Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:17 pm

+91 90915 01313 , +91 90916 01313

punjabbanni@gmail.com
punjabbani@yahoo.com

17 ਤੋਂ ਸਮੁੱਚੇ ਟੋਲ ਪਲਾਜ਼ੇ ਤੇ 18 ਤੋਂ ਭਾਜਪਾ ਤੇ ਆਪ ਆਗੂਆਂ ਦੇ ਘਰਾਂ ਦੇ ਬਾਹਰ ਮੋਰਚੇ : ਉਗਰਾਹਾਂ

17 ਤੋਂ ਸਮੁੱਚੇ ਟੋਲ ਪਲਾਜ਼ੇ ਤੇ 18 ਤੋਂ ਭਾਜਪਾ ਤੇ ਆਪ ਆਗੂਆਂ ਦੇ ਘਰਾਂ ਦੇ ਬਾਹਰ ਮੋਰਚੇ : ਉਗਰਾਹਾਂ

17 ਤੋਂ ਸਮੁੱਚੇ ਟੋਲ ਪਲਾਜ਼ੇ ਤੇ 18 ਤੋਂ ਭਾਜਪਾ ਤੇ ਆਪ ਆਗੂਆਂ ਦੇ ਘਰਾਂ ਦੇ ਬਾਹਰ ਮੋਰਚੇ : ਉਗਰਾਹਾਂ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਵਲੋਂ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਵਿੱਚ ਕਿਸਾਨਾਂ ਵੱਲੋਂ 17 ਅਕਤੂਬਰ ਤੋਂ ਸਮੁੱਚੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ ਤੇ 18 ਅਕਤੂਬਰ ਨੂੰ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਮੋਰਚੇ ਲਗਾਏ ਜਾਣਗੇ। ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਅ ਕਿ ਮੁੱਖ ਤੌਰ ’ਤੇ ਭਾਜਪਾ ਆਗੂਆਂ ਅਰਵਿੰਦ ਖੰਨਾ, ਪ੍ਰਨੀਤ ਕੌਰ ਅਤੇ ‘ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ ਲਗਾਇਆ ਜਾਵੇਗਾ। ਦੱਸਣਯੋਗ ਹੈ ਕਿ ਉਪਰੋਕਤ ਦੋਵੇਂ ਫ਼ੈਸਲੇ ਝੋਨੇ ਦੀ ਸਹੀ ਢੰਗ ਨਾਲ ਖਰੀਦ ਦੇ ਵਿਰੋਧ ਵਿੱਚ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਲਏ ਗਏ ਫੈਸਲੇ ਅਨੁਸਾਰ ਸੰਘਰਸ਼ ਦਿਨ ਦਿਨ-ਰਾਤ ਜਾਰੀ ਰਹੇਗਾ।ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਈ ਮੰਗਾਂ ਹਨ, ਜਿਨ੍ਹਾਂ ਵਿਚ ਘੱਟੋ-ਘੱਟ ਸਮਰਥਨ ਮੁੱਲ `ਤੇ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਕਰਨਾ ਆਦਿ। ਉਨ੍ਹਾਂ ਦੱਸਿਆ ਕਿ ਪ੍ਰੰਤੂ ਕੇਂਦਰ ਦੀ ਭਾਜਪਾ ਅਤੇ ਸੂਬੇ ਦੀ `ਆਪ` ਸਰਕਾਰ ਵਲੋਂ ਇਸ ਪਾਸੇ ਭੋਰਾ ਵੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਹੈ।

Advertisement
Advertisement
Advertisement
Advertisement
Scroll to Top