Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:49 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਰ ਪਿੰਡ ਵਿੱਚ ਪਹੁੰਚ ਰਹੀਆਂ ਹਨ ਚੌਕਸੀ ਟੀਮਾਂ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਰ ਪਿੰਡ ਵਿੱਚ ਪਹੁੰਚ ਰਹੀਆਂ ਹਨ ਚੌਕਸੀ ਟੀਮਾਂ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਰ ਪਿੰਡ ਵਿੱਚ ਪਹੁੰਚ ਰਹੀਆਂ ਹਨ ਚੌਕਸੀ ਟੀਮਾਂ
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ
ਸੰਗਰੂਰ, 21 ਅਕਤੂਬਰ : ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਸੰਗਰੂਰ ਵਿੱਚ ਪਿਛਲੇ ਕਈ ਦਿਨਾਂ ਤੋਂ ਪ੍ਰਸ਼ਾਸਨ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਚੌਕਸੀ ਟੀਮਾਂ ਵੱਲੋਂ ਪਿੰਡ ਪਿੰਡ ਵਿੱਚ ਪਹੁੰਚ ਕਰਦੇ ਹੋਏ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਖੁਦ ਇਸ ਮੁਹਿੰਮ ਦੀ ਕਮਾਨ ਸੰਭਾਲ ਰਹੇ ਹਨ ਅਤੇ ਉਹਨਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਅਤੇ ਡੀਐਸਪੀ ਆਪੋ ਆਪਣੀਆਂ ਸਬ ਡਵੀਜ਼ਨਾਂ ਵਿੱਚ ਹਰ ਕਿਸਾਨ ਤੱਕ ਰਾਬਤੇ ਨੂੰ ਯਕੀਨੀ ਬਣਾ ਰਹੇ ਹਨ । ਇਸੇ ਕੜੀ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਸਬ ਡਵੀਜ਼ਨਾਂ ਵਿੱਚ ਇਹ ਮੁਹਿੰਮ ਦਿਨ ਭਰ ਜੋਸ਼ ਖਰੋਸ਼ ਨਾਲ ਜਾਰੀ ਰੱਖੀ ਗਈ ਅਤੇ ਉਪ ਮੰਡਲ ਮੈਜਿਸਟਰੇਟ ਤੇ ਡੀਐਸਪੀ ਵੱਲੋਂ ਸਬ ਡਿਵੀਜ਼ਨਾਂ ਵਿੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦੇ ਹੋਏ ਮੁਹਿਮ ਨੂੰ ਹੋਰ ਤੇਜ਼ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ । ਐਸ ਡੀ ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸਡੀਐਮ ਸੁਨਾਮ ਪਰਮੋਦ ਸਿੰਗਲਾ, ਐਸਡੀਐਮ ਲਹਿਰਾ ਤੇ ਮੂਨਕ ਸੂਬਾ ਸਿੰਘ, ਐਸ ਡੀ ਐਮ ਭਵਾਨੀਗੜ੍ਹ ਰਵਿੰਦਰ ਬਾਂਸਲ, ਐਸਡੀਐਮ ਧੂਰੀ ਵਿਕਾਸ ਹੀਰਾ ਅਤੇ ਐਸ ਡੀ ਐਮ ਦਿੜਬਾ ਰਜੇਸ਼ ਸ਼ਰਮਾ ਨੇ ਵੱਖ-ਵੱਖ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਅਤੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਢੰਗਾਂ ਅਤੇ ਖੇਤੀ ਮਸ਼ੀਨਰੀ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ । ਇਸ ਦੌਰਾਨ ਚੌਕਸੀ ਟੀਮਾਂ ਨੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਜਾਰੀ ਅੱਗ ਲੱਗਣ ਦੀਆਂ ਘਟਨਾਵਾਂ ਦੀ ਪੜਤਾਲ ਸਬੰਧੀ ਮੌਕਾ ਦੇਖਿਆ ਅਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਦੌਰਾਨ ਕਿਸਾਨਾਂ ਨੂੰ ਕੇਵਲ ਸੁੱਕਾ ਝੋਨਾ ਹੀ ਵੱਢਣ ਲਈ ਉਤਸਾਹਿਤ ਕੀਤਾ ਗਿਆ ।

Advertisement
Advertisement
Advertisement
Advertisement
Scroll to Top