Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 3:31 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਕੱਟੇ ਗਏ ਸਮਾਰਟ ਰਾਸ਼ਨ ਕਾਰਡ ਮੁੜ ਰਿਵਿਊ ਕਰਨ ਦੇ ਹੁਕਮ

ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਕੱਟੇ ਗਏ ਸਮਾਰਟ ਰਾਸ਼ਨ ਕਾਰਡ ਮੁੜ ਰਿਵਿਊ ਕਰਨ ਦੇ ਹੁਕਮ

ਗਲਤ ਤਰੀਕੇ ਨਾਲ ਬਣੇ ਸਮਾਰਟ ਰਾਸ਼ਨ ਕਾਰਡ ਰੱਦ ਕਰਨ ਦੇ ਹੁਕਮ

ਚੰਡੀਗੜ੍ਹ, 14 ਜੂਨ:

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਰੂਪਨਗਰ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਜਿਹਨਾਂ ਵਿਅਕਤੀਆਂ ਦੇ ਸਮਾਰਟ ਰਾਸ਼ਨ ਕਾਰਡ ਕੱਟੇ ਗਏ ਹਨ ਉਹਨਾਂ ਨੂੰ ਮੁੜ ਰਿਵਿਊ ਕੀਤਾ ਜਾਵੇ ਤਾਂ ਜੋ ਕੋਈ ਅਸਲ ਲੋੜਵੰਦ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹਿ ਜਾਵੇ।

ਸ. ਬੈਂਸ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਅਸਲ ਲੋੜਵੰਦਾਂ ਦੇ ਸਮਾਰਟ ਰਾਸ਼ਨ ਕਾਰਡ ਕੱਟੇ ਜਾਣ ਦਾ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਸੀ ਜਿਸ ‘ਤੇ ਉਹਨਾਂ ਤੁਰੰਤ ਕਾਰਵਾਈ ਕਰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਨਵਰੀਤ ਕੌਰ ਨਾਲ ਇਸ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਹਦਾਇਤ ਕੀਤੀ ਕਿ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਵਿੱਚ ਜਿੰਨੇ ਵੀ ਸਮਾਰਟ ਰਾਸ਼ਨ ਕਾਰਡ ਕੱਟੇ ਗਏ ਹਨ ਉਹਨਾਂ ਨੂੰ ਤੁਰੰਤ ਰਿਵਿਊ ਕੀਤਾ ਜਾਵੇ ਅਤੇ ਜੇਕਰ ਕਿਸੇ ਯੋਗ ਲਾਭਪਾਤਰੀ ਦਾ ਕਾਰਡ ਗਲਤੀ ਨਾਲ ਕੱਟਿਆ ਗਿਆ ਹੈ ਤਾਂ ਉਸ ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਨਾਲ ਹੀ ਉਹਨਾਂ ਹਦਾਇਤ ਕੀਤੀ ਕਿ ਜਿਹਨਾਂ ਵਿਅਕਤੀਆਂ ਵੱਲੋਂ ਗਲਤ ਤਰੀਕੇ ਨਾਲ ਸਮਾਰਟ ਰਾਸ਼ਨ ਕਾਰਡ ਬਣਾਏ ਗਏ ਹਨ ਉਹਨਾਂ ਦੇ ਕਾਰਡ ਰੱਦ ਕੀਤੇ ਜਾਣ ਤਾਂ ਜੋ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਸ਼ੁਰੂ ਕੀਤੀ ਗਈ ਇਹ ਸਕੀਮ ਦਾ ਲਾਭ ਅਸਲ ਲਾਭਪਾਤਰੀਆਂ ਨੂੰ ਮਿਲ ਸਕੇ।
ਉਹਨਾਂ ਹਲਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਆਂਢ-ਗੁਆਂਢ ਦਾ ਕੋਈ ਅਯੋਗ ਵਿਅਕਤੀ ਇਸ ਸਕੀਮ ਦਾ ਗਲਤ ਲਾਭ ਪੈ ਰਿਹਾ ਹੈ ਤਾਂ ਉਸ ਸਬੰਧੀ ਸ਼ਿਕਾਇਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਕਰਨ। ਉਹਨਾਂ ਇਹ ਵੀ ਕਿਹਾ ਕਿ ਸ਼ਿਕਾਇਤਕਰਤਾ ਦੇ ਵੇਰਵੇ ਬਿਲਕੁੱਲ ਗੁਪਤ ਰੱਖੇ ਜਾਣਗੇ। ਸ. ਬੈਂਸ ਨੇ ਜਿਹਨਾਂ ਯੋਗ ਵਿਅਕਤੀਆਂ ਦੇ ਕਾਰਡ ਕੱਟੇ ਗਏ ਹਨ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰਡ ਮੁੜ ਬਹਾਲ ਕਰਵਾਉਣ ਲਈ ਅਰਜ਼ੀ ਸਬੰਧਤ ਵਿਭਾਗ ਨੂੰ ਜਲਦ ਤੋਂ ਜਲਦ ਪੇਸ਼ ਕਰਨ।

Advertisement
Advertisement
Advertisement
Advertisement
Scroll to Top