Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:36 pm

+91 90915 01313 , +91 90916 01313

punjabbanni@gmail.com
punjabbani@yahoo.com

ਨੰਗਲ ਫਲਾਈਉਵਰ ਸਬੰਧੀ 14 ਜੂਨ ਨੂੰ ਹੋਵੇਗੀ ਲੋਕ ਨਿਰਮਾਣ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ: ਹਰਜੋਤ ਸਿੰਘ ਬੈਂਸ

ਨੰਗਲ ਫਲਾਈਉਵਰ ਸਬੰਧੀ 14 ਜੂਨ ਨੂੰ ਹੋਵੇਗੀ ਲੋਕ ਨਿਰਮਾਣ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ: ਹਰਜੋਤ ਸਿੰਘ ਬੈਂਸ

ਨੰਗਲ ਫਲਾਈਉਵਰ ਦੇ ਕੰਮ ਸਬੰਧੀ ਹਫਤਾਵਾਰੀ ਸਮੀਖਿਆ ਕੀਤੀ ਗਈ
ਚੰਡੀਗੜ੍ਹ, 9 ਜੂਨ:

ਨੰਗਲ ਫਲਾਈਉਵਰ ਦੀ ਪ੍ਰਗਤੀ ਸਬੰਧੀ ਅਗਲੀ ਮੀਟਿੰਗ 14 ਜੂਨ 2023 ਨੂੰ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ।

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਵਿੱਚ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਨੰਗਲ ਫਲਾਈਉਵਰ ਦੇ ਕੰਮ ਸਬੰਧੀ ਹਫਤਾਵਾਰੀ ਸਮੀਖਿਆ ਕੀਤੀ ਗਈ।

ਮੀਟਿੰਗ ਵਿੱਚ ਭਾਰਤੀ ਰੇਲਵੇ, ਲੋਕ ਨਿਰਮਾਣ ਵਿਭਾਗ ਪੰਜਾਬ, ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਨਗਰ ਕੌਂਸਲ ਨੰਗਲ, ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਉਸਾਰੀ ਕਰਨ ਵਾਲੀ ਕੰਪਨੀ ਦੇ ਅਧਿਕਾਰੀ ਹਾਜ਼ਰ ਸਨ।

ਰੇਲਵੇ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਨੰਗਲ ਫਲਾਈਉਵਰ ਦੀ ਉਸਾਰੀ ਸਬੰਧੀ ਹਰ ਤਰ੍ਹਾਂ ਦੀ ਪ੍ਰਵਾਨਗੀ ਪਹਿਲ ਦੇ ਆਧਾਰ ‘ਤੇ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਵਲੋਂ ਮੀਟਿੰਗ ਦੌਰਾਨ ਉਸਾਰੀ ਕੰਪਨੀ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਹੁਣ ਫਲਾਈਉਵਰ ਦੀ ਉਸਾਰੀ ਵਿਚ ਤੈਅ ਸਮਾਂ ਸੀਮਾ ਦੀ ਪਾਲਣਾ ਨਾ ਕੀਤੀ ਤਾਂ ਉਹ ਕੰਪਨੀ ਖ਼ਿਲਾਫ਼ ਭਾਰਤ ਸਰਕਾਰ ਦੇ ਰਾਜਮਾਰਗ ਵਿਭਾਗ ਅਤੇ ਰੇਲਵੇ ਨੂੰ ਪੱਤਰ ਲਿਖ ਕੇ ਭਵਿੱਖ ਵਿੱਚ ਕੋਈ ਠੇਕਾ ਨਾ ਦੇਣ ਅਤੇ ਕੰਪਨੀ ਨੂੰ ਬਲੈਕ ਲਿਸਟ ਕਰਨ ਬਾਰੇ ਲਿਖਣਗੇ।

ਮੀਟਿੰਗ ਦੌਰਾਨ ਸ. ਬੈਂਸ ਨੇ ਨਗਰ ਕੌਂਸਲ ਨੰਗਲ ਅਤੇ ਬੀ.ਬੀ.ਐਮ.ਬੀ.ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੰਗਲ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਤੁਰੰਤ ਕੀਤੀ ਜਾਵੇ।

Advertisement
Advertisement
Advertisement
Advertisement
Scroll to Top