Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:13 am

+91 90915 01313 , +91 90916 01313

punjabbanni@gmail.com
punjabbani@yahoo.com

ਵਿਸਤਾਰਾ ਏਅਰਲਾਈਨਜ਼ ਦੇ ਹਵਾਈ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਉਤਾਰਿਆ

ਵਿਸਤਾਰਾ ਏਅਰਲਾਈਨਜ਼ ਦੇ ਹਵਾਈ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਉਤਾਰਿਆ

ਵਿਸਤਾਰਾ ਏਅਰਲਾਈਨਜ਼ ਦੇ ਹਵਾਈ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਉਤਾਰਿਆ
ਮੁੰਬਈ : ਜਰਮਨੀ ਦੇ ਫਰੈਂਕਫਰਟ ਤੋਂ ਮੁੰਬਈ ਆ ਰਹੇ ਵਿਸਤਾਰਾ ਏਅਰਲਾਈਨਜ਼ ਦੇ ਇਕ ਹਵਾਈ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਹੰਗਾਮੀ ਹਾਲਾਤ ਵਿੱਚ ਇੱਥੇ ਉਤਾਰਿਆ ਗਿਆ। ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ। ਸੂਤਰ ਨੇ ਦੱਸਿਆ ਕਿ ਬੋਇੰਗ 787 ਜਹਾਜ਼ ਨੂੰ ਜ਼ਰੂਰੀ ਸੁਰੱਖਿਆ ਜਾਂਚ ਕਰਨ ਲਈ ਵੱਖਰੇ ਸਥਾਨ ’ਤੇ ਖੜ੍ਹਾ ਕਰ ਦਿੱਤਾ ਗਿਆ ਹੈ। ਜਹਾਜ਼ ਅੱਜ ਸਵੇਰੇ 7.25 ਵਜੇ ਸੁਰੱਖਿਅਤ ਮੁੰਬਈ ਵਿੱਚ ਉਤਾਰਿਆ ਗਿਆ। ਸੂਤਰਾਂ ਅਨੁਸਾਰ, ਜਹਾਜ਼ ਵਿੱਚ 134 ਯਾਤਰੀ ਅਤੇ ਚਾਲਕ ਦਲ ਦੇ 13 ਮੈਂਬਰ ਸਵਾਰ ਸਨ। ਇਕ ਸੂਤਰ ਨੇ ਦੱਸਿਆ ਕਿ ਫਰੈਂਕਫਰਟ ਤੋਂ ਮੁੰਬਈ ਲਈ ਮੰਗਲਵਾਰ ਨੂੰ ਸਥਾਨਕ ਸਮੇਂ ਅਨੁਸਾਰ ਰਾਤ 8.20 ਵਜੇ ਰਵਾਨਾ ਹੋਈ ਵਿਸਤਾਰਾ ਫਰੈਂਕਫਰਟ ਉਡਾਣ ਵੀਰਵਾਰ ਨੂੰ ਸਵੇਰੇ ਕਰੀਬ 7.45 ਵਜੇ ਇੱਥੇ ਹੰਗਾਮੀ ਹਾਲਾਤ ਵਿੱਚ ਉਤਰੀ।ਵਿਸਤਾਰਾ ਵੱਲੋਂ ਜਾਰੀ ਇਕ ਬਿਆਨ ਵਿੱਚ ਦੱਸਿਆ ਗਿਆ ਕਿ ਫਰੈਂਕਫਰਟ ਤੋਂ ਮੁੰਬਈ ਵੱਲੋਂ ਆ ਰਹੇ ਇਕ ਜਹਾਜ਼ ਵਿੱਚ ਸੁਰੱਖਿਆ ਅਲਰਟ ਮਿਲਿਆ ਸੀ ਜਿਸ ਮਗਰੋਂ ਉਸ ਨੂੰ ਇੱਥੇ ਛਤਰਪਤੀ ਸ਼ਿਵਾਜੀ ਮਹਾਰਾਜ ਕੌਮਾਂਤਰੀ ਹਵਾਈ ਅੱਡੇ ’ਤੇ ਸੁਰੱਖਿਅਤ ਉਤਾਰਿਆ ਗਿਆ। ਅਸੀਂ ਸੁਰੱਖਿਆ ਜਾਂਚ ਪੂਰੀ ਕਰਨ ਲਈ ਸੁਰੱਖਿਆ ਏਜੰਸੀਆਂ ਨਾਲ ਪੂਰਾ ਸਹਿਯੋਗ ਕਰ ਰਹੇ ਹਾਂ।

Advertisement
Advertisement
Advertisement
Advertisement
Scroll to Top