Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 6:51 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਲਗਾਈ ਐਨ. ਸੀ. ਪੀ. ਸੀ. ਆਰ. ਦੀ ਮਦਰੱਸਿਆਂ ਨੂੰ ਬੰਦ ਕਰਨ ਦੀ ਸਿਫ਼ਾਰਸ਼ `ਤੇ ਰੋਕ

ਸੁਪਰੀਮ ਕੋਰਟ ਨੇ ਲਗਾਈ ਐਨ. ਸੀ. ਪੀ. ਸੀ. ਆਰ. ਦੀ ਮਦਰੱਸਿਆਂ ਨੂੰ ਬੰਦ ਕਰਨ ਦੀ ਸਿਫ਼ਾਰਸ਼ `ਤੇ ਰੋਕ

ਸੁਪਰੀਮ ਕੋਰਟ ਨੇ ਲਗਾਈ ਐਨ. ਸੀ. ਪੀ. ਸੀ. ਆਰ. ਦੀ ਮਦਰੱਸਿਆਂ ਨੂੰ ਬੰਦ ਕਰਨ ਦੀ ਸਿਫ਼ਾਰਸ਼ `ਤੇ ਰੋਕ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਐਨ. ਸੀ. ਪੀ. ਸੀ. ਆਰ.) ਦੀ ਮਦਰੱਸਿਆਂ ਨੂੰ ਬੰਦ ਕਰਨ ਦੀ ਸਿਫ਼ਾਰਸ਼ `ਤੇ ਰੋਕ ਲਗਾ ਦਿੱਤੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਐਨ. ਸੀ. ਪੀ. ਸੀ. ਆਰ. ਦੀ ਸਿਫ਼ਾਰਸ਼ `ਤੇ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨੋਟਿਸ ਜਾਰੀ ਕੀਤਾ ਹੈ। ਚਾਰ ਹਫ਼ਤਿਆਂ ਬਾਅਦ ਮੁੜ ਸੁਣਵਾਈ ਹੋਵੇਗੀ।ਸੁਪਰੀਮ ਕੋਰਟ ਨੇ ਗੈਰ ਮਾਨਤਾ ਪ੍ਰਾਪਤ ਮਦਰੱਸਿਆਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਤਬਦੀਲ ਕਰਨ ਦੇ ਯੂਪੀ ਸਰਕਾਰ ਦੇ ਫੈਸਲੇ `ਤੇ ਵੀ ਰੋਕ ਲਗਾ ਦਿੱਤੀ ਹੈ। ਦਰਅਸਲ, ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਐਨ. ਸੀ. ਪੀ. ਸੀ. ਆਰ.) ਨੇ ਸਿੱਖਿਆ ਦੇ ਅਧਿਕਾਰ ਕਾਨੂੰਨ ਦੀ ਪਾਲਣਾ ਨਾ ਕਰਨ ਲਈ ਸਰਕਾਰੀ ਫੰਡ ਅਤੇ ਸਹਾਇਤਾ ਪ੍ਰਾਪਤ ਮਦਰੱਸਿਆਂ ਨੂੰ ਬੰਦ ਕਰਨ ਦੀ ਸਿਫਾਰਸ਼ ਕੀਤੀ ਸੀ।ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ ਨੇ ਆਪਣੀ ਤਾਜ਼ਾ ਰਿਪੋਰਟ ਵਿੱਚ ਮਦਰੱਸਿਆਂ ਦੇ ਕੰਮਕਾਜ `ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਸੀ ਅਤੇ ਕਿਹਾ ਸੀ ਕਿ ਜਦੋਂ ਤੱਕ ਉਹ ਸਿੱਖਿਆ ਦੇ ਅਧਿਕਾਰ ਕਾਨੂੰਨ ਦੀ ਪਾਲਣਾ ਨਹੀਂ ਕਰਦੇ ਹਨ ਤਾਂ ਸਰਕਾਰ ਦੁਆਰਾ ਉਨ੍ਹਾਂ ਨੂੰ ਦਿੱਤੇ ਜਾਂਦੇ ਫੰਡਾਂ ਨੂੰ ਰੋਕ ਦਿੱਤਾ ਜਾਵੇ।

Advertisement
Advertisement
Advertisement
Advertisement
Scroll to Top