Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:06 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਨੇ ਮੰਗੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਨਾਕਾਮ ਸਾਜਿ਼ਸ਼ ਦੇ ਸਬੰਧ ਵਿਚ ਭਾਰਤੀ ਪੁਲਸ ਅਫ਼ਸਰ ਖਿ਼ਲਾਫ਼ ਭਾਰਤ ਤੋਂ ਕਾਰਵਾਈ ਦੀ ਮੰਗ

ਅਮਰੀਕਾ ਨੇ ਮੰਗੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਨਾਕਾਮ ਸਾਜਿ਼ਸ਼ ਦੇ ਸਬੰਧ ਵਿਚ ਭਾਰਤੀ ਪੁਲਸ ਅਫ਼ਸਰ ਖਿ਼ਲਾਫ਼ ਭਾਰਤ ਤੋਂ ਕਾਰਵਾਈ ਦੀ ਮੰਗ

ਅਮਰੀਕਾ ਨੇ ਮੰਗੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਨਾਕਾਮ ਸਾਜਿ਼ਸ਼ ਦੇ ਸਬੰਧ ਵਿਚ ਭਾਰਤੀ ਪੁਲਸ ਅਫ਼ਸਰ ਖਿ਼ਲਾਫ਼ ਭਾਰਤ ਤੋਂ ਕਾਰਵਾਈ ਦੀ ਮੰਗ
ਨਵੀਂ ਦਿੱਲੀ : ਸੰਸਾਰ ਦੇ ਪਾਵਰਫੁੱਲ ਦੇਸ਼ ਮੰਨੇ ਜਾਂਦੇ ਅਮਰੀਕਾ ਨੇ ਸਿਖਜ਼ ਫਾਰ ਜਸਟਿਸ ਦੇ ਖ਼ਾਲਿਸਤਾਨ ਪੱਖੀ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਨਾਕਾਮ ਸਾਜ਼ਿਸ਼ ਦੇ ਸਬੰਧ ਵਿਚ ਇਕ ਭਾਰਤੀ ਪੁਲਸ ਅਫ਼ਸਰ ਖ਼ਿਲਾਫ਼ ਭਾਰਤ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਅਮਰੀਕਾ ਦੇ ਨਿਆਂ ਵਿਭਾਗ ਨੇ ਇਸ ਮਾਮਲੇ ਵਿਚ ਇਸ ਭਾਰਤੀ ਅਫ਼ਸਰ ਵੱਲ ਉਂਗਲ ਉਠਾਈ ਹੈ । ਗ਼ੌਰਤਬਲ ਹੈ ਕਿ ‘ਕੁਝ ਖ਼ਾਸ ਵਿਅਕਤੀਆਂ’ ਦੀਆਂ ਸਰਗਰਮੀਆਂ ਦੀ ਜਾਂਚ ਲਈ ਕਾਇਮ ਭਾਰਤੀ ਜਾਂਚ ਕਮੇਟੀ ਪਹਿਲਾਂ ਹੀ ਅਮਰੀਕੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿਚ ਪੁੱਜੀ ਹੋਈ ਹੈ, ਜਿਸ ਵਿਚ ਉਪ ਕੌਮੀ ਸੁਰੱਖਿਆ ਸਲਾਹਕਾਰ ਵੀ ਸ਼ਾਮਲ ਹਨ।ਅਮਰੀਕੀ ਵਿਦੇਸ਼ ਵਿਭਾਗ ਨੇ ਇਸ ਸਬੰਧੀ ਕਿਹਾ ਹੈ: ‘‘ਭਾਰਤੀ ਧਿਰ 14 ਅਕਤੂਬਰ ਨੂੰ ਉਸ ਵਿਅਕਤੀ ਬਾਰੇ ਸਰਗਰਮੀ ਨਾਲ ਜਾਂਚ ਕਰ ਰਹੀ ਸੀ, ਜਿਸ ਦੀ ਬੀਤੇ ਸਾਲ ਅਮਰੀਕੀ ਨਿਆਂ ਵਿਭਾਗ ਦੇ ਦੋਸ਼ਾਂ ਵਿਚ ‘ਭਾਰਤ ਸਰਕਾਰ ਦੇ ਉਸ ਮੁਲਾਜ਼ਮ’ ਵਜੋਂ ਸ਼ਨਾਖ਼ਤ ਕੀਤੀ ਗਈ ਸੀ, ਜਿਸ ਨੇ ਨਿਊਯਾਰਕ ਸਿਟੀ ਵਿਚ ਇਕ ਅਮਰੀਕੀ ਨਾਗਰਿਕ ਦੀ ਹੱਤਿਆ ਦੀ ਨਾਕਾਮ ਸਾਜ਼ਿਸ਼ ਘੜੀ ਸੀ।