Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 6:16 am

+91 90915 01313 , +91 90916 01313

punjabbanni@gmail.com
punjabbani@yahoo.com

ਮਨੀਪੁਰ ਵਿੱਚ ਅੱਤਵਾਦੀਆਂ ਕੀਤਾ ਜਿਰੀਬਾਮ ਜਿ਼ਲ੍ਹੇ ਦੇ ਇਕ ਪਿੰਡ ਵਿੱਚ ਹਮਲਾ

ਮਨੀਪੁਰ ਵਿੱਚ ਅੱਤਵਾਦੀਆਂ ਕੀਤਾ ਜਿਰੀਬਾਮ ਜਿ਼ਲ੍ਹੇ ਦੇ ਇਕ ਪਿੰਡ ਵਿੱਚ ਹਮਲਾ

ਮਨੀਪੁਰ ਵਿੱਚ ਅੱਤਵਾਦੀਆਂ ਕੀਤਾ ਜਿਰੀਬਾਮ ਜਿ਼ਲ੍ਹੇ ਦੇ ਇਕ ਪਿੰਡ ਵਿੱਚ ਹਮਲਾ
ਇੰਫਾਲ : ਮਨੀਪੁਰ ਵਿੱਚ ਅਤਿਵਾਦੀਆਂ ਨੇ ਜਿਰੀਬਾਮ ਜਿ਼ਲ੍ਹੇ ਦੇ ਇਕ ਪਿੰਡ ਵਿੱਚ ਹਮਲਾ ਕਰ ਦਿੱਤਾ, ਜਿਸ ਮਗਰੋਂ ਸ਼ਨਿਚਰਵਾਰ ਨੂੰ ਮੁੜ ਤੋਂ ਹਿੰਸਾ ਭੜਕ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ । ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਨੇ ਆਧੁਨਿਕ ਹਥਿਆਰਾਂ ਨਾਲ ਤੜਕੇ ਕਰੀਬ 5 ਵਜੇ ਬੋਰੋਬੇਕਰਾ ਪੁਲੀਸ ਥਾਣੇ ਅਧੀਨ ਆਉਣ ਵਾਲੇ ਇਕ ਪਿੰਡ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਦੱਸਿਆ ਕਿ ਅਤਿਵਾਦੀਆਂ ਨੇ ਬੰਬਾਰੀ ਵੀ ਕੀਤੀ । ਉਨ੍ਹਾਂ ਦੱਸਿਆ ਕਿ ਸੀਆਰਪੀਐੱਫ ਅਤੇ ਪੁਲੀਸ ਮੁਲਾਜ਼ਮਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਦੋਵੇਂ ਪਾਸਿਓਂ ਭਾਰੀ ਗੋਲੀਬਾਰੀ ਹੋਈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਸਥਾਨ ’ਤੇ ਵਾਧੂ ਸੁਰੱਖਿਆ ਬਲਾਂ ਨੂੰ ਭੇਜਿਆ ਜਾ ਰਿਹਾ ਹੈ। ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਮੁੜ ਤੋਂ ਹਿੰਸਾ ਸ਼ੁਰੂ ਹੋਣ ’ਤੇ ਸੁਰੱਖਿਆ ਬਲ ਬਜ਼ੁਰਗ ਲੋਕਾਂ, ਔਰਤਾਂ ਤੇ ਬੱਚਿਆਂ ਨੂੰ ਸੁਰੱਖਿਅਤ ਥਾਵਾਂ ’ਤੇ ਲਿਜਾ ਰਹੇ ਹਾਂ। ਜਿਰੀਬਾਮ ਸ਼ਹਿਰ ਤੋਂ ਕਰੀਬ 30 ਕਿਲੋਮੀਟਰ ਦੂਰ ਬੋਰੋਬੇਕਰਾ ਸੰਘਣੇ ਜੰਗਲਾਂ ਨਾਲ ਘਿਰਿਆ ਹੋਇਆ ਹੈ ਅਤੇ ਇਕ ਪਹਾੜੀ ਖੇਤਰ ਹੈ। ਸੂਬੇ ਵਿੱਚ ਜਾਰੀ ਸੰਘਰਸ਼ ਦਾ ਸ਼ਾਂਤੀਪੂਰਨ ਹੱਲ ਕੱਢਣ ਲਈ ਸੰਘਰਸ਼ ਪ੍ਰਭਾਵਿਤ ਮੈਤੇਈ ਅਤੇ ਕੁਕੀ ਭਾਈਚਾਰਿਆਂ ਦੇ ਵਿਧਾਇਕਾਂ ਵਿਚਾਲੇ ਨਵੀਂ ਦਿੱਲੀ ਵਿੱਚ ਗੱਲਬਾਤ ਦੇ ਕੁਝ ਦਿਨ ਬਾਅਦ ਇਹ ਹਿੰਸਾ ਹੋਈ ਹੈ।

Advertisement
Advertisement
Advertisement
Advertisement
Scroll to Top