Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:09 am

+91 90915 01313 , +91 90916 01313

punjabbanni@gmail.com
punjabbani@yahoo.com

ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਆ ਜਾਵੇਗਾ

ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਆ ਜਾਵੇਗਾ

ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਆ ਜਾਵੇਗਾ
ਪਟਿਆਲਾ : ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਜ਼ੀਰ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਬੱਚਿਆਂ ਨੂੰ ਪਟਾਕਿਆਂ ਤੋਂ ਰਹਿਤ ਗਰੀਨ ਦੀਵਾਲੀ ਮਨਾਉਣ ਅਤੇ ਕਿਸਾਨਾ ਨੂੰ ਜੀਰੀ ਦੀ ਪ੍ਰਾਲੀ ਨ ਜਲਾਉਣ ਲਈ ਪ੍ਰੇਰਿਆ ਜਾਵੇਗਾ ਤਾਂ ਜੋ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਪਟਾਕਿਆਂ ਅਤੇ ਪ੍ਰਾਲੀ ਦਾ ਧੂੰਆਂ ਹਵਾ ਨੂੰ ਪ੍ਰਦੂਸ਼ਤ ਕਰਦਾ ਹੈ। ਪ੍ਰਦੂਸ਼ਣ ਕਰਕੇ ਸਾਹ ਲੈਣ ਦੀ ਤਕਲੀਫ ਹੁੰਦੀ ਹੈ। ਜ਼ਮੀਨ ਵਿੱਚ ਫ਼ਸਲਾਂ ਲਈ ਲਾਭਦਾਇਕ ਜੀਵ ਜੰਤੂ ਮਰ ਜਾਂਦੇ ਹਨ। ਸਾਹ ਦੀਆਂ ਬੀਮਾਰੀਆਂ ਵਿੱਚ ਵਾਧਾ ਹੁੰਦਾ ਹੈ। ਇਸ ਮੀਟਿੰਗ ਵਿੱਚ ਕੁਲਜੀਤ ਸਿੰਘ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਆਪਣੇ ਜੀਵਨ ਦੌਰਾਨ ਹੋਏ ਖੱਟੇ ਮਿੱਠੇ ਤਜ਼ਰਬਿਆਂ ਬਾਰੇ ਜਾਣਕਾਰੀ ਦਿੱਤੀ। ਨਰਾਤਾ ਸਿੰਘ ਸਿੱਧੂ ਦਾ 89ਵਾਂ ਅਤੇ ਉਸਦੀ ਪਤਨੀ ਨਸੀਬ ਕੌਰ ਸਿੱਧੂ ਦਾ 87ਵਾਂ ਜਨਮ ਦਿਨ ਕੇਕ ਕੱਟਕੇ ਮਨਾਇਆ ਗਿਆ। ਲੋਕ ਸੰਪਰਕ ਪਰਿਵਾਰ ਵੱਲੋਂ ਨਰਾਤਾ ਸਿੰਘ ਸਿੱਧੂ ਅਤੇ ਨਸੀਬ ਕੌਰ ਸਿੱਧੂ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਤੰਦਰੁਸਤ ਤੇ ਲੰਬੀ ਉਮਰ ਦੀ ਕਾਮਨਾ ਕੀਤੀ ਗਈ। ਨਰਾਤਾ ਸਿੰਘ ਸਿੱਧੂ ਨੇ ਦੁਪਹਿਰ ਦੇ ਖਾਣੇ ਦਾ ਇੰਤਜ਼ਾਮ ਕੀਤਾ । ਇਸ ਮੌਕੇ ‘ਤੇ ਸੁਰਜੀਤ ਸਿੰਘ ਸੈਣੀ ਪ੍ਰਧਾਨ, ਉਜਾਗਰ ਸਿੰਘ, ਸੁਰਜੀਤ ਸਿੰਘ ਦੁੱਖੀ, ਕੁਲਜੀਤ ਸਿੰਘ, ਪਰਮਜੀਤ ਕੌਰ ਸੋਢੀ, ਅਸ਼ੋਕ ਕੁਮਾਰ ਸ਼ਰਮਾ, ਸ਼ਾਮ ਸੁੰਦਰ , ਨਵਲ ਕਿਸ਼ੋਰ, ਪਰਮਜੀਤ ਸਿੰਘ ਸੇਠੀ, ਬਿਮਲ ਕੁਮਾਰ ਚਕੋਤਰਾ, ਜੀ ਪੀ ਸਿੰਘ, ਵਜ਼ੀਰ ਸਿੰਘ, ਜੀ ਆਰ ਕੁਮਰਾ ਤੇ ਅਮਰਜੀਤ ਕੌਰ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top