Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:19 pm

+91 90915 01313 , +91 90916 01313

punjabbanni@gmail.com
punjabbani@yahoo.com

ਸਮੇਂ ਸਿਰ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਹਾਈ ਕੋਰਟ ਨੇ ਸਰਕਾਰ ਤੇ ਐਫ਼. ਸੀ. ਆਈ. ਤੋਂ ਮੰਗਿਆ ਜਵਾਬ

ਸਮੇਂ ਸਿਰ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਹਾਈ ਕੋਰਟ ਨੇ ਸਰਕਾਰ ਤੇ ਐਫ਼. ਸੀ. ਆਈ. ਤੋਂ ਮੰਗਿਆ ਜਵਾਬ

ਸਮੇਂ ਸਿਰ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਹਾਈ ਕੋਰਟ ਨੇ ਸਰਕਾਰ ਤੇ ਐਫ਼. ਸੀ. ਆਈ. ਤੋਂ ਮੰਗਿਆ ਜਵਾਬ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਜੇ ਤਕ ਝੋਨੇ ਦੀ ਖ਼ਰੀਦ ਸ਼ੁਰੂ ਨਾ ਕਰਨ ਦਾ ਦੋਸ਼ ਲਗਾਉਂਦਿਆਂ ਦਾਖ਼ਲ ਇਕ ਲੋਕਹਿਤ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਜੇਕਰ ਫ਼ਸਲਾਂ ਦੀ ਖ਼ਰੀਦ ਸਮੇਂ ਸਿਰ ਨਾ ਹੋਈ ਤਾਂ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਸਮੇਂ ਸਿਰ ਨਹੀਂ ਹੋਵੇਗੀ ਅਤੇ ਜੇਕਰ ਅਜਿਹਾ ਹੁੰਦਾ ਹੈ, ਤਾਂ ਫ਼ਸਲ ਲਈ ਰਸਮੀ ਅਤੇ ਗ਼ੈਰ-ਰਸਮੀ ਸਰੋਤਾਂ ਤੋਂ ਲਏ ਗਏ ਕਰਜ਼ੇ ਦੀ ਅਦਾਇਗੀ ਵਿਚ ਦੇਰੀ ਹੋਵੇਗੀ। ਇਹ ਵੀ ਕਿਹਾ ਗਿਆ ਹੈ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਨਵੀਂ ਫ਼ਸਲ ਲਈ ਨਕਦ ਕਰਜ਼ਾ ਮਿਲਣ ਵਿਚ ਹੋਰ ਦੇਰੀ ਹੋਵੇਗੀ। ਸੋਨਪ੍ਰੀਤ ਸਿੰਘ ਨਾਮ ਦੇ ਇਕ ਵਿਅਕਤੀ ਵਲੋਂ ਦਾਖ਼ਲ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਐਫ਼ਸੀਆਈ ਤੋਂ ਜਵਾਬ ਮੰਗ ਲਿਆ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪਿਛਲੇ ਸਾਲ ਦੀ ਝੋਨੇ ਦੀ ਫ਼ਸਲ ਨੂੰ ਗੁਦਾਮਾਂ ਤੋਂ ਹਟਾਉਣ ਅਤੇ 2024-25 ਦੀ ਨਵੀਂ ਝੋਨੇ ਦੀ ਫ਼ਸਲ ਲਈ ਥਾਂ ਬਣਾਉਣ ਦੇ ਨਿਰਦੇਸ਼ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਪੰਜਾਬ ਸਰਕਾਰ ਅਤੇ ਭਾਰਤੀ ਖ਼ੁਰਾਕ ਨਿਗਮ (ਐਫ਼ਸੀਆਈ) ਨੂੰ ਜਵਾਬ ਦੇਣ ਦਾ ਹੁਕਮ ਦਿਤਾ ਹੈ। ਪਟੀਸ਼ਨ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਅਜੇ ਤਕ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਕੀਤੀ ਹੈ। ਜੇਕਰ ਫ਼ਸਲਾਂ ਦੀ ਖ਼ਰੀਦ ਸਮੇਂ ਸਿਰ ਨਾ ਹੋਈ ਤਾਂ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਸਮੇਂ ਸਿਰ ਨਹੀਂ ਹੋਵੇਗੀ। ਜੇਕਰ ਅਜਿਹਾ ਹੁੰਦਾ ਹੈ, ਤਾਂ ਫ਼ਸਲ ਲਈ ਰਸਮੀ ਅਤੇ ਗ਼ੈਰ-ਰਸਮੀ ਸਰੋਤਾਂ ਤੋਂ ਲਏ ਗਏ ਕਰਜ਼ੇ ਦੀ ਅਦਾਇਗੀ ਵਿਚ ਦੇਰੀ ਹੋਵੇਗੀ। ਜੇਕਰ ਅਜਿਹਾ ਹੁੰਦਾ ਹੈ ਤਾਂ ਨਵੀਂ ਫ਼ਸਲ ਲਈ ਨਕਦ ਕਰਜ਼ਾ ਮਿਲਣ ਵਿਚ ਹੋਰ ਦੇਰੀ ਹੋਵੇਗੀ। ਸੁਣਵਾਈ ਦੌਰਾਨ ਰਾਜ ਦੇ ਵਕੀਲ ਨੇ ਕਿਹਾ ਕਿ ਸਰਕਾਰ ਖ਼ਰੀਦ ਦੀ ਪ੍ਰਕਿਰਿਆ ’ਚ ਹੈ। ਹਾਈ ਕੋਰਟ ਨੇ ਇਸ ਸਬੰਧੀ ਅਗਲੀ ਸੁਣਵਾਈ ’ਤੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿਤੇ ਹਨ।

Advertisement
Advertisement
Advertisement
Advertisement
Scroll to Top