Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:23 pm

+91 90915 01313 , +91 90916 01313

punjabbanni@gmail.com
punjabbani@yahoo.com

ਝੋਨੇ ਦੀ ਸਟੋਰੇਜ ਲਈ ਲੋੜ ਅਨੁਸਾਰ ਥਾਂ ਉਪਲਬੱਧ ਕਰਵਾਈ ਜਾਵੇਗੀ : ਵਿਕਾਸ ਗਰਗ

ਝੋਨੇ ਦੀ ਸਟੋਰੇਜ ਲਈ ਲੋੜ ਅਨੁਸਾਰ ਥਾਂ ਉਪਲਬੱਧ ਕਰਵਾਈ ਜਾਵੇਗੀ : ਵਿਕਾਸ ਗਰਗ

ਝੋਨੇ ਦੀ ਸਟੋਰੇਜ ਲਈ ਲੋੜ ਅਨੁਸਾਰ ਥਾਂ ਉਪਲਬੱਧ ਕਰਵਾਈ ਜਾਵੇਗੀ : ਵਿਕਾਸ ਗਰਗ
-ਪ੍ਰਮੁੱਖ ਸਕੱਤਰ ਖ਼ੁਰਾਕ ਤੇ ਸਿਵਲ ਸਪਲਾਈ ਤੇ ਸਕੱਤਰ ਮੰਡੀ ਬੋਰਡ ਵੱਲੋਂ ਰਾਜਪੁਰਾ ਅਨਾਜ ਮੰਡੀ ਦਾ ਦੌਰਾ
ਰਾਜਪੁਰਾ, 21 ਅਕਤੂਬਰ : ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਕਿਹਾ ਕਿ ਝੋਨੇ ਦੀ ਸਟੋਰੇਜ ਲਈ ਲੋੜ ਅਨੁਸਾਰ ਥਾਂ ਉਪਲਬੱਧ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਸਟੋਰੇਜ ਸਬੰਧੀ ਕੇਂਦਰ ਸਰਕਾਰ ਕੋਲ ਮਾਮਲਾ ਚੁੱਕਿਆ ਸੀ ਤੇ ਕੇਂਦਰੀ ਖਪਤਕਾਰ ਮਾਮਲੇ, ਖ਼ੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਵਾਧੂ ਸਟੋਰੇਜ ਸਮਰੱਥਾ ਵਧਾਉਣ ਲਈ ਦਬਾਅ ਪਾਇਆ ਸੀ, ਜਿਸ ‘ਤੇ ਕੇਂਦਰ ਸਰਕਾਰ ਵੱਲੋਂ ਹਾਮੀ ਭਰੀ ਗਈ ਹੈ । ਉਹ ਅੱਜ ਰਾਜਪੁਰਾ ਅਨਾਜ ਮੰਡੀ ਵਿਖੇ ਚੱਲ ਰਹੀ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈ ਰਹੇ ਸਨ । ਇਸ ਮੌਕੇ ਉਨ੍ਹਾਂ ਦੇ ਨਾਲ ਸਕੱਤਰ ਮੰਡੀ ਬੋਰਡ ਰਾਮਬੀਰ ਸਿੰਘ, ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸਐਸਪੀ ਡਾ. ਨਾਨਕ ਸਿੰਘ ਵੀ ਮੌਜੂਦ ਸਨ ।
ਆਪਣੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਲਿਫ਼ਟਿੰਗ ਆਦਿ ਲਈ ਸਾਰੇ ਟੈਂਡਰ ਮੁਕੰਮਲ ਹਨ । ਉਨ੍ਹਾਂ ਕਿਹਾ ਕਿ ਜੋ ਮਿੱਲ ਮਾਲਕਾਂ ਵੱਲੋਂ ਆਪਣੀਆਂ ਮੰਗਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਰੱਖੀਆਂ ਗਈ ਸਨ, ਉਨ੍ਹਾਂ ਦਾ ਹੱਲ ਕੀਤਾ ਗਿਆ ਹੈ ਤੇ ਸਾਰੀਆਂ ਮੰਗਾਂ ਕੇਂਦਰ ਸਰਕਾਰ ਦੇ ਧਿਆਨ ਵਿੱਚ ਵੀ ਲਿਆਂਦੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਥਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ 120 ਲੱਖ ਮੀਟਰਿਕ ਟਨ ਅਨਾਜ ਚੁੱਕਿਆ ਜਾਵੇਗਾ ਅਤੇ ਜੇਕਰ ਸਪੇਸ ਨਾ ਮਿਲਣ ਕਾਰਨ ਫ਼ਸਲ ਨੂੰ ਬਾਹਰ ਸਟੋਰ ਕਰਨਾ ਪੈਦਾ ਹੈ ਤਾਂ ਉਸ ਦੀ ਟਰਾਸਪੋਰਟੇਸ਼ਨ ਦੇ ਖ਼ਰਚੇ ਦੀ ਪੂਰਤੀ ਵੀ ਭਾਰਤ ਸਰਕਾਰ ਵੱਲੋਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਫ਼ਸਲ ਮੰਡੀਆਂ ਵੀ ਦੇਰੀ ਨਾਲ ਆਈ ਹੈ ਜਿਸ ਕਾਰਨ ਸੀਜ਼ਨ ‘ਚ ਦੇਰੀ ਹੋ ਰਹੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਦੇ ਛੇ ਜ਼ਿਲ੍ਹਿਆਂ ਵਿੱਚ ਹਾਲੇ ਕੁਝ ਹਜ਼ਾਰ ਮੀਟਰਿਕ ਟਨ ਹੀ ਝੋਨੇ ਦੀ ਆਮਦ ਹੋਈ ਹੈ । ਉਨ੍ਹਾਂ ਕਿਹਾ ਕਿ ਸ਼ੈਲਰ ਮਾਲਕਾਂ ਦਾ ਸਪੇਸ ਨਾ ਹੋਣ ਕਾਰਨ ਮਾਲ ਨਾ ਲੱਗਣ ਦਾ ਖ਼ਦਸ਼ਾ ਵੀ ਦੂਰ ਕਰ ਦਿੱਤਾ ਗਿਆ ਹੈ ।
ਇਸ ਮੌਕੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਜ਼ਿਲ੍ਹਾ ਅਧਿਕਾਰੀਆਂ ਪਾਸੋਂ ਮੰਡੀਆਂ ਵਿੱਚ ਚੱਲ ਰਹੀ ਖ਼ਰੀਦ ਸਬੰਧੀ ਜਾਣਕਾਰੀ ਲਈ ਅਤੇ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਪਣੀ ਜਿਣਸ ਲੈ ਕੇ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਏਡੀਸੀ ਅਨੁਪ੍ਰਿਤਾ ਜੌਹਲ, ਐਸਡੀਐਮ ਅਵੀਕੇਸ਼ ਗੁਪਤਾ, ਖੁਰਾਕ ਤੇ ਸਿਵਲ ਸਪਲਾਈ ਦੇ ਸੰਯੁਕਤ ਡਾਇਰੈਕਟਰ ਅਨਜ਼ੁਮਨ ਭਾਸਕਰ, ਡਿਪਟੀ ਡਾਇਰੈਕਟਰ ਤਰਵਿੰਦਰ ਸਿੰਘ ਚੌਪੜਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top