Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 5:09 am

+91 90915 01313 , +91 90916 01313

punjabbanni@gmail.com
punjabbani@yahoo.com

ਸਾਂਸਦ ਵਿਕਰਮ ਸਾਹਨੀ ਨੇ ਬੈਂਕ ਵਿੱਚ 30 ਨੌਜਵਾਨਾਂ ਨੂੰ ਰੁਜ਼ਗਾਰ ਕਰਵਾਇਆ ਮੁਹੱਈਆ

ਸਾਂਸਦ ਵਿਕਰਮ ਸਾਹਨੀ ਨੇ ਬੈਂਕ ਵਿੱਚ 30 ਨੌਜਵਾਨਾਂ ਨੂੰ ਰੁਜ਼ਗਾਰ ਕਰਵਾਇਆ ਮੁਹੱਈਆ

ਸਾਂਸਦ ਵਿਕਰਮ ਸਾਹਨੀ ਨੇ ਬੈਂਕ ਵਿੱਚ 30 ਨੌਜਵਾਨਾਂ ਨੂੰ ਰੁਜ਼ਗਾਰ ਕਰਵਾਇਆ ਮੁਹੱਈਆ
ਚੰਡੀਗੜ ੍ਹ: ਪੰਜਾਬ ਦੇ ਨੌਜਵਾਨਾਂ ਦੇ ਮਜ਼ਬੂਤੀਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਅੱਜ ਪੰਜਾਬ ਭਵਨ, ਚੰਡੀਗੜ ਵਿੱਚ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 30 ਗ੍ਰੈਜੂਏਟਾਂ ਨੂੰ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਜੋ ਕਿ ਸਨ ਫਾਉਂਡੇਸ਼ਨ ਦੇ ਚੇਅਰਮੈਨ ਵੀ ਹਨ, ਵੱਲੋਂ ਰੁਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ ਦੇ ਨਾਲ ਸਰਟੀਫਿਕੇਟ ਦਿੱਤੇ ਗਏ। ਇਹ ਉਹ ਗ੍ਰੈਜੂਏਟ ਹਨ ਜਿਨ੍ਹਾਂ ਨੇ ਬੈਂਕਿੰਗ, ਫਾਇਨੇਂਸ਼ੀਅਲ ਸਰਵੀਸਿਜ ਅਤੇ ਇੰਸੋਰੈਂਸ (ਬੀਐਫਐਸਆਈ) ਸੈਕਟਰ ਸਕਿੱਲ ਕੋਰਸ ਨੂੰ ਪੂਰਾ ਕਰਨ ਤੋਂ ਬਾਅਦ ਸਫਲਤਾਪੂਰਵਕ ਵੱਖ-ਵੱਖ ਬੈਂਕਾਂ ਵਿੱਚ ਨੌਕਰੀ ਪ੍ਰਾਪਤ ਕੀਤੀ ਹੈ। ਡਾ. ਸਾਹਨੀ ਨੇ ਦੱਸਿਆ ਕਿ ਇਹਨਾਂ ਵਿਦਿਆਰਥੀਆਂ ਨੂੰ ਆਈਐਫਐਮ ਫਿਨਕੋਚ ਦੇ ਸਹਿਯੋਗ ਨਾਲ ਸਨ ਫਾਊਂਡੇਸ਼ਨ ਦੁਆਰਾ ਫੰਡ ਕੀਤੇ ਗਏ ਸਕਿਲ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਸਿਖਲਾਈ ਦਿੱਤੀ ਗਈ ਸੀ ਅਤੇ ਉਹਨਾਂ ਨੇ ਐਕਸਿਸ ਬੈਂਕ, ਐੱਸ ਬੈਂਕ, ਕੋਟਕ ਮਹਿੰਦਰਾ ਬੈਂਕ ਅਤੇ ਸਟਾਰ ਹੈਲਥ ਇੰਸ਼ੋਰੈਂਸ ਵਰਗੀਆਂ ਨਾਮਵਰ ਸੰਸਥਾਵਾਂ ਵਿੱਚ ਪਲੇਸਮੈਂਟ ਹਾਸਲ ਕੀਤੀ ਹੈ।ਡਾ. ਸਾਹਨੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਆਪਣੇ ਵੱਖ-ਵੱਖ ਵਿਸ਼ਵ ਪੱਧਰੀ ਹੁਨਰ ਕੇਂਦਰਾਂ ਵਿੱਚ ਰਸਮੀ ਤੌਰ `ਤੇ ਬੀਐਫਐਸਆਈ ਸਕਿਲ ਡਿਵੈਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ ਕਰ ਰਹੇ ਹਨ ਅਤੇ ਪੰਜਾਬ ਦੇ 500 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਬੈਂਕਾਂ ਤੋਂ ਆਰਡਰ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫਤ ਪ੍ਰੋਗਰਾਮ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਵੱਖ-ਵੱਖ ਬੈਂਕਾਂ ਵਿੱਚ ਨੌਕਰੀ ਪ੍ਰਾਪਤ ਕਰ ਸਕਦੇ ਹਨ।ਇਸ ਮੌਕੇ ਬੋਲਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਦੇ ਸਾਡੇ ਵਿਜ਼ਨ ਦੇ ਅਨੁਸਾਰ ਹੈ। ਮੈਂ ਵਿਦਿਆਰਥੀਆਂ ਅਤੇ ਸਨ ਫਾਊਡੇਸ਼ਨ ਨੂੰ ਸਾਡੇ ਨੌਜਵਾਨਾਂ ਦੇ ਵਿਕਾਸ ਅਤੇ ਸਕਿਲ ਡਿਵੈਲਪਮੈਂਟ ਲਈ ਇਸ ਸ਼ਲਾਘਾਯੋਗ ਉਪਰਾਲੇ ਲਈ ਵਧਾਈ ਦਿੰਦਾ ਹਾਂ।

Advertisement
Advertisement
Advertisement
Advertisement
Scroll to Top