Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:43 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰ

ਪਟਿਆਲਾ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰ

ਪੰਜਾਬ ਸਰਕਾਰ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ

ਚੰਡੀਗੜ੍ਹ, 9 ਜੂਨ:

ਡਾ: ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਬਾਲ ਮਜ਼ਦੂਰੀ ਵਿਰੁੱਧ ਕਾਰਵਾਈ ਮਹੀਨੇ ਦੇ ਹਿੱਸੇ ਵਜੋਂ ਪਟਿਆਲਾ ਵਿੱਚ ਕੀਤੀ ਗਈ ਸਫ਼ਲ ਛਾਪੇਮਾਰੀ ਅਤੇ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਸਹਿਯੋਗ ਨਾਲ ਕੀਤੀ ਗਈ ਛਾਪੇਮਾਰੀ ਦੇ ਨਤੀਜੇ ਵਜੋਂ ਵੱਖ-ਵੱਖ ਖੇਤਰਾਂ ਤੋਂ 19 ਬੱਚਿਆਂ ਨੂੰ ਬਚਾਇਆ ਗਿਆ।

ਵਧੇਰੇ ਜਾਣਕਾਰੀ ਦਿੰਦਿਆਂ ਡਾ: ਬਲਜੀਤ ਕੌਰ ਨੇ ਦੱਸਿਆ ਕਿ ਬਚਾਏ ਗਏ 19 ਬੱਚਿਆਂ ਵਿੱਚੋਂ 9 ਦੀ ਉਮਰ 14 ਸਾਲ ਤੋਂ ਘੱਟ ਸੀ, ਜਦਕਿ ਬਾਕੀ 9 ਕਿਸ਼ੋਰ ਸਨ। ਉਨ੍ਹਾਂ ਦੇ ਦਸਤਾਵੇਜ਼ਾਂ ਦੀ ਪੂਰੀ ਤਰ੍ਹਾਂ ਤਸਦੀਕ ਕਰਨ ਤੋਂ ਬਾਅਦ, ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਕਾਰਵਾਈਆਂ ਅਤੇ ਮੁੜ ਵਸੇਬੇ ਦੇ ਉਪਾਅ ਸ਼ੁਰੂ ਕੀਤੇ ਜਾਣਗੇ।

ਮੰਤਰੀ ਨੇ ਅੱਗੇ ਦੱਸਿਆ ਕਿ ਆਪਰੇਸ਼ਨ ਦੌਰਾਨ ਮੋਟਰ ਰਿਪੇਅਰ ਦੀ ਦੁਕਾਨ ਤੋਂ ਬਚਾਏ ਗਏ 14 ਸਾਲਾ ਬੱਚੇ ਨੇ ਮਕੈਨੀਕਲ ਇੰਜੀਨੀਅਰ ਬਣਨ ਦੀ ਤੀਬਰ ਇੱਛਾ ਪ੍ਰਗਟਾਈ। ਉਸ ਦੀਆਂ ਇੱਛਾਵਾਂ ਨੂੰ ਪਛਾਣਦੇ ਹੋਏ, ਅਸੀਂ ਗੈਰ ਸਰਕਾਰੀ ਸੰਗਠਨ ਮਨੁੱਖੀ ਅਧਿਕਾਰ ਮਿਸ਼ਨ ਨਾਲ ਭਾਈਵਾਲੀ ਕੀਤੀ ਹੈ, ਜਿਸ ਨੇ ਉਸ ਦੀ ਸਿੱਖਿਆ ਨੂੰ ਸਪਾਂਸਰ ਕਰਨ ਲਈ ਸਹਿਮਤੀ ਦਿੱਤੀ ਹੈ।

ਡਾ: ਬਲਜੀਤ ਕੌਰ ਨੇ ਬਚਪਨ ਬਚਾਓ ਅੰਦੋਲਨ ਦਾ ਇਸ ਉਪਰਾਲੇ ਦੌਰਾਨ ਭਰਪੂਰ ਸਹਿਯੋਗ ਅਤੇ ਸਮੱਰਥਨ ਲਈ ਧੰਨਵਾਦ ਕੀਤਾ।

ਮੰਤਰੀ ਨੇ ਅੱਗੇ ਕਿਹਾ ਕਿ ਬਾਲ ਮਜ਼ਦੂਰੀ ਬੱਚਿਆਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਘੋਰ ਉਲੰਘਣਾ ਹੈ ਅਤੇ ਸਾਡੀ ਸਰਕਾਰ ਇਸ ਮੁੱਦੇ ਨੂੰ ਸਾਡੇ ਸਮਾਜ ਵਿੱਚੋਂ ਖ਼ਤਮ ਕਰਨ ਲਈ ਵਚਨਬੱਧ ਹੈ। ਅਸੀਂ ਅਧਿਕਾਰਾਂ ਦੀ ਰੱਖਿਆ ਅਤੇ ਰਾਜ ਭਰ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਣਥੱਕ ਕੰਮ ਕਰਨਾ ਜਾਰੀ ਰੱਖਾਂਗੇ।

Advertisement
Advertisement
Advertisement
Advertisement
Scroll to Top