Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:28 am

+91 90915 01313 , +91 90916 01313

punjabbanni@gmail.com
punjabbani@yahoo.com

ਮੋਟਰ ਵਹੀਕਲ ਐਕਟ, 1988 ਦੇ ਤਹਿਤ ਵਾਹਨ ਨੰਬਰ ਪਲੇਟ ‘ਤੇ ਧਰਮ, ਜਾਤ ਜਾਂ ਕੋਈ ਫੈਂਸੀ ਸਲੋਗਨ ਲਿਖਿਆ ਹੋਣਾ ਹੋਵੇਗਾ ਗੈਰ ਕਾਨੂੰਨੀ

ਮੋਟਰ ਵਹੀਕਲ ਐਕਟ, 1988 ਦੇ ਤਹਿਤ ਵਾਹਨ ਨੰਬਰ ਪਲੇਟ ‘ਤੇ ਧਰਮ, ਜਾਤ ਜਾਂ ਕੋਈ ਫੈਂਸੀ ਸਲੋਗਨ ਲਿਖਿਆ ਹੋਣਾ ਹੋਵੇਗਾ ਗੈਰ ਕਾਨੂੰਨੀ

ਮੋਟਰ ਵਹੀਕਲ ਐਕਟ, 1988 ਦੇ ਤਹਿਤ ਵਾਹਨ ਨੰਬਰ ਪਲੇਟ ‘ਤੇ ਧਰਮ, ਜਾਤ ਜਾਂ ਕੋਈ ਫੈਂਸੀ ਸਲੋਗਨ ਲਿਖਿਆ ਹੋਣਾ ਹੋਵੇਗਾ ਗੈਰ ਕਾਨੂੰਨੀ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਹੁਣ ਮੋਟਰ ਵਹੀਕਲ ਐਕਟ, 1988 ਦੇ ਤਹਿਤ ਵਾਹਨ ਦੀ ਨੰਬਰ ਪਲੇਟ ‘ਤੇ ਧਰਮ, ਜਾਤ ਜਾਂ ਕੋਈ ਫੈਂਸੀ ਸਲੋਗਨ ਲਿਖਣਾ ਜਿਥੇ ਗੈਰ-ਕਾਨੂੰਨੀ ਮੰਨਿਆਂ ਜਾਵੇਗਾ, ਉਥੇ ਭਾਰੀ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੋਕਾਂ ਵਲੋਂ ਵਾਹਨਾਂ ਤੇ ਉਪਰੋਕਤ ਤਰੀਕੇ ਨਾਲ ਵਾਹਨਾਂ ਤੇ ਇਸ ਲਈ ਲਿਖਵਾਇਆ ਜਾਂਦਾ ਹੈ ਤਾਂ ਜੋ ਵਾਹਨਾਂ ਨੂੰ ਆਕਰਸ਼ਕ ਲੁੱਕ ਦਿੱਤੀ ਜਾ ਸਕੇ। ਇਥੇ ਹੀ ਬਸ ਨਹੀਂ ਅਜਿਹਾ ਕਰਨ ਤੋਂ ਇਲਾਵਾ ਫੈਂਸੀ ਨੰਬਰ ਪਲੇਟਾਂ ਦੀ ਵਰਤੋਂ ਵੀ ਕੀਤੀ ਜਾਂਦੀ ਹੈ ਪਰ 2023 ਵਿੱਚ ਲਾਗੂ ਹੋਏ ਮੋਟਰ ਵ੍ਹੀਕਲ ਐਕਟ ਅਨੁਸਾਰ ਅਜਿਹਾ ਕਰਨਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਐਕਟ ਤਹਿਤ ਨੰਬਰ ਪਲੇਟ ‘ਤੇ ਧਰਮ ਜਾਂ ਜਾਤੀ ਨਾਲ ਸਬੰਧਤ ਕੋਈ ਵੀ ਇਤਰਾਜ਼ਯੋਗ ਸ਼ਬਦ ਜਾਂ ਸਟਿੱਕਰ ਲਗਾਉਣਾ ਕਾਨੂੰਨ ਦੀ ਉਲੰਘਣਾ ਮੰਨਿਆ ਜਾਵੇਗਾ।
ਪ੍ਰਾਪਤ ਜਾਣਕਾਰੀ ਮੁਤਾਬਕ ਵਾਹਨ ਦੀ ਨੰਬਰ ਪਲੇਟ ‘ਤੇ ਧਰਮ, ਜਾਤ ਜਾਂ ਕੋਈ ਇਤਰਾਜ਼ਯੋਗ ਸ਼ਬਦ ਲਿਖਣ ਤੇ ਘੱਟੋ-ਘੱਟ 1 ਹਜ਼ਾਰ ਰੁਪਏ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ। 2023 ਦੀ ਨਵੀਂ ਸੋਧ ਤਹਿਤ ਇਹ ਜੁਰਮਾਨਾ 5 ਹਜ਼ਾਰ ਰੁਪਏ ਤੱਕ ਵੀ ਜਾ ਸਕਦਾ ਹੈ। ਇਹ ਨਿਯਮ ਵਾਹਨਾਂ ਦੀ ਸਹੀ ਪਛਾਣ ਬਣਾਈ ਰੱਖਣ ਅਤੇ ਸਮਾਜ ਵਿੱਚ ਸਮਾਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲਾਗੂ ਕੀਤਾ ਗਿਆ ਹੈ, ਇਸ ਲਈ ਜੇਕਰ ਵਾਹਨ ਦੀ ਨੰਬਰ ਪਲੇਟ ‘ਤੇ ਕੁਝ ਲਿਖਿਆ ਹੈ ਜੋ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਇਸ ਨੂੰ ਜਲਦੀ ਤੋਂ ਜਲਦੀ ਹਟਾ ਦਿੱਤਾ ਜਾਵੇ ਤਾਂ ਜੋ ਚਲਾਨ ਤੋਂ ਬਚਿਆ ਜਾ ਸਕੇ ।

Advertisement
Advertisement
Advertisement
Advertisement
Scroll to Top