Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:57 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਤੇ ਹਰਿਆਣਾ ਹਾਈਕੋਰਟ ਜੱਜ ਸ.ਗੁਰਬੀਰ ਸਿੰਘ ਪੁੱਜੇ ਸਕਾਲਰ ਫੀਲਡ ਪਬਲਿਕ ਸਕੂਲ ਐੱਮ. ਯੂ. ਐੱਨ ਸਮਾਗਮ ਵਿਚ ਕੀਤੀ ਸ਼ਿਰਕਿਤ

ਪੰਜਾਬ ਤੇ ਹਰਿਆਣਾ ਹਾਈਕੋਰਟ ਜੱਜ ਸ.ਗੁਰਬੀਰ ਸਿੰਘ ਪੁੱਜੇ ਸਕਾਲਰ ਫੀਲਡ ਪਬਲਿਕ ਸਕੂਲ ਐੱਮ. ਯੂ. ਐੱਨ ਸਮਾਗਮ ਵਿਚ ਕੀਤੀ ਸ਼ਿਰਕਿਤ

ਪੰਜਾਬ ਤੇ ਹਰਿਆਣਾ ਹਾਈਕੋਰਟ ਜੱਜ ਸ.ਗੁਰਬੀਰ ਸਿੰਘ ਪੁੱਜੇ ਸਕਾਲਰ ਫੀਲਡ ਪਬਲਿਕ ਸਕੂਲ ਐੱਮ.ਯੂ.ਐੱਨ ਸਮਾਗਮ ਵਿਚ ਕੀਤੀ ਸ਼ਿਰਕਿਤ
ਪਟਿਆਲਾ : ਵਿਦਿਆਰਥੀਆਂ ਨੂੰ ਕੂਟਨੀਤੀ, ਅੰਤਰ ਰਾਸ਼ਟਰੀ ਸਬੰਧਾਂ ਅਤੇ ਸੰਯੁਕਤ ਰਾਸ਼ਟਰ ਬਾਰੇ ਜਾਣਕਾਰੀ ਦੇਣ ਵਾਲੀ ਸੰਸਥਾ ਮਾਡਲ ਸੰਯੁਕਤ ਰਾਸ਼ਟਰ (ਐੱਮ.ਯੂ.ਐੱਨ) ਵਲੋਂ ਪਟਿਆਲਾ ਦੇ
ਸਰਹੰਦ ਰੋਡ ਸਥਿਤ ਸਕਾਲਰ ਫੀਲਡ ਪਬਲਿਕ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜੱਜ ਸ. ਗੁਰਬੀਰ ਸਿੰਘ ਮੁੱਖ ਮਹਿਮਾਨ ਵਜੋਂ
ਪੁੱਜੇ। ਦੱਸਣਾ ਬਣਦਾ ਹੈ ਕਿ ਐਮ.ਯੂ. ਐਨ ਆਮ ਤੌਰ ‘ਤੇ ਪਾਠਕ੍ਰਮ ਤੋਂ ਬਾਹਰਲੀ ਗਤੀਵਿਧੀ ਦੇ ਤੌਰ ‘ਤੇ ਵਰਤਿਆ ਜਾਂਦਾ ਹੈ, ਕੁਝ ਸਕੂਲ ਇਸ ਨੂੰ ਕਲਾਸ ਦੇ ਰੂਪ ਵਿੱਚ ਵੀ ਪੇਸ਼ ਕਰਦੇ ਹਨ। ਐਮ.ਯੂ. ਐਨ. ਵਿਦਿਆਰਥੀਆਂ ਨੂੰ ਮੌਜੂਦਾ ਵਿਸ਼ਵ ਮੁੱਦਿਆਂ ਦੀ ਡੂੰਘੀ ਸਮਝ ਵਿਕਸਿਤ ਕਰਨ ਦੀ ਜਾਣਕਾਰੀ ਦਿੰਦਾ ਹੈ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਦੇ ਸਵਾਗਤ ਨਾਲ ਹੋਈ ਅਤੇ ਸ਼ਮ੍ਹਾਂ ਰੌਸ਼ਨ ਕਰਨ ਦੀ ਰਸਮ ਅਦਾ ਕੀਤੀ ਗਈ। ਵਿਦਿਆਰਥੀਆਂ ਨੇ ਸਵਾਗਤੀ ਗੀਤ ਪੇਸ਼ ਕਰਕੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਜਿਰਕਯੋਗ ਹੈ ਕਿ ਪ੍ਰੋਗਰਾਮ ਦਾ ਉਦਾਘਟਨ ਐਸਐਸਪੀ ਪਟਿਆਲਾ ਡਾ. ਨਾਨਕ ਸਿੰਘ ਵਲੋਂ ਕੀਤਾ ਗਿਆ। ਜਦੋਂਕਿ ਅਗਲੇ ਦਿਨ ਪੰਜਾਬ ਤੇ ਹਰਿਆਣਾ ਕੋਰਟ ਦੇ ਜੱਜ ਪਰਮਜੀਤ ਸਿੰਘ, ਪਟਿਆਲਾ ਦੇ ਡੀ.ਆਈ.ਜੀ ਮਨਦੀਪ ਸਿੰਘ ਸਿੱਧੂ, ਸੇਵਾ ਮੁਕਤ ਆਈਪੀਐੱਸ ਬੀ.ਐੱਸ ਸਿੱਧੂ ਅਤੇ ਐਡਵੋਕੇਟ ਦੀਪਕ ਸੂਦ ਵਿਸ਼ੇਸ਼ ਤੌਰ ’ਤੇ ਪੁੱਜੇ ।
ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜੱਜ ਸ. ਗੁਰਬੀਰ ਸਿੰਘ ਦੇ ਦਿਲਚਸਪ ਅਤੇ ਵਿਚਾਰਸ਼ੀਲ ਭਾਸ਼ਣ ਨੇ ਵਿਦਿਆਰਥੀਆਂ ਨੂੰ ਪ੍ਰਭਾਵਿਤ ਕੀਤਾ । ਨਾਲ ਹੀ ਉਨਾਂ ਨੇਵਿਦਿਆਰਥੀਆਂ ਨੂੰ ਹਮੇਸ਼ਾ ਸ਼ਾਨਦਾਰ ਪ੍ਰਾਪਤੀਆਂ ਕਰਨ ਅਤੇ ਹਰ ਚੁਣੌਤੀ ਨੂੰ ਮੌਕੇ ਵਜੋਂ ਸਵੀਕਾਰ ਕਰਨ ਦੀ ਪ੍ਰੇਰਣਾ ਦਿੱਤੀ । ਉਨ੍ਹਾਂ ਨੇ ਦੱਸਿਆ ਕਿ ਐੱਮ. ਯੂ.ਐਨ. ਵਿਦਿਆਰਥੀਆਂ ਦੀ ਭਾਗੀਦਾਰੀ ‘ਤੇ ਧਿਆਨ ਦਿੰਦਾ ਹੈ, ਜਿਸ ਨਾਲ ਵਾਰਤਾਲਾਪ, ਗੱਲਬਾਤ ਕਰਨ ਅਤੇ ਸੰਚਾਰ ਦੇ ਗੁਣਾਂ ਵਿਚ ਵਾਧਾ ਹੁੰਦਾ ਹੈ। ਮਾਡਲ ਯੂਨਾਇਟੇਡ ਨੇਸ਼ਨਜ਼ ਸੰਮੇਲਨ ਵਿੱਚ, ਵਿਦਿਆਰਥੀ ਕਿਸੇ ਦੇਸ਼, ਸੰਸਥਾ ਜਾਂ ਵਿਅਕਤੀ ਦੇ ਨੁਮਾਇੰਦੇ ਵਜੋਂ ਕੰਮ ਕਰਦੇ ਹਨ ਅਤੇ ਦੁਨੀਆਂ ਭਰ ਦੇ ਹੋਰ ਨੁਮਾਇੰਦਿਆਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਦੇ ਹਨ । ਐਮ.ਯੂ.