ਨਿਆਂ ਵਿਭਾਗ ਵੱਲੋਂ ਇਸ ਭਾਰਤੀ ਮੁਲਾਜ਼ਮ ਨੂੰ ‘ਸੀਸੀ-1’ ਕੋਡ ਨਾਂ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ‘ਸੀਸੀ-1’ ਇਕ ਪੁਲੀਸ ਅਫ਼ਸਰ ਹੈ, ਜਿਹੜਾ ਉਸ ਵੇਲੇ ਉੱਤਰੀ ਅਮਰੀਕਾ ਵਿਚ ਤਾਇਨਾਤ ਸੀ ਤੇ ਹੁਣ ਭਾਰਤ ਵਿਚ ਤਾਇਨਾਤ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਹੋਰ ਕਿਹਾ ਕਿ ਇਸ ਤੋਂ ਇਲਾਵਾ, ਭਾਰਤ ਨੇ ਅਮਰੀਕਾ ਨੂੰ ਦੱਸਿਆ ਹੈ ਕਿ ਉਸ ਵੱਲੋਂ ਇਕ ਸਾਬਕਾ ਸਰਕਾਰੀ ਮੁਲਾਜ਼ਮ ਦੇ ਹੋਰ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜ ਪੈਣ ਉਤੇ ਇਸ ਸਬੰਧੀ ਅਗਲੇਰੇ ਕਦਮ ਚੁੱਕੇ ਜਾਣਗੇ।ਇਸ ਤੋਂ ਇਲਾਵਾ ਬੀਤੇ ਸਤੰਬਰ ਮਹੀਨੇ ਅਮਰੀਕਾ ਦੀ ਨਿਊਯਾਰਕ ਸਥਿਤ ਇਕ ਸੰਘੀ ਅਦਾਲਤ ਨੇ ਪੰਨੂ ਵੱਲੋਂ ਦਾਇਰ ਇਕ ਮੁਕੱਦਮੇ ਦੇ ਆਧਾਰ ਉਤੇ ਭਾਰਤ ਸਰਕਾਰ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਹੋਰਨਾਂ ਖ਼ਿਲਾਫ਼ ਸੰਮਨ ਜਾਰੀ ਕੀਤੇ ਸਨ। ਦੂਜੇ ਪਾਸੇ ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਕਾਰਵਾਈ ਨੂੰ ‘ਪੂਰੀ ਤਰ੍ਹਾਂ ਨਾਵਾਜਬ ਅਤੇ ਬੇਬੁਨਿਆਦ ਦੋਸ਼ਾਂ’ ਉਤੇ ਆਧਾਰਤ ਕਰਾਰ ਦਿੱਤਾ ਸੀ। ਸੰਮਨਾਂ ਵਿਚ ਭਾਰਤ ਸਰਕਾਰ ਤੇ ਡੋਵਾਲ ਤੋਂ ਇਲਾਵਾ ਰਾਅ ਦੇ ਸਾਬਕਾ ਮੁਖੀ ਸਾਮੰਤ ਗੋਇਲ, ਰਾਅ ਦੇ ਬੰਦੇ ਵਿਕਰਮ ਯਾਦਵ ਅਤੇ ਭਾਰਤੀ ਕਾਰੋਬਾਰੀ ਨਿਖਿਲ ਗੁਪਤਾ ਦੇ ਨਾਂ ਵੀ ਹਨ। ਗ਼ੌਰਤਲਬ ਹੈ ਕਿ ਨਿਖਿਲ ਗੁਪਤਾ ਇਸ ਮਾਮਲੇ ਵਿਚ ਪਹਿਲਾਂ ਹੀ ਅਮਰੀਕਾ ਦੀ ਹਿਰਾਸਤ ਵਿਚ ਹੈ।

Advertisement
Advertisement
Advertisement
Advertisement
Scroll to Top