Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:03 am

+91 90915 01313 , +91 90916 01313

punjabbanni@gmail.com
punjabbani@yahoo.com

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਸਿਧਾਂਤ ਲੋਕਾਂ ਨੂੰ ਸਮਾਜ ’ਚ ਬਰਾਬਰੀ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ- ਲਾਲ ਚੰਦ ਕਟਾਰੂਚੱਕ

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਸਿਧਾਂਤ ਲੋਕਾਂ ਨੂੰ ਸਮਾਜ ’ਚ ਬਰਾਬਰੀ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ- ਲਾਲ ਚੰਦ ਕਟਾਰੂਚੱਕ

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਸਿਧਾਂਤ ਲੋਕਾਂ ਨੂੰ ਸਮਾਜ ’ਚ ਬਰਾਬਰੀ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ- ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਪਠਾਨਕੋਟ, 17 ਅਕਤੂਬਰ : ਕੈਬਨਿਟ ਮੰਤਰੀ ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਉੱਤੇ ਅੱਜ ਵਾਲਮੀਕਿ ਚੌਂਕ ਵਿਖੇ ਆਯੋਜਿਤ ਵਿਸ਼ੇਸ਼ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਨੂੰ ਨਮਨ ਕੀਤੀ। ਉਹ ਇਸ ਮੌਕੇ ਆਯੋਜਿਤ ਹਵਨ ਵਿੱਚ ਵੀ ਸ਼ਾਮਿਲ ਹੋਏ । ਕੈਬਨਿਟ ਮੰਤਰੀ ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਸਿਧਾਂਤ ਲੋਕਾਂ ਨੂੰ ਸਮਾਜ ’ਚ ਬਰਾਬਰੀ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਹਨ। ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ, ਜਿਨ੍ਹਾਂ ਆਪਣੀ ਮਹਾਨ ਰਚਨਾ ਰਾਮਾਇਣ ਰਾਹੀਂ ਬਦੀ ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪਵਿੱਤਰ ਗ੍ਰੰਥ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾ ਰਿਹਾ ਹੈ ਤੇ ਲੋਕਾਂ ਲਈ ਨੈਤਿਕ ਜੀਵਨ ਦਾ ਚਾਨਣ ਮੁਨਾਰਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਭਗਵਾਨ ਵਾਲਮੀਕਿ ਜੀ ਮਹਾਰਾਜ ਜੀ ਦੇ ਫਲਸਫ਼ੇ ਨੂੰ ਪ੍ਰਸਾਰਿਤ ਕਰਨ ’ਚ ਸਹਾਈ ਹੁੰਦੇ ਹਨ ਸਗੋਂ ਸਾਡੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਵੱਲੋਂ ਦਰਸਾਏ ਨੈਤਿਕ ਕਦਰਾਂ-ਕੀਮਤਾਂ ਵਾਲੇ ਮਾਰਗ ’ਤੇ ਤੋਰਨ ਲਈ ਚਾਨਣ ਮੁਨਾਰੇ ਦੀ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀ ਵਿਰਾਸਤ ਨੂੰ ਕਾਇਮ ਰੱਖਣ ਲਈ ਹਰ ਸਾਲ ਅਜਿਹੇ ਸਮਾਗਮ ਕਰਵਾਉਣ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ । ਇਸ ਮੌਕੇ ਤੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਜੀ ਨੂੰ ਪ੍ਰਬੰਧਕਾਂ ਵਲੋਂ ਭਗਵਾਨ ਵਾਲਮੀਕਿ ਜੀ ਦੀ ਯਾਦਗਾਰੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਾਲਮੀਕਿ ਚੌਕ ਦੇ ਆਧੁਨਿਕਰਨ ਲਈ ਨਗਰ ਨਿਗਮ ਤੋਂ 5 ਲੱਖ ਰੁਪਏ ਗਰਾਂਟ ਦੇਣ ਦਾ ਐਲਾਨ ਕੀਤਾ ।

Advertisement
Advertisement
Advertisement
Advertisement
Scroll to Top