Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 8:08 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਸਰਕਾਰ ਕੀਤਾ ਖ਼ਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜਿ਼ਸ਼ ਰਚਣ ਦੇ ਮਾਮਲੇ ’ਚ ਅਮਰੀਕਾ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਇਕ ਸਰਕਾਰੀ ਅਧਿਕਾਰੀ ਨੂੰ ਬਰਖ਼ਾਸਤ

ਭਾਰਤ ਸਰਕਾਰ ਕੀਤਾ ਖ਼ਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜਿ਼ਸ਼ ਰਚਣ ਦੇ ਮਾਮਲੇ ’ਚ ਅਮਰੀਕਾ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਇਕ ਸਰਕਾਰੀ ਅਧਿਕਾਰੀ ਨੂੰ ਬਰਖ਼ਾਸਤ

ਭਾਰਤ ਸਰਕਾਰ ਕੀਤਾ ਖ਼ਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜਿ਼ਸ਼ ਰਚਣ ਦੇ ਮਾਮਲੇ ’ਚ ਅਮਰੀਕਾ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਇਕ ਸਰਕਾਰੀ ਅਧਿਕਾਰੀ ਨੂੰ ਬਰਖ਼ਾਸਤ
ਨਵੀਂ ਦਿੱਲੀ : ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕੈਨੇਡੀਅਨ-ਅਮਰੀਕੀ ਨਾਗਰਿਕ ਤੇ ਖ਼ਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮਾਮਲੇ ’ਚ ਅਮਰੀਕਾ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਇਕ ਸਰਕਾਰੀ ਅਧਿਕਾਰੀ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਭਾਰਤ ਵਲੋਂ ਇਹ ਪੁਸ਼ਟੀ ਤਦ ਕੀਤੀ ਹੈ ਜਦੋਂ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਸਬੰਧੀ ਦੋਸ਼ਾਂ ਦੀ ਜਾਂਚ ਲਈ ਭਾਰਤੀ ਜਾਂਚ ਦਲ ਦੇ ਦੋ ਅਧਿਕਾਰੀ ਅਮਰੀਕਾ ’ਚ ਹਨ। ਅਮਰੀਕੀ ਅਧਿਕਾਰੀਆਂ ਨੇ ਵੀ ਇਕ ਦਿਨ ਪਹਿਲਾਂ ਕਿਹਾ ਸੀ ਕਿ ਇਕ ਭਾਰਤੀ ਅਧਿਕਾਰੀ ਦਾ ਬਰਖ਼ਾਸਤਗੀ ਹੋਈ ਹੈ। ਵੀਰਵਾਰ ਨੂੰ ਵੀ ਅਮਰੀਕਾ ਨੇ ਕਿਹਾ ਹੈ ਕਿ ਉਕਤ ਜਾਂਚ ਦੇ ਮਾਮਲੇ ’ਚ ਭਾਰਤ ਤੋਂ ਪੂਰਾ ਸਹਿਯੋਗ ਮਿਲ ਰਿਹਾ ਹੈ ਤੇ ਉਹ ਇਸ ਤੋਂ ਸੰਤੁਸ਼ਟ ਹੈ। ਵਿਦੇਸ਼ ਮਤੰਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਤੋਂ ਜਦੋਂ ਇਸ ਸਬੰਧ ’ਚ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਜਵਾਬ ਸੀ- ਹਾਂ, ਮੈਂ ਇਸ ਗੱਲ ਦੀ ਪੁਸ਼ਟੀ ਕਰਦਾ ਹਾਂ ਕਿ ਉਹ ਵਿਅਕਤੀ ਹੁਣ ਭਾਰਤ ਸਰਕਾਰ ਦਾ ਹਿੱਸਾ ਨਹੀਂ ਹੈ। ਉਨ੍ਹਾਂ ਨੇ ਉਕਤ ਅਧਿਕਾਰੀ ਦੇ ਬਾਰੇ ’ਚ ਹੋਰ ਕੋਈ ਵੀ ਜਾਣਕਾਰੀ ਦੇਣ ਤੋਂ ਮਨ੍ਹਾ ਕਰ ਦਿੱਤਾ। ਯਾਦ ਰਹੇ ਕਿ ਅਮਰੀਕੀ ਏਜੰਸੀਆਂ ਨੂੰ ਉਕਤ ਅਧਿਕਾਰੀ ਦੇ ਬਾਰੇ ’ਚ ਜਾਣਕਾਰੀ ਨਿਖਿਲ ਗੁਪਤਾ ਨੇ ਦਿੱਤੀ ਸੀ। ਗੁਪਤਾ ਉਹ ਵਿਅਕਤੀ ਹਨ ਜਿਨ੍ਹਾਂ ਨੂੰ ਅਮਰੀਕਾ ਨੇ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਪ੍ਰਮੁੱਖ ਅਪਰਾਧੀ ਮੰਨਿਆ ਹੈ। ਉਸ ਨੂੰ ਚੈਕ ਗਣਰਾਜ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਬਾਅਦ ’ਚ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਸੀ। ਗੁਪਤਾ ਨੇ ਹੀ ਦੱਸਿਆ ਸੀ ਕਿ ਉਸ ਨੂੰ ਭਾਰਤੀ ਅਧਿਕਾਰੀ (ਕੋਡ ਨਾਂ ਸੀਸੀਵਨ) ਨੇ ਪੰਨੂ ਦੀ ਹੱਤਿਆ ਕਰਵਾਉਣ ਦਾ ਨਿਰਦੇਸ਼ ਦਿੱਤਾ ਸੀ।
ਯਾਦ ਰਹੇ ਕਿ ਪੰਨੂ ਨੂੰ ਭਾਰਤ ਸਰਕਾਰ ਨੇ ਪਹਿਲਾਂ ਹੀ ਅੱਤਵਾਦੀ ਸੂਚੀ ’ਚ ਪਾਇਆ ਹੋਇਆ ਹੈ ਪਰ ਉਹ ਕੈਨੇਡਾ ਤੇ ਅਮਰੀਕਾ ਤੋਂ ਲਗਾਤਾਰ ਭਾਰਤ ਵਿਰੋਧੀ ਰੈਲੀਆਂ ਤੇ ਦੂਜੇ ਪ੍ਰੋਗਰਾਮ ਕਰਦਾ ਹੈ। ਉਸ ਨੇ ਇਕ ਸੰਗਠਨ ਸਿੱਖਸ ਫਾਰ ਜਸਟਿਸ ਬਣਾਇਆ ਹੋਇਆ ਹੈ ਜਿਸ ’ਤੇ ਭਾਰਤ ਨੇ ਪਾਬੰਦੀ ਲਗਾਈ ਹੋਈ ਹੈ। ਜਾਇਸਵਾਲ ਨੇ ਕਿਹਾ ਕਿ ਭਾਰਤ ਲਗਾਤਾਰ ਅਮਰੀਕਾ ਨਾਲ ਸੰਪਰਕ ’ਚ ਹੈ। ਕੈਨੇਡਾ ਵਲੋਂ ਭਾਰਤ ’ਤੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਦੋਸ਼ ਲਗਾਉਣ ਦੇ ਕੁਝ ਹੀ ਦਿਨਾਂ ਬਾਅਦ ਅਮਰੀਕਾ ਨੇ ਵੀ ਕਿਹਾ ਸੀ ਕਿ ਭਾਰਤੀ ਏਜੰਸੀਆਂ ਨਾਲ ਜੁੜੇ ਵਿਅਕਤੀ ਪੰਨੂ ਦੀ ਹੱਤਿਆ ਕਰਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਇ ਸਦੀ ਜਾਂਚ ਕਰਨ ਲਈ ਭਾਰਤ ਨੇ ਇਕ ਕਮੇਟੀ ਬਣਾਈ ਹੋਈ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿਲਰ ਨੇ ਵੀਰਵਾਰ ਨੂੰ ਕਿਹਾ ਕਿ ਅਮਰੀਕਾ ’ਚ ਖ਼ਾਲਿਸਤਾਨੀ ਅੱਤਵਾਦੀ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੇ ਸਬੰਧ ’ਚ ਭਾਰਤੀ ਜਾਂਚ ਕਮੇਟੀ ਦੇ ਨਾਲ ਬੈਠਕ ਸਕਾਰਾਤਮਕ ਰਹੀ। ਅਸੀਂ ਉਨ੍ਹਾਂ ਦੀ ਜਾਂਚ ਤੇ ਸਹਿਯੋਗ ਤੋਂ ਸੰਤੁਸ਼ਟ ਹਾਂ। ਮਿਲਰ ਨੇ ਵੀ ਕਿਹਾ ਕਿ ਉਹ ਵਿਅਕਤੀ ਹੁਣ ਭਾਰਤ ਸਰਕਾਰ ਦਾ ਮੁਲਾਜ਼ਮ ਨਹੀਂ ਹੈ।

Advertisement
Advertisement
Advertisement
Advertisement
Scroll to Top