Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ : ਡੀ. ਸੀ. ਸੰਦੀਪ ਰਿਸ਼ੀ

ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ : ਡੀ. ਸੀ. ਸੰਦੀਪ ਰਿਸ਼ੀ

ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ: ਡੀ.ਸੀ. ਸੰਦੀਪ ਰਿਸ਼ੀ
ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਮੀਟਿੰਗ
ਸੰਗਰੂਰ, 21 ਅਕਤੂਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਵੱਖ-ਵੱਖ ਮਹਿਕਮਿਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦੇ ਹੋਏ ਨਿਰਧਾਰਤ ਸਮਾਂ ਸੀਮਾ ਅੰਦਰ ਕਾਰਜ ਮੁਕੰਮਲ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ, ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਸਿਹਤ ਸਹੂਲਤਾਂ, ਸਿੱਖਿਆ, ਪੇਂਡੂ ਵਿਕਾਸ, ਸੀਵਰੇਜ ਬੋਰਡ, ਪੀਐਸਪੀਸੀਐਲ, ਪਸ਼ੂ ਪਾਲਣ ਵਿਭਾਗ, ਵਣ ਵਿਭਾਗ, ਟਰਾਂਸਪੋਰਟ ਮਹਿਕਮੇ ਨਾਲ ਸਬੰਧਤ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਦੀ ਅਗਵਾਈ ਕਰ ਰਹੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕੇ ਨੂੰ ਸੁਵਿਧਾਵਾਂ ਪੱਖੋਂ ਮੋਹਰੀ ਬਣਾਉਣ ਲਈ ਸਰਗਰਮੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਨਾਮ ਸ਼ਹਿਰ ਵਿਚਲੇ ਰੇਲਵੇ ਰੋਡ ਨੂੰ ਚੌੜਾ ਕਰਨ ਦੇ ਕੰਮ, ਪਿੰਡਾਂ ਤੇ ਸ਼ਹਿਰਾਂ ਵਿੱਚ ਸਫਾਈ ਦੀ ਵਿਵਸਥਾ ਸੁਧਾਰਨ, ਸਾਫ ਪੀਣਯੋਗ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣਾ, ਖੇਡ ਸਟੇਡੀਅਮ, ਵਾਕਿੰਗ ਟਰੈਕ, ਨੇਚਰ ਪਾਰਕ, ਸਕੂਲ ਆਫ਼ ਐਮੀਨੈਂਸ, ਪਿੰਡਾਂ ਵਿੱਚ ਬਣਨ ਵਾਲੀਆਂ ਲਾਇਬ੍ਰੇਰੀਆਂ, ਐਸ ਟੀ ਪੀ ਸੁਨਾਮ, ਲੌਂਗੋਵਾਲ ਅਤੇ ਚੀਮਾ, ਅੰਡਰ ਗਰਾਊਂਡ ਪਾਈਪ ਲਾਈਨਾਂ ਆਦਿ ਬਾਰੇ ਸਬੰਧਤ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀਆਂ ਤੋਂ ਜਾਇਜ਼ਾ ਲੈਂਦੇ ਹੋਏ ਦਿਸ਼ਾ ਨਿਰਦੇਸ਼ ਜਾਰੀ ਕੀਤੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਖਚੈਨ ਸਿੰਘ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ, ਸਮੂਹ ਵਿਭਾਗਾਂ ਦੇ ਐਕਸੀਅਨ, ਓਐਸਡੀ ਟੂ ਕੈਬਨਿਟ ਮੰਤਰੀ ਅੰਮ੍ਰਿਤ ਸਿੱਧੂ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top