Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 8:07 am

+91 90915 01313 , +91 90916 01313

punjabbanni@gmail.com
punjabbani@yahoo.com

ਲਾਰੈਂਸ ਬਿਸ਼ਨੋਈ ਗੈਂਗ ਨੇ ਮੁੰਬਈ ਟ੍ਰੈਫਿਕ ਪੁਲਸ ਦੇ ਵਟਸਐਪ ਨੰਬਰ ‘ਤੇ ਮੈਸੇਜ ਭੇਜ ਸਲਮਾਨ ਖਾਨ ਤੋਂ ਕੀਤੀ 5 ਕਰੋੜ ਰੁਪਏ ਦੀ ਮੰਗ

ਲਾਰੈਂਸ ਬਿਸ਼ਨੋਈ ਗੈਂਗ ਨੇ ਮੁੰਬਈ ਟ੍ਰੈਫਿਕ ਪੁਲਸ ਦੇ ਵਟਸਐਪ ਨੰਬਰ ‘ਤੇ ਮੈਸੇਜ ਭੇਜ ਸਲਮਾਨ ਖਾਨ ਤੋਂ ਕੀਤੀ 5 ਕਰੋੜ ਰੁਪਏ ਦੀ ਮੰਗ

ਲਾਰੈਂਸ ਬਿਸ਼ਨੋਈ ਗੈਂਗ ਨੇ ਮੁੰਬਈ ਟ੍ਰੈਫਿਕ ਪੁਲਸ ਦੇ ਵਟਸਐਪ ਨੰਬਰ ‘ਤੇ ਮੈਸੇਜ ਭੇਜ ਸਲਮਾਨ ਖਾਨ ਤੋਂ ਕੀਤੀ 5 ਕਰੋੜ ਰੁਪਏ ਦੀ ਮੰਗ
ਮੁੰਬਈ : ਭਾਰਤ ਦੇ ਮਹਾਨਗਰ ਮੁੰਬਈ ਟ੍ਰੈਫਿਕ ਪੁਲਸ ਦੇ ਵਟਸਐਪ ਨੰਬਰ ਤੇ ਲਾਰੈਂਸ ਬਿਸ਼ਨੋਈ ਗੈਂਗ ਵਲੋਂ ਇਕ ਮੈਸੇਜ ਭੇਜ ਕੇ ਜਿੰਦਾ ਰਹਿਣ ਅਤੇ ਬਿਸ਼ਨੋਈ ਗੈਂਗ ਨਾਲ ਦੁਸ਼ਮਣੀ ਖਤਕ ਕਰਨ ਦੇ ਚਲਦਿਆਂ ਸਲਮਾਨ ਖਾਨ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੇਸ਼ ਭੇਜਣ ਵਾਲੇ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਹਵਾਲੇ ਨਾਲ ਕਿਹਾ ਹੈ ਕਿ ਜੇਕਰ ਸਲਮਾਨ ਖਾਨ ਜਿੰਦਾ ਰਹਿਣਾ ਚਾਹੁੰਦੇ ਹਨ ਅਤੇ ਲਾਰੇਂਸ ਬਿਸ਼ਨੋਈ ਗੈਂਗ ਨਾਲ ਆਪਣੀ ਦੁਸ਼ਮਣੀ ਖਤਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 5 ਕਰੋੜ ਰੁਪਏ ਦਾ ਭੁਗਤਾਨ ਕਰਨਾ ਹੋਵੇਗਾ। ਇਸਨੂੰ ਹਲਕੇ ਵਿੱਚ ਲੈਣ ਦੀ ਗਲਤੀ ਨਾ ਕਰੋ। ਮੈਸੇਜ ‘ਚ ਕਿਹਾ ਗਿਆ ਸੀ ਕਿ ਜੇਕਰ ਉਸ ਨੇ ਪੈਸੇ ਨਾ ਦਿੱਤੇ ਤਾਂ ਉਸ ਦੀ ਹਾਲਤ ਬਾਬਾ ਸਿੱਦੀਕੀ ਤੋਂ ਵੀ ਮਾੜੀ ਹੋ ਜਾਵੇਗੀ। ਮੁੰਬਈ ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਲਮਾਨ ਅਪ੍ਰੈਲ ਤੋਂ ਹੀ ਲਾਰੇਂਸ ਬਿਸ਼ਨੋਈ ਗੈਂਗ ਦੇ ਰਾਡਾਰ ‘ਤੇ ਹਨ। ਅਦਾਕਾਰ ਨੇ ਇਸ ਮਾਮਲੇ ਨੂੰ ਲੈ ਕੇ 4 ਜੂਨ ਨੂੰ ਮੁੰਬਈ ਪੁਲਿਸ ਦੇ ਸਾਹਮਣੇ ਬਿਆਨ ਵੀ ਦਰਜ ਕਰਵਾਇਆ ਹੈ। ਇਸ ਬਿਆਨ ਮੁਤਾਬਕ ਲਾਰੇਂਸ ਬਿਸ਼ਨੋਈ ਨੇ ਆਪਣੇ ਗੈਂਗ ਦੇ ਮੈਂਬਰਾਂ ਦੀ ਮਦਦ ਨਾਲ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਅਭਿਨੇਤਾ ਦੇ ਅਨੁਸਾਰ, ਉਹ ਉਸਨੂੰ ਅਤੇ ਉਸਦੇ ਪਰਿਵਾਰ ਦੇ ਮੈਂਬਰਾਂ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ। ਪੁਲਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਪੁਲਸ ਨੇ ਚਾਰਜਸ਼ੀਟ ਵਿੱਚ ਦਾਅਵਾ ਕੀਤਾ ਸੀ ਕਿ ਲਾਰੇਂਸ ਨੇ ਸਲਮਾਨ ਨੂੰ ਮਾਰਨ ਲਈ 6 ਲੋਕਾਂ ਨੂੰ 20 ਲੱਖ ਰੁਪਏ ਦਿੱਤੇ ਸਨ। ਇਸ ਗਿਰੋਹ ਨੇ ਅਦਾਕਾਰ ਸਲਮਾਨ ਖਾਨ ਨੂੰ ਮਾਰਨ ਲਈ 25 ਲੱਖ ਰੁਪਏ ਦੀ ਸੁਪਾਰੀ ਲਈ ਸੀ।

Advertisement
Advertisement
Advertisement
Advertisement
Scroll to Top