Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:01 am

+91 90915 01313 , +91 90916 01313

punjabbanni@gmail.com
punjabbani@yahoo.com

ਸੂਬੇ ਤੇ ਯੂਟੀਜ਼ ਵਿਚਾਰ ਅਧੀਨ ਕੈਦੀਆਂ ਅਤੇ ਜੇਲ੍ਹਾਂ ਵਿੱਚ ਕੈਦੀਆਂ ਦੀ ਭੀੜ ਨੂੰ ਘਟਾਉਣ ਲਈ ਲੋੜੀਂਦੇ ਕਦਮ ਚੁੱਕੇ : ਕੇਂਦਰੀ ਗ੍ਰਹਿ ਮੰਤਰਾਲਾ

ਸੂਬੇ ਤੇ ਯੂਟੀਜ਼ ਵਿਚਾਰ ਅਧੀਨ ਕੈਦੀਆਂ ਅਤੇ ਜੇਲ੍ਹਾਂ ਵਿੱਚ ਕੈਦੀਆਂ ਦੀ ਭੀੜ ਨੂੰ ਘਟਾਉਣ ਲਈ ਲੋੜੀਂਦੇ ਕਦਮ ਚੁੱਕੇ : ਕੇਂਦਰੀ ਗ੍ਰਹਿ ਮੰਤਰਾਲਾ

ਸੂਬੇ ਤੇ ਯੂਟੀਜ਼ ਵਿਚਾਰ ਅਧੀਨ ਕੈਦੀਆਂ ਅਤੇ ਜੇਲ੍ਹਾਂ ਵਿੱਚ ਕੈਦੀਆਂ ਦੀ ਭੀੜ ਨੂੰ ਘਟਾਉਣ ਲਈ ਲੋੜੀਂਦੇ ਕਦਮ ਚੁੱਕੇ : ਕੇਂਦਰੀ ਗ੍ਰਹਿ ਮੰਤਰਾਲਾ
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਤੇ ਯੂਟੀਜ਼ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐੱਨਐੱਸਐੱਸ) 2023 ਦੀ ਵਿਸ਼ੇਸ਼ ਵਿਵਸਥਾ ਨੂੰ ਲਾਗੂ ਕਰਨ, ਵਿਚਾਰ ਅਧੀਨ ਕੈਦੀਆਂ ਅਤੇ ਜੇਲ੍ਹਾਂ ਵਿੱਚ ਕੈਦੀਆਂ ਦੀ ਭੀੜ ਨੂੰ ਘਟਾਉਣ ਲਈ ਲੋੜੀਂਦੇ ਕਦਮ ਚੁੱਕਣ। ਗ੍ਰਹਿ ਮੰਤਰਾਲੇ ਨੇ ਪੱਤਰ ਵਿਚ ਕਿਹਾ ਹੈ ਕਿ ਜੇਲ੍ਹਾਂ ਵਿੱਚ ਕੈਦੀਆਂ ਦੀ ਭੀੜ ਤੇ ਵਿਚਾਰ ਅਧੀਨ ਕੈਦੀਆਂ ਦੀ ਗਿਣਤੀ ਵਧਣਾ ਚਿੰਤਾ ਦਾ ਵਿਸ਼ਾ ਹੈ। ਇਨ੍ਹਾਂ ਕੈਦੀਆਂ ਦੀ ਲੰਬੀ ਨਜ਼ਰਬੰਦੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਕੇਂਦਰ ਕਈ ਕਦਮ ਚੁੱਕ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਹਵਾਲਾ ਦਿੰਦਿਆਂ ਕਿਹਾ ਕਿ ਬੀਐਨਐਸਐਸ ਦੀ ਧਾਰਾ 479 (1) ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਹੋ ਗਈ ਹੈ। ਇਸ ਦੇ ਸੈਕਸ਼ਨ 79 ਅਨੁਸਾਰ ਜੇਕਰ ਕੋਈ ਵਿਚਾਰ ਅਧੀਨ ਕੈਦੀ ਉਸ ਦੇ ਅਪਰਾਧ ਲਈ ਨਿਰਧਾਰਤ ਸਜ਼ਾ ਦਾ ਅੱਧੇ ਹਿੱਸੇ ਤੋਂ ਜ਼ਿਆਦਾ ਜੇਲ੍ਹ ਵਿਚ ਨਜ਼ਰਬੰਦ ਰਹਿੰਦਾ ਹੈ ਤਾਂ ਉਸ ਨੂੰ ਅਦਾਲਤ ਵੱਲੋਂ ਜ਼ਮਾਨਤ ’ਤੇ ਰਿਹਾਅ ਕੀਤਾ ਜਾਵੇਗਾ। ਹਾਲਾਂਕਿ ਮੌਤ ਦੀ ਸਜ਼ਾ ਜਾਂ ਉਮਰ ਕੈਦ ਵਿੱਚ ਇਹ ਰਾਹਤ ਉਪਲਬਧ ਨਹੀਂ ਹੈ। ਇਸ ਐਕਟ ਵਿਚ ਇਕ ਨਵੀਂ ਮਦ ਜੋੜੀ ਗਈ ਹੈ ਕਿ ਜੇ ਕਿਸੇ ਨੇ ਪਹਿਲੀ ਵਾਰ ਅਪਰਾਧ ਕੀਤਾ ਹੋਵੇ ਤੇ ਉਹ ਅਪਰਾਧ ਲਈ ਨਿਰਧਾਰਤ ਕੀਤੀ ਗਈ ਵੱਧ ਤੋਂ ਵੱਧ ਕੈਦ ਦਾ ਇੱਕ ਤਿਹਾਈ ਹਿੱਸਾ ਜੇਲ੍ਹ ਵਿਚ ਬਿਤਾ ਚੁੱਕਾ ਹੈ ਤਾਂ ਉਸ ਨੂੰ ਅਦਾਲਤੀ ਬਾਂਡ ਤਹਿਤ ਰਿਹਾਅ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top