Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 4:17 am

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਸਲਾਹਕਾਰ ਪੰਜਾਬ ਅਰਬਿੰਦ ਮੋਦੀ ਦਿੱਤੀ ਸਰਕਾਰ ਨੂੰ ਆਮਦਨ ਦੇ ਨਵੇਂ ਵਸੀਲੇ ਪੈਦਾ ਹੋਣ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ

ਵਿੱਤ ਸਲਾਹਕਾਰ ਪੰਜਾਬ ਅਰਬਿੰਦ ਮੋਦੀ ਦਿੱਤੀ ਸਰਕਾਰ ਨੂੰ ਆਮਦਨ ਦੇ ਨਵੇਂ ਵਸੀਲੇ ਪੈਦਾ ਹੋਣ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ

ਵਿੱਤ ਸਲਾਹਕਾਰ ਪੰਜਾਬ ਅਰਬਿੰਦ ਮੋਦੀ ਦਿੱਤੀ ਸਰਕਾਰ ਨੂੰ ਆਮਦਨ ਦੇ ਨਵੇਂ ਵਸੀਲੇ ਪੈਦਾ ਹੋਣ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ
ਚੰੰਡੀਗੜ੍ਹ : ਪੰਜਾਬ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਬੀਤੇ ਦਿਨੀਂ ਨਵ-ਨਿਯੁਕਤ ਵਿੱਤੀ ਸਲਾਹਕਾਰ ਅਰਬਿੰਦ ਮੋਦੀ ਨੇ ਪੰਜਾਬ ਸਰਕਾਰ ਨੂੰ ਸੂਬੇ ਵਿਚ ਨਵੇਂ ਟੈਕਸ ਲਗਾ ਕੇ ਆਮਦਨ ਦੇ ਨਵੇਂ ਵਸੀਲੇ ਪੈਦਾ ਹੋਣ ਦੀਆਂ ਸੰਭਾਵਨਾਵਾਂ ਦੀ ਜਾਣਕਾਰੀ ਦਿੱਤੀ ਹੈ। ਉਕਤ ਮੀਟਿੰਗ ਜਿਸਦੀ ਅਗਵਾਈ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਨੇ ਕੀਤੀ ਕਰੀਬ ਇਕ ਘੰਟਾ ਚੱਲੀ ਤੇ ਇਸ ਮੀਟਿੰਗ ’ਚ ਵਿੱਤ ਵਿਭਾਗ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਪੂਰੀ ਤਰ੍ਹਾਂ ਵਿਚਾਰ-ਵਟਾਂਦਰੇ ਤੱਕ ਹੀ ਸੀਮਤ ਰਹੀ।ਮੁੱਖ ਸਲਾਹਕਾਰ ਨੇ ਸੂਬੇ ਵਿਚ ਪੈਨਸ਼ਨ ਪ੍ਰਾਪਤ ਕਰਨ ਵਾਲੇ ਪੈਨਸ਼ਨਰਾਂ ਦੇ ਅੰਕੜੇ ’ਤੇ ਉਂਗਲ ਉਠਾਈ ਹੈ ਅਤੇ ਪੈਨਸ਼ਨਰਾਂ ਦੀ ਗਿਣਤੀ ਦੀ ਸਮੀਖਿਆ ਕਰਨ ਵਾਸਤੇ ਕਿਹਾ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੀ ਗਿਣਤੀ ਜ਼ਿਆਦਾ ਹੈ ਅਤੇ ਇਸ ਦੀ ਸਮੀਖਿਆ ਪਹਿਲ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ। ਸੂਬੇ ਵਿਚ ਤਿੰਨ ਲੱਖ ਪੈਨਸ਼ਨਰ ਹਨ ਜਿਨ੍ਹਾਂ ਨੂੰ ਪੈਨਸ਼ਨ ਅਤੇ ਹੋਰ ਸੇਵਾਮੁਕਤੀ ਲਾਭ ਵਜੋਂ ਪ੍ਰਤੀ ਮਹੀਨਾ 1650 ਕਰੋੜ ਰੁਪਏ ਮਿਲਦੇ ਹਨ। ਪੈਨਸ਼ਨ ਅਤੇ ਹੋਰ ਲਾਭਾਂ ਵਿਚ ਇੱਕ ਹਜ਼ਾਰ ਕਰੋੜ ਦਾ ਇਜ਼ਾਫਾ ਹੋਣ ਦੀ ਉਮੀਦ ਹੈ।ਵਿੱਤੀ ਸਲਾਹਕਾਰ ਨੇ ਇਨ੍ਹਾਂ ਪੈਨਸ਼ਨਰਾਂ ’ਚੋਂ 25 ਹਜ਼ਾਰ ’ਤੇ ਸ਼ੱਕ ਜ਼ਾਹਰ ਕੀਤਾ ਹੈ। ਮੀਟਿੰਗ ਵਿਚ ਪੈਨਸ਼ਨ ਵੰਡਣ ਵਾਲੇ ਤਿੰਨ ਬੈਂਕਾਂ ਐੱਸਬੀਆਈ, ਕੇਨਰਾ ਬੈਂਕ ਅਤੇ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀ ਵੀ ਸ਼ਾਮਲ ਸਨ ਜਿਨ੍ਹਾਂ ਕਿਹਾ ਕਿ ਉਹ ਹਰ ਵਰ੍ਹੇ ਪੈਨਸ਼ਨਰ ਤੋਂ ਜੀਵਨ ਸਰਟੀਫਿਕੇਟ ਲੈਂਦੇ ਹਨ ਜਿਸ ਕਰਕੇ ਗਿਣਤੀ ਵਿਚ ਕੋਈ ਅੰਤਰ ਨਹੀਂ ਹੋ ਸਕਦਾ ਹੈ। ਮੀਟਿੰਗ ਵਿਚ ਬੈਂਕਰਾਂ ਨੂੰ ਪੈਨਸ਼ਨਰਾਂ ਦੇ ਆਧਾਰ ਕਾਰਡ, ਪੈਨ ਕਾਰਡ ਅਤੇ ਸੇਵਾਮੁਕਤੀ ਆਦਿ ਦੇ ਵੇਰਵਿਆਂ ਦੇ ਆਧਾਰ ’ਤੇ ਗਿਣਤੀ ਦੀ ਮੁੜ ਪੁਸ਼ਟੀ ਕਰਨ ਵਾਸਤੇ ਕਿਹਾ ਗਿਆ ਹੈ।ਅਰਬਿੰਦ ਮੋਦੀ ਨੇ ਪਹਿਲੇ ਮਸ਼ਵਰੇ ਤਹਿਤ ਪੰਜਾਬ ਦੇ ਆੜ੍ਹਤੀਆਂ ’ਤੇ 18 ਫ਼ੀਸਦੀ ਜੀਐੱਸਟੀ ਲਗਾਏ ਜਾਣ ਨੂੰ ਅੱਜ ਦੇ ਵਿਚਾਰ-ਵਟਾਂਦਰੇ ਦਾ ਹਿੱਸਾ ਬਣਾਇਆ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਾਲਾਨਾ ਕਰੀਬ 80 ਹਜ਼ਾਰ ਕਰੋੜ ਦੀ ਜਿਣਸ ਦੀ ਵੇਚ-ਵੱਟਤ ਹੁੰਦੀ ਹੈ ਜਿਸ ’ਤੇ ਆੜ੍ਹਤੀਆਂ ਨੂੰ 46 ਰੁਪਏ ਪ੍ਰਤੀ ਕੁਇੰਟਲ ਦੇ ਲਿਹਾਜ਼ ਨਾਲ ਆੜ੍ਹਤ ਮਿਲਦੀ ਹੈ। ਆੜ੍ਹਤ ਦਾ ਕਾਰੋਬਾਰ ਸਰਵਿਸ ਦੇ ਘੇਰੇ ਵਿਚ ਆਉਂਦਾ ਹੈ ਜਿਸ ’ਤੇ 18 ਫ਼ੀਸਦੀ ਜੀਐੱਸਟੀ ਲਗਾਈ ਜਾ ਸਕਦੀ ਹੈ। ਮੋਦੀ ਨੇ ਕਿਹਾ ਕਿ ਆੜ੍ਹਤ ’ਤੇ ਜੀਐੱਸਟੀ ਲਗਾਏ ਜਾਣ ਨਾਲ ਸੂਬਾ ਸਰਕਾਰ ਨੂੰ ਕਰੀਬ 400 ਕਰੋੜ ਦੀ ਆਮਦਨ ਹੋ ਸਕਦੀ ਹੈ। ਸੂਤਰਾਂ ਮੁਤਾਬਕ ਵਿੱਤ ਮੰਤਰੀ ਹਰਪਾਲ ਸਿੰਘ ਨੇ ਇਸ ਮਸ਼ਵਰੇ ’ਤੇ ਕੋਈ ਹੁੰਗਾਰਾ ਨਹੀਂ ਭਰਿਆ ਹੈ।