ਐਨ. ਭਾਗੀਦਾਰਾਂ ਨੂੰ ਖੋਜ, ਜਨਤਕ ਭਾਸ਼ਣ, ਵਿਚਾਰ-ਵਟਾਂਦਰੇ ਤੋਂ ਇਲਾਵਾ, ਆਲੋਚਨਾਤਮਕ ਸੋਚ, ਟੀਮ ਵਰਕ ਆਦਿ ਦੇ ਚੰਗੇ ਗੁਣ ਉਭਾਰਦਾ ਹੈ। ਸਕਾਲਰ ਫੀਲਡਜ਼ ਪਬਲਿਕ ਸਕੂਲ ਪ੍ਰਿੰਸੀਪਲ ਚੰਦਨਦੀਪ ਕੌਰ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਕਾਨਫਰੰਸ ਵਿੱਚ ਆਉਣ ਲਈ ਧੰਨਵਾਦ ਕੀਤਾ। ਉਨਾਂ ਨੇ ਵਿਦਿਆਰਥੀਆਂ ਨੂੰ ਹਰ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕਰਦੇ ਹੋਏ ਸਖ਼ਤ ਮਿਹਨਤ ਅਤੇ ਲਗਨ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਕਾਰਜਕਾਰੀ ਨਿਰਦੇਸ਼ਕ ਅਕਸ਼ਾਂਤ ਸਿੰਗਲਾ ਨੇ ਮਾਡਲ ਸੰਯੁਕਤ ਰਾਸ਼ਟਰ ਦੀ ਮਹੱਤਤਾ ਅਤੇ ਭਵਿੱਖ ਦੇ ਨੇਤਾਵਾਂ ਨੂੰ ਆਕਾਰ ਦੇਣ ਵਿੱਚ ਇਸਦੀ ਭੂਮਿਕਾ ’ਤੇ ਕੇਂਦਰਿਤ ਕੀਤਾ । ਪ੍ਰੋਗਰਾਮ ਦੇ ਅੰਤ ਵਿੱਚ ਆਏ ਹੋਏ ਮਹਿਮਾਨਾਂ ਨੂੰ ਤੋਹਫੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਸਕਾਲਰ ਫੀਲਡਜ਼ ਪਬਲਿਕ ਸਕੂਲ ਦੀ ਵਿਦਿਆਰਥਣ ਸਿਮਰਨਦੀਪ ਕੌਰ ਡਾਇਰੈਕਟਰ ਜਨਰਲ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਐਮ.ਯੂ. ਐਨ.ਵਿਦਿਆਰਥੀਆਂ ਨੂੰ ਸ਼ਾਮਲ ਕਰਨ ਅਤੇ ਮੌਜੂਦਾ ਵਿਸ਼ਵ ਮੁੱਦਿਆਂ ਦੀ ਡੂੰਘੀ ਸਮਝ ਵਿਕਸਿਤ ਕਰਨ ਵਿੱਚ ਮਦਦ ਕਰਦਾ ਹੈ । ਇਸ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਵੱਲੋਂ ਆਰਕੈਸਟਰਾ ਪ੍ਰਦਰਸ਼ਨ, ਕਲਾਸੀਕਲ ਡਾਂਸ, ਭੰਗੜਾ ਅਤੇ ਕੋਰੀਓਗ੍ਰਾਫੀ ਦੀ ਮਨਮੋਹਕ ਪੇਸ਼ਕਾਰੀ ਕੀਤੀ ਗਈ ।

Advertisement
Advertisement
Advertisement
Advertisement
Scroll to Top