਬਾਜ਼ੀ ਨੂੰ ਆਪਣੇ ਅਸਤੀਫੇ ਦਾ ਕਾਰਨ ਦੱਸਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਲਟੋਹਾ ਵੱਲੋਂ ਉਨ੍ਹਾਂ ਦੇ ਖਿਲਾਫ ਬੇਬੁਨਿਆਦ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦੇ ਖਿਲਾਫ ਭਾਜਪਾ ਤੇ ਆਰ. ਐਸ. ਐਸ. ਦਾ ਦੱਲਾ ਵਰਗੇ ਨੀਚ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਹੈ। ਮੇਰੇ ਪਰਿਵਾਰ ਤੱਕ ਨੂੰ ਧਮਕੀਆਂ ਮਿਲ ਰਹੀਆਂ ਹਨ।

Advertisement
Advertisement
Advertisement
Advertisement
Scroll to Top