Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:57 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਵਾਣੀ ਇੰਟੀਗ੍ਰੇਟੇਡ ਸਕੂਲ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਵਾਣੀ ਇੰਟੀਗ੍ਰੇਟੇਡ ਸਕੂਲ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਵਾਣੀ ਇੰਟੀਗ੍ਰੇਟੇਡ ਸਕੂਲ ਦਾ ਦੌਰਾ
-ਐਸ.ਬੀ.ਆਈ ਬੈਂਕ ਇਨਫੋਟੈਂਕ ਅਕੈਡਮਿਕ ਵੱਲੋਂ ਵਾਣੀ ਸਕੂਲ ਦੀ ਲੈਬ ਲਈ ਦਿੱਤੇ 10 ਕੰਪਿਊਟਰਜ਼ ਦਾ ਕੀਤਾ ਉਦਘਾਟਨ
ਪਟਿਆਲਾ, 21 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਦੇ ਅਰਬਨ ਅਸਟੇਟ ਫੇਸ-2 ਵਿਖੇ ਸੁਣਨ ਤੇ ਬੋਲਣ ਤੋਂ ਅਸਮਰੱਥ ਬੱਚਿਆਂ ਲਈ ਚੱਲ ਰਹੇ ਸਪੈਸ਼ਲ ਵਾਣੀ ਇੰਟੀਗ੍ਰੇਟੇਡ ਸਕੂਲ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਨੇ ਐਸ.ਬੀ.ਆਈ ਬੈਂਕ ਇਨਫੋਟੈਂਕ ਅਕੈਡਮਿਕ ਵੱਲੋਂ ਵਾਣੀ ਸਕੂਲ ਦੀ ਲੈਬ ਲਈ ਦਿੱਤੇ ਗਏ 10 ਕੰਪਿਊਟਰਜ਼ ਦਾ ਉਦਘਾਟਨ ਵੀ ਕੀਤਾ । ਇਸ ਮੌਕੇ ਸਕੂਲ ਦੇ ਸਪੈਸ਼ਲ ਬੱਚਿਆਂ ਨੇ ਡਿਪਟੀ ਕਮਿਸ਼ਨਰ ਦਾ ਸਵਾਗਤ ਕੇਕ ਕੱਟਕੇ ਕੀਤਾ । ਡਿਪਟੀ ਕਮਿਸ਼ਨਰ ਨੇ ਵਾਣੀ ਸਕੂਲ ਦੇ ਕੰਮਾਂ ਦਾ ਨਿਰੀਖਣ ਕਰਦਿਆਂ ਕਿਹਾ ਕਿ ਵਾਣੀ ਸਕੂਲ ਸਾਡੇ ਸਮਾਜ ਦੇ ਉਨ੍ਹਾਂ ਬੱਚਿਆਂ ਦਾ ਵਿਸ਼ੇਸ਼ ਸਕੂਲ ਹੈ, ਜਿਹੜੇ ਵਿਸ਼ੇਸ਼ ਧਿਆਨ ਮੰਗਦੇ ਹਨ, ਇਸ ਲਈ ਇਸ ਸਕੂਲ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਨੇ ਸਕੂਲ ਦੀ ਡਾਰਕ ਰੂਮ ਲੈਬ ਦਾ ਨਿਰੀਖਣ ਵੀ ਕੀਤਾ ਜੋ ਕੀ ਆਈ. ਡੀ ਵਿਦਿਆਰਥੀਆਂ ਲਈ ਤਿਆਰ ਹੋ ਰਹੀ ਹੈ। ਸਕੂਲ ਪ੍ਰਿੰਸੀਪਲ ਸੁਖਚੈਨ ਕੌਰ ਵਿਰਕ ਨੇ ਡਿਪਟੀ ਕਮਿਸ਼ਨਰ ਨੂੰ ਸਕੂਲ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਤੇ ਧੰਨਵਾਦ ਕੀਤਾ ।
ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਸਿੰਘ, ਐਸ.ਡੀ.ਓ ਸਤਨਾਮ ਸਿੰਘ ਅਤੇ ਏ.ਜੀ.ਐਮ. ਤੇ ਡਾਇਰੈਕਟਰ ਐਸ. ਬੀ. ਆਈ. ਡੀ. ਪਟਿਆਲਾ ਯਸ਼ ਕੁਮਾਰ ਗਰਗ ਅਤੇ ਚੀਫ਼ ਮੈਨੇਜਰ ਪਲਵੀ ਸ਼ਰਮਾ ਸਮੇਤ ਰੈਡ ਕਰਾਸ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top