Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:57 am

+91 90915 01313 , +91 90916 01313

punjabbanni@gmail.com
punjabbani@yahoo.com

ਸਿੰਘ ਸਾਹਿਬਾਨ ਦੇ ਮਾਣ-ਸਨਮਾਨ ਵਿਰੁੱਧ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ : ਚੀਮਾ

ਸਿੰਘ ਸਾਹਿਬਾਨ ਦੇ ਮਾਣ-ਸਨਮਾਨ ਵਿਰੁੱਧ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ : ਚੀਮਾ

ਸਿੰਘ ਸਾਹਿਬਾਨ ਦੇ ਮਾਣ-ਸਨਮਾਨ ਵਿਰੁੱਧ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ : ਚੀਮਾ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਵਿਰਸਾ ਸਿੰਘ ਵਰਟੋਹਾ ਵੱਲੋਂ ਸਿੰਘ ਸਾਹਿਬਾਨ ਖਿਲਾਫ਼ ਦਿੱਤੇ ਬਿਆਨ ਲਈ ਮਾਫੀ ਮੰਗੀ ਹੈ । ਮੌਜੂਦਾ ਸੰਕਟ ਬਾਰੇ ਨਰਮ ਰੁਖ ਅਖਤਿਆਰ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਹੈ ਕਿ ਸਿੰਘ ਸਾਹਿਬਾਨ ਦੇ ਮਾਣ-ਸਨਮਾਨ ਵਿਰੁੱਧ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ । ਜੇਕਰ ਅਜਿਹਾ ਹੋਇਆ ਹੈ ਤਾਂ ਉਹ ਪਾਰਟੀ ਦੀ ਤਰਫੋਂ ਇਸ ਲਈ ਮਾਫੀ ਮੰਗਦੇ ਹਨ । ਸ਼੍ਰੋਮਣੀ ਕਮੇਟੀ ਵੱਲੋਂ ਵੀ ਸਿੰਘ ਸਾਹਿਬਾਨ ਪ੍ਰਤੀ ਸਤਿਕਾਰ ਪ੍ਰਗਟਾਉਣ ਨਾਲ ਵਲਟੋਹਾ ਅਤੇ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਚੱਲ ਰਿਹਾ ਵਿਵਾਦ ਜਲਦੀ ਹੀ ਖਤਮ ਹੋਣ ਦੀ ਸੰਭਾਵਨਾ ਹੈ । ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਨੇ ਮੁਲਾਕਾਤ ਕਰਕੇ ਇਹ ਯਕੀਨ ਦਵਾਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਜਥੇਦਾਰ ਸਾਹਿਬਾਨ ਦੇ ਨਾਲ ਹੈ ਅਤੇ ਹਮੇਸ਼ਾ ਹੀ ਨਾਲ ਖੜੀ ਰਹੇਗੀ।ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਹਮੇਸ਼ਾ ਹੀ ਅਕਾਲੀ ਦਲ ਨੇ ਮੰਨਿਆ ਹੈ ਅਤੇ ਅਗਾਹ ਵੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੇ ਡੱਟ ਕੇ ਪਹਿਰਾ ਦੇਵੇਗੀ । ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਦੇ ਮਾਮਲੇ `ਚ ਅਕਾਲ ਤਖਤ ਸਾਹਿਬ ਦੇ ਫੈਸਲੇ ਤੋਂ ਬਾਅਦ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਉਸ ਨੂੰ ਮੰਨਣ ਦਾ ਤੁਰੰਤ ਐਲਾਨ ਕਰ ਦਿੱਤਾ ਸੀ, ਉੱਥੇ ਹੀ ਵਲਟੋਹਾ ਵੱਲੋਂ ਭੇਜੇ ਅਸਤੀਫੇ ਨੂੰ ਵੀ ਪ੍ਰਵਾਨ ਕਰ ਲਿਆ ਹੈ । ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਲਗਾਤਾਰ ਵਿਰੋਧੀ ਪਾਰਟੀਆਂ ਘੜ ਰਹੀਆਂ ਹਨ । ਜਿਸ ਦਾ ਨਤੀਜਾ ਅੱਜ ਸਾਰਿਆਂ ਸਾਹਮਣੇ ਹੈ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਸਤੀਫੇ ਤੇ ਚੀਮਾ ਨੇ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਹੀ ਕਰਨਾ ਹੈ । ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅਸਤੀਫਾ ਨਾ ਪ੍ਰਵਾਨ ਕਰਨ ਦਾ ਆਦੇਸ਼ ਦਿੱਤਾ ਹੈ ।

Advertisement
Advertisement
Advertisement
Advertisement
Scroll to Top