Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:29 am

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨੀ ਸਰਹੱਦ ਦੇ ਨਾਲ ਲੱਗਦੇ ਖੇਤਾਂ ਵਿੱਚੋਂ ਪੰਜ ਪੈਕਟ ਹੈਰੋਇਨ ਦੇ ਕੀਤੇ ਬਰਾਮਦ

ਪਾਕਿਸਤਾਨੀ ਸਰਹੱਦ ਦੇ ਨਾਲ ਲੱਗਦੇ ਖੇਤਾਂ ਵਿੱਚੋਂ ਪੰਜ ਪੈਕਟ ਹੈਰੋਇਨ ਦੇ ਕੀਤੇ ਬਰਾਮਦ

ਪਾਕਿਸਤਾਨੀ ਸਰਹੱਦ ਦੇ ਨਾਲ ਲੱਗਦੇ ਖੇਤਾਂ ਵਿੱਚੋਂ ਪੰਜ ਪੈਕਟ ਹੈਰੋਇਨ ਦੇ ਕੀਤੇ ਬਰਾਮਦ
ਗੁਰਦਾਸਪੁਰ : ਬਾਰ ਬਾਰ ਭਾਰਤੀ ਸੀਮਾ ਸੁਰੱਖਿਆ ਬੱਲ ਦੇ ਜਵਾਨਾਂ ਹੱਥੋਂ ਨਾ ਕਾਮੀ ਝੇਲਣ ਦੇ ਬਾਵਜੂਦ ਪਾਕਿਸਤਾਨ ਸਰਹੱਦੀ ਖੇਤਰਾਂ ਵਿੱਚ ਡਰੋਨ ਰਾਹੀ ਹੈਰੋਇਨ ਸੁੱਟਣ ਤੋਂ ਬਾਜ ਨਹੀਂ ਆ ਰਿਹਾ ਹੈ। ਇੱਕ ਵਾਰ ਫੇਰ ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਦੀ ਮਛਰਾਲਾ ਚੌਂਕੀ ਤਹਿਤ ਆਉਂਦੇ ਪਾਕਿਸਤਾਨ ਦੀ ਸਰਹੱਦ ਨਾਲ ਲੱਗੇ ਖੇਤਾਂ ਵਿੱਚੋਂ ਹੈਰੋਇਨ ਦਾ ਇੱਕ ਪੈਕਟ ਬਰਾਮਦ ਕੀਤਾ ਗਿਆ ਹੈ ਜਿਸਨੂੰ ਖੋਲਣ ਤੋਂ ਬਾਅਦ ਪੰਜ ਵੱਖ-ਵੱਖ ਪੈਕਟ ਨਿਕਲੇ ਜਿਨਾਂ ਦਾ ਕੁੱਲ ਵਜਨ ਦੋ ਕਿਲੋ 804 ਗ੍ਰਾਮ ਬਣਿਆ ਹੈ । ਬੀਓਪੀ ਮੇਤਲਾ ਦੇ ਤਹਿਤ ਪੈਂਦੇ ਖੇਤ ਦਾ ਮਾਲਕ ਕਿਸਾਨ ਬਲਵਿੰਦਰ ਸਿੰਘ ਜਦੋਂ ਆਪਣੇ ਸਰਹੱਦ ਦੇ ਨਾਲ ਲੱਗਦੇ ਖੇਤਾਂ ਵਿੱਚ ਬੀਤੀ ਸ਼ਾਮ ਸਾਢੇ 5 ਵਜੇ ਦੇ ਕਰੀਬ ਗਿਆ ਤਾਂ ਉਸਨੇ ਇਹ ਪੈਕਟ ਵੇਖਿਆ ਤੇ ਤੁਰੰਤ ਬੀਐਸਐਫ ਦੀ ਨਜ਼ਦੀਕੀ ਚੌਂਕੀ 27 ਬਟਾਲੀਅਨ ਨੂੰ ਇਸ ਦੀ ਸੂਚਨਾ ਦਿੱਤੀ ਜਿਨਾਂ ਨੇ ਮੌਕੇ ਤੇ ਪਹੁੰਚ ਕੇ ਇਹ ਪੈਕਟ ਆਪਣੇ ਕਬਜ਼ੇ ਵਿੱਚ ਲੈ ਲਿਆ ਤੇ ਡੇਰਾ ਬਾਬਾ ਨਾਨਕ ਥਾਣਾ ਦੀ ਪੁਲਿਸ ਨੂੰ ਸੂਚਿਤ ਕੀਤਾ।ਡੇਰਾ ਬਾਬਾ ਨਾਨਕ ਥਾਣੇ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੈਕਟ ਨੂੰ ਖੋਲਣ ਉਪਰੰਤ ਇਸ ਵਿੱਚੋਂ ਪੰਜ ਛੋਟੇ ਪੈਕਟ ਬਰਾਮਦ ਹੋਏ ਹਨ। ਇਹਨਾਂ ਨੂੰ ਤੋਲਣ ਤੇ ਇਸ ਦਾ ਕੁੱਲ ਭਜਨ ਦੋ ਕਿਲੋ 800 ਗ੍ਰਾਮ ਦੇ ਕਰੀਬ ਨਿਕਲਿਆ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸਦੀ ਕੀਮਤ 13 ਕਰੋੜ ਤੋਂ ਵੱਧ ਬਣਦੀ ਹੈ। ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ।

Advertisement
Advertisement
Advertisement
Advertisement
Scroll to Top