Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:45 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਗੈਰਕਾਨੂੰਨੀ ਖਣਨ ਦੇ ਖ਼ਾਤਮੇ ਅਤੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ ਉਪਲਬਧ ਕਰਵਾਉਣ ਲਈ ਵਚਨਬੱਧ: ਮੀਤ ਹੇਅਰ

ਦੁਆਰਾ: News ਪ੍ਰਕਾਸ਼ਿਤ :Wednesday, 14 June, 2023, 07:42 PM

ਮੀਤ ਹੇਅਰ ਨੇ ਖਣਨ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰੰਤਰ ਚੈਕਿੰਗ ਯਕੀਨੀ ਬਣਾਉਣ ਲਈ ਕਿਹਾ

ਖਣਨ ਮੰਤਰੀ ਨੇ ਕਮਰਸ਼ੀਅਲ ਮਾਈਨਿੰਗ ਸਾਈਟ ਸਬੰਧੀ ਠੇਕੇਦਾਰਾਂ ਤੇ ਕਰੱਸ਼ਰ ਮਾਲਕਾਂ ਨਾਲ ਵੀ ਕੀਤੀ ਮੀਟਿੰਗ

ਚੰਡੀਗੜ੍ਹ, 14 ਜੂਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੈਰਕਾਨੂੰਨੀ ਖਣਨ ਦੇ ਮੁਕੰਮਲ ਖ਼ਾਤਮੇ ਅਤੇ ਸੂਬਾ ਵਾਸੀਆਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੀ ਵਚਨਬੱਧਤਾ ਦੇ ਚੱਲਦਿਆਂ ਜਿੱਥੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਜਨਤਕ ਮਾਈਨਿੰਗ ਤੇ ਕਮਰਸ਼ੀਅਲ ਮਾਈਨਿੰਗ ਸਾਈਟ ਚਲਾਈਆਂ ਜਾ ਰਹੀਆਂ ਹਨ ਉੱਥੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਮੁਸਤੈਦ ਕੀਤਾ ਜਾ ਰਿਹਾ ਹੈ।

ਇਹ ਗੱਲ ਅੱਜ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਪੰਜਾਬ ਭਵਨ ਵਿਖੇ ਖਣਨ ਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਕਹੀ। ਇਸ ਤੋਂ ਪਹਿਲਾਂ ਉਨ੍ਹਾਂ ਬੀਤੀ ਸ਼ਾਮ ਕਮਰਸ਼ੀਅਲ ਮਾਈਨਿੰਗ ਸਾਈਟਾਂ ਸੰਬੰਧੀ ਠੇਕੇਦਾਰਾਂ ਅਤੇ ਕਰੱਸ਼ਰ ਮਾਲਕਾਂ ਨਾਲ ਵੀ ਮੀਟਿੰਗ ਕਰਕੇ ਨਿਰਦੇਸ਼ ਦਿੱਤੇ।

ਮੀਤ ਹੇਅਰ ਨੇ ਕਿਹਾ ਕਿ ਜ਼ਮੀਨੀ ਪੱਧਰ ਉਤੇ ਨਿਗਰਾਨੀ ਲਈ ਖਣਨ ਤੇ ਪੁਲਿਸ ਵਿਭਾਗ ਦੇ ਫੀਲਡ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾ ਕੇ ਨਿਰੰਤਰ ਚੈਕਿੰਗ ਯਕੀਨੀ ਬਣਾਈ ਜਾਵੇ। ਖਣਨ ਤੇ ਪੁਲਿਸ ਦੇ ਅਧਿਕਾਰੀ ਇਸ ਸੰਬੰਧੀ ਨਿਰੰਤਰ ਆਪਣੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜਣਗੇ।ਖਣਨ ਸਾਈਟ ਵਾਲੇ ਜ਼ਿਲ੍ਹਿਆਂ ਖਾਸ ਕਰਕੇ ਸਰਹੱਦੀ ਜ਼ਿਲਿਆਂ ਜਿੱਥੇ ਕੌਮਾਂਤਰੀ ਸਰਹੱਦ ਲੱਗਦੀ ਹੈ, ਉੱਥੇ ਗੈਰਕਾਨੂੰਨੀ ਖਣਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਪੁਲਿਸ ਵੱਲੋਂ ਖਣਨ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਆਪਣੇ 50 ਕਰਮੀ ਦਿੱਤੇ ਗਏ ਹਨ।

ਖਣਨ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉੱਤੇ ਵਿਭਾਗ ਵੱਲੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 55 ਜਨਤਕ ਮਾਈਨਿੰਗ ਸਾਈਟ ਸਫਲਤਾਪੂਰਵਕ ਚਲਾਉਣ ਤੋਂ ਬਾਅਦ ਹੁਣ ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਚਲਾਉਣ ਦੀ ਪੂਰੀ ਤਿਆਰੀ ਹੈ। 40 ਕਮਰਸ਼ੀਅਲ ਮਾਈਨਿੰਗ ਸਾਈਟ ਕਾਰਜਸ਼ੀਲ ਅਧੀਨ ਹੈ ਜਿਨ੍ਹਾਂ ਵਿੱਚੋਂ 19 ਨੂੰ ਸ਼ੁਰੂ ਕਰਨ ਲਈ ਸਭ ਕਾਰਵਾਈ ਮੁਕੰਮਲ ਹੈ ਅਤੇ ਬਾਕੀ ਵੀ ਜਲਦ ਕਰ ਲਈਆਂ ਜਾਣਗੀਆਂ।ਇਨ੍ਹਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ।ਇਸ ਸੰਬੰਧੀ ਬੀਤੀ ਸ਼ਾਮ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਸਪੱਸ਼ਟ ਕਹਿ ਦਿੱਤਾ ਕਿ ਲੋਕਾਂ ਨੂੰ ਸਸਤਾ ਰੇਤਾ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਮਾਮਲੇ ਵਿੱਚ ਕੋਈ ਵੀ ਕੋਤਾਹੀ ਅਤੇ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਵਿੱਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਤੇ ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਆਈ.ਜੀ.ਪੀ. ਹੈਡਕੁਆਟਰ ਸੁਖਚੈਨ ਸਿੰਘ ਗਿੱਲ ਤੇ ਡੀ.ਆਈ.ਜੀ. ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।



Scroll to Top