Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 2:18 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਐਸ.ਪੀ.ਸੀ.ਐਲ ਵੱਲੋਂ ਬਿਜਲੀ ਖਪਤਕਾਰਾਂ ਲਈ ਹੈਲਪਲਾਈਨ ਨੰਬਰ ਜਾਰੀ

ਪੀ.ਐਸ.ਪੀ.ਸੀ.ਐਲ ਵੱਲੋਂ ਬਿਜਲੀ ਖਪਤਕਾਰਾਂ ਲਈ ਹੈਲਪਲਾਈਨ ਨੰਬਰ ਜਾਰੀ

ਪੀਕ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪੁਖਤਾ ਪ੍ਰਬੰਧ ਕੀਤੇ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 10 ਜੂਨ:

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਝੋਨੇ ਦੇ ਸੀਜ਼ਨ ਦੌਰਾਨ ਅੱਜ (10 ਜੂਨ) ਤੋਂ ਪੰਜਾਬ ਦੇ ਲਗਭਗ 14 ਲੱਖ ਖੇਤੀਬਾੜੀ ਟਿਊਬਵੈਲ ਖਪਤਕਾਰਾਂ ਨੂੰ ਰੋਜ਼ਾਨਾ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਪੀ.ਐਸ.ਪੀ.ਸੀ.ਐਲ. ਨੇ ਪੀਕ ਦੌਰਾਨ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ। ਝੋਨੇ ਦੇ ਸੀਜ਼ਨ ਦੌਰਾਨ ਰਾਜ ਵਿੱਚ ਖੇਤੀਬਾੜੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ, ਪੀ.ਐਸ.ਪੀ.ਸੀ.ਐਲ. ਨੇ ਸੂਬੇ ਭਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਬਿਜਲੀ ਸਪਲਾਈ ਦੀ ਸਥਿਤੀ ਸਬੰਧੀ ਅਪਡੇਟ ਲਈ ਜ਼ੋਨਲ ਪੱਧਰ ‘ਤੇ ਅਤੇ ਮੁੱਖ ਦਫ਼ਤਰ ਪਟਿਆਲਾ ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖਪਤਕਾਰਾਂ ਦੀ ਸਹੂਲਤ ਲਈ ਇਨ੍ਹਾਂ ਕੇਂਦਰਾਂ ਦੇ ਹੈਲਪਲਾਈਨ ਨੰਬਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਰਡਰ ਜ਼ੋਨ (ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ) ਲਈ ਹੈਲਪਲਾਈਨ ਨੰਬਰ 0183-2212425, 96461-82959, ਉੱਤਰੀ ਜ਼ੋਨ (ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਹੁਸ਼ਿਆਰਪੁਰ) ਲਈ 96461-16679, 9646114414, 0181-2220924, ਦੱਖਣੀ ਜ਼ੋਨ (ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ, ਮੋਹਾਲੀ) ਲਈ 96461-48833, 96461-46400, ਪੱਛਮੀ ਜ਼ੋਨ (ਬਠਿੰਡਾ, ਫਰੀਦਕੋਟ, ਮੁਕਤਸਰ, ਫਿਰੋਜ਼ਪੁਰ, ਮੋਗਾ, ਮਾਨਸਾ, ਫਾਜ਼ਿਲਕਾ) ਲਈ 96466-96300, 96461-85267, ਕੇਂਦਰੀ ਜ਼ੋਨ (ਲੁਧਿਆਣਾ, ਖੰਨਾ, ਫਤਹਿਗੜ੍ਹ ਸਾਹਿਬ) ਲਈ 96461-22070, 96461-22158 ਅਤੇ ਪੀ.ਐਸ.ਪੀ.ਸੀ.ਐਲ. ਹੈੱਡਕੁਆਰਟਰ ਪਟਿਆਲਾ ਵਿਖੇ ਸੈਂਟਰਲਾਈਜ਼ਡ ਸ਼ਿਕਾਇਤ ਕੇਂਦਰ ਲਈ 96461-06835, 96461-06836 ਹੈ।

ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਹੁਣ ਪੀ.ਐਸ.ਪੀ.ਸੀ.ਐਲ. ਦੇ ਖਪਤਕਾਰ ਪੀ.ਐਸ.ਪੀ.ਸੀ.ਐਲ. ਦੇ ਟੋਲ ਫਰੀ ਨੰਬਰ 1800-180-1512 ‘ਤੇ ਮਿਸ ਕਾਲ ਦੇ ਕੇ ਜਾਂ 9646101912 ‘ਤੇ ਵਟਸਐਪ ਮੈਸੇਜ ਭੇਜ ਕੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫ਼ੋਨ ਨੰਬਰਾਂ ਤੋਂ ਇਲਾਵਾ ਖਪਤਕਾਰ ਫ਼ੋਨ ਨੰਬਰ 1912 ਜ਼ਰੀਏ SMS ਜਾਂ ਫ਼ੋਨ ਕਾਲ ਰਾਹੀਂ ਵੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

Advertisement
Advertisement
Advertisement
Advertisement
Scroll to Top