ਦੂਸਰਾ ਮਸ਼ਵਰਾ ਇਹ ਸੀ ਕਿ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਨਾਲ ਹੁੰਦੇ ਮੁਨਾਫ਼ੇ ’ਤੇ 18 ਫ਼ੀਸਦੀ ਜੀਐੱਸਟੀ ਲਾਇਆ ਜਾ ਸਕਦਾ ਹੈ। ਅਰਬਿੰਦ ਮੋਦੀ ਨੇ ਮਾਈਨਿੰਗ ਦੇ ਕਾਰੋਬਾਰ ’ਚੋਂ ਕਰੀਬ ਇੱਕ ਹਜ਼ਾਰ ਕਰੋੜ ਦੀ ਹੋਰ ਆਮਦਨ ਹੋਣ ਦਾ ਵੀ ਅਨੁਮਾਨ ਲਾਇਆ ਹੈ।
ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਅਰਬਿੰਦ ਮੋਦੀ ਨੂੰ ਕੈਬਨਿਟ ਰੈਂਕ ਦੇ ਕੇ ਵਿੱਤੀ ਸਲਾਹਕਾਰ ਨਿਯੁਕਤ ਕੀਤਾ ਹੈ ਤਾਂ ਜੋ ਸੂਬੇ ਨੂੰ ਵਿੱਤੀ ਸੰਕਟ ’ਚੋਂ ਬਾਹਰ ਕੱਢਿਆ ਜਾ ਸਕੇ।ਅਰਬਿੰਦ ਮੋਦੀ ਨੇ ਮੀਟਿੰਗ ਦੌਰਾਨ ਇਸ ਗੱਲ ’ਤੇ ਵੀ ਇਤਰਾਜ਼ ਕੀਤਾ ਕਿ ਦਿੱਲੀ ਸਰਕਾਰ ਲੋਕਾਂ ਨੂੰ 200 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ ਦੇ ਰਹੀ ਹੈ ਤਾਂ ਫਿਰ ਪੰਜਾਬ ਸਰਕਾਰ 300 ਯੂਨਿਟ ਕਿਉਂ ਦੇ ਰਹੀ ਹੈ। ਉਨ੍ਹਾਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ’ਤੇ ਉਲਟਾ ਤਰਕ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਦੂਸਰੇ ਸੂਬਿਆਂ ਦੇ ਮੁਕਾਬਲੇ ਪੰਜਾਬ ਵਿਚ ਸਬਸਿਡੀ ਘੱਟ ਦਿੱਤੀ ਜਾ ਰਹੀ ਹੈ ਜਦੋਂ ਕਿ ਰੌਲਾ-ਰੱਪਾ ਇਹ ਪੈ ਰਿਹਾ ਹੈ ਕਿ ਸੂਬਾ ਸਭ ਤੋਂ ਵੱਧ ਸਬਸਿਡੀ ਦੇ ਰਿਹਾ ਹੈ। ਵਿੱਤੀ ਸਲਾਹਕਾਰ ਨੇ ਪੂੰਜੀ ਖਰਚਾ ਵਧਾਏ ਜਾਣ ਦੀ ਸਲਾਹ ਵੀ ਦਿੱਤੀ ਹੈ ਜਿਸ ਤਹਿਤ ਸੜਕਾਂ, ਹਸਪਤਾਲ, ਕਾਲਜ ਆਦਿ ਬਣਾਏ ਜਾਣ ਦੀ ਗੱਲ ਵੀ ਆਖੀ ਗਈ।

Advertisement
Advertisement
Advertisement
Advertisement
Scroll